Punjab News: ਪੈਦਲ ਗੁਰਦੁਆਰਾ ਸਾਹਿਬ ਜਾ ਰਹੇ ਮਜ਼ਦੂਰ ਨੂੰ ਮਹਿੰਦਰਾ ਪਿਕਅੱਪ ਨੇ ਕੁਚਲਿਆ, ਮੌਕੇ 'ਤੇ ਹੋਈ ਮੌਤ
Advertisement
Article Detail0/zeephh/zeephh1733125

Punjab News: ਪੈਦਲ ਗੁਰਦੁਆਰਾ ਸਾਹਿਬ ਜਾ ਰਹੇ ਮਜ਼ਦੂਰ ਨੂੰ ਮਹਿੰਦਰਾ ਪਿਕਅੱਪ ਨੇ ਕੁਚਲਿਆ, ਮੌਕੇ 'ਤੇ ਹੋਈ ਮੌਤ

Punjab Latest Accident News: ਗੱਡੀ ਛੱਡ ਕੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ।

Punjab News: ਪੈਦਲ ਗੁਰਦੁਆਰਾ ਸਾਹਿਬ ਜਾ ਰਹੇ ਮਜ਼ਦੂਰ ਨੂੰ ਮਹਿੰਦਰਾ ਪਿਕਅੱਪ ਨੇ ਕੁਚਲਿਆ, ਮੌਕੇ 'ਤੇ ਹੋਈ ਮੌਤ

Punjab Latest Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਗਏ ਹਨ।  ਅੱਜ ਤਾਜਾਂ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਸੁਲਤਾਨਪੁਰ ਲੋਧੀ ਦੇ ਊਧਮ ਸਿੰਘ ਚੌਕ ਦੇ ਨਜ਼ਦੀਕ ਰਾਤ 9:30 ਵਜੇ ਦੇ ਕਰੀਬ ਪੈਦਲ ਗੁਰਦੁਆਰਾ ਸਾਹਿਬ ਜਾ ਰਹੇ ਮਜਦੂਰ ਨੂੰ ਮਹਿੰਦਰਾ ਪਿਕਅੱਪ ਨੇ ਕੁਚਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਿਸ ਦੌਰਾਨ ਮਜਦੂਰ ਦੀ ਮੌਕੇ ਉੱਤੇ ਹੀ ਮੌਤ ਹੋ ਗਈ। 

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਸਾਥੀਆਂ ਨੇ ਦੱਸਿਆ ਕਿ ਪੱਪੂ ਸਿੰਘ ਪੁੱਤਰ ਚਿਮਨ ਸਿੰਘ ਨਿਵਾਸੀ ਜਿਲ੍ਹਾ ਫਾਜ਼ਿਲਕਾ ਜੋ ਕਿ ਸਾਡੇ ਨਾਲ ਗੁਰਦੁਆਰਾ ਸਾਹਿਬ ਜਾ ਰਿਹਾ ਸੀ। ਜਿਸ ਨੂੰ ਇੱਕ ਤੇਜ ਰਫ਼ਤਾਰ ਮਹਿੰਦਰਾ ਗੱਡੀ ਨੇ ਆ ਕੇ ਕੁਚਲ ਦਿੱਤਾ ਜਿਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Sidhu Moose Wala Birth Anniversary: ਸਿੱਧੂ ਮੂਸੇਵਾਲਾ ਦੇ ਜਨਮ ਦਿਨ 'ਤੇ ਮਾਂ ਹੋਈ ਭਾਵੁਕ: ਕਿਹਾ- ਅੱਜ ਦੇ ਦਿਨ ਪੂਰੀਆਂ ਹੋਈਆਂ ਸੀ ਮੇਰੀਆਂ ਇੱਛਾਵਾਂ...

ਉਹਨਾਂ ਨੇ ਦੱਸਿਆ ਕਿ ਅਸੀਂ ਮਿਹਨਤ ਮਜ਼ਦੂਰੀ ਕਰਨ ਲਈ ਅੱਜ ਹੀ ਆਏ ਸੀ। ਮੌਕੇ ਉੱਤੇ ਪਹੁੰਚੀ ਪੁਲਿਸ ਟੀਮ ਵੱਲੋਂ ਮ੍ਰਿਤਕ ਪੱਪੂ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਅਤੇ ਪੁਲਿਸ ਵੱਲੋਂ ਉਕਤ ਗੱਡੀ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਕਨੂੰਨੀ ਕਾਰਵਾਈ ਕੀਤੀ ਜਾਂ ਰਹੀ ਹੈ। ਮਹਿੰਦਰਾ ਪਿਕਅੱਪ ਦਾ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

(ਕਪੂਰਥਲਾ ਤੋਂ ਚੰਦਰ ਮੜੀਆ ਦੀ ਰਿਪੋਰਟ)

Trending news