ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬਹਿਬਲ ਇਨਸਾਫ਼ ਮੋਰਚੇ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ (Punjab's Kotkapura Firing Case) ਵਿੱਚ 28 ਫਰਵਰੀ ਤੱਕ ਕਾਰਵਾਈ ਹੋਵੇਗੀ।
Trending Photos
Punjab's Kotkapura Firing Case: ਫਰੀਦਕੋਟ ਦੀ ਅਦਾਲਤ ਵੱਲੋਂ ਕੋਟਕਪੂਰਾ ਗੋਲੀਕਾਂਡ ‘ਚ ਪੇਸ਼ ਕੀਤੀ ਗਈ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal), ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal), ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਤੋਂ ਇਲਾਵਾ 5 ਪੁਲਿਸ ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ 23 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਣਾ ਹੋਵੇਗਾ।
ਦੱਸ ਦਈਏ ਕਿ SIT ਵੱਲੋਂ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਚਾਰਜਸ਼ੀਟ ਵਿੱਚ ਪ੍ਰਕਾਸ਼ ਸਿੰਘ ਬਾਦਲ (Parkash Singh Badal), ਸੁਖਬੀਰ ਸਿੰਘ ਬਾਦਲ (Sukhbir Singh Badal), ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਸਣੇ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਸਨ।
SIT ਵੱਲੋਂ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ "ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ..ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ .. ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ 'ਤੇ ਕਾਇਮ ਹਾਂ …ਮੰਤਰੀ ਜਾਂ ਸੰਤਰੀ... ਕਾਨੂੰਨ ਸਭ ਲਈ ਇੱਕ ਹੈ..ਸੱਚ ਕਦੇ ਛੁਪਦਾ ਨਹੀਂ ..."
ਦੱਸ ਦਈਏ ਕਿ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਟੀਮ ਵੱਲੋਂ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ: Punjab Budget Session 2023: CM ਭਗਵੰਤ ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਤਿੱਖੀ ਬਹਿਸ, CM ਨੇ ਕਿਹਾ "ਤੁਸੀਂ ਆਪਣੀ ਪਾਰਟੀ ਬਚਾ ਲਓ"
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬਹਿਬਲ ਇਨਸਾਫ਼ ਮੋਰਚੇ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ (Punjab's Kotkapura Firing Case) ਵਿੱਚ 28 ਫਰਵਰੀ ਤੱਕ ਕਾਰਵਾਈ ਹੋਵੇਗੀ ਅਤੇ ਇਸ ਮਾਮਲੇ ਵਿੱਚ IPC ਦੀਆਂ ਧਾਰਾਵਾਂ 307, 153, 119, 109, 34, 201, 217, 218, 167, 193, 465, 466, 471, 427, 120B IPC, 25/27 -54/59 ਆਰਮਸ ਐਕਟ ਜੋੜੀਆਂ ਗਈਆ ਸਨ।
ਇਹ ਵੀ ਪੜ੍ਹੋ: Manish Sisodia Case: ਮਨੀਸ਼ ਸਿਸੋਦੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ