ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਤੋਂ ਇਤਰਾਜ਼ਯੋਗ ਸਮੱਗਰੀ ਹਟਾਉਣ ਲਈ ਦਿੱਤਾ ਗਿਆ ਸਮਾਂ
Advertisement

ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਤੋਂ ਇਤਰਾਜ਼ਯੋਗ ਸਮੱਗਰੀ ਹਟਾਉਣ ਲਈ ਦਿੱਤਾ ਗਿਆ ਸਮਾਂ

ਹਾਲ ਹੀ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਪ੍ਰਧਾਨ ਮੰਤਰੀ ਬਾਜੇ ਕੇ, ਢਿੱਲੋਂ ਪ੍ਰੀਤ, ਸਣੇ ਕਿ ਲੋਕਾਂ ਦੇ ਖਿਲਾਫ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਇਲਜ਼ਾਮ ਵਿੱਚ ਪਰਚਾ ਦਰਜ ਕੀਤਾ ਗਿਆ ਸੀ।  

 

ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਤੋਂ ਇਤਰਾਜ਼ਯੋਗ ਸਮੱਗਰੀ ਹਟਾਉਣ ਲਈ ਦਿੱਤਾ ਗਿਆ ਸਮਾਂ

Punjab latest news today: ਪੰਜਾਬ ਵਿੱਚ ਗੰਨ ਕਲਚਰ ਨੂੰ ਲੈ ਕੇ ਸੂਬਾ ਸਰਕਾਰ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ ਅਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਦਮ ਲਏ ਜਾ ਰਹੇ ਹਨ।  ਇਸ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਲੋਕਾਂ ਨੂੰ ਸੋਸ਼ਲ ਮੀਡੀਆ ਤੋਂ ਇਤਰਾਜ਼ਯੋਗ ਸਮੱਗਰੀ ਹਟਾਉਣ ਲਈ ਸਮਾਂ ਦਿੱਤਾ ਗਿਆ ਹੈ।  

ਦੱਸ ਦਈਏ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਇੱਕ ਟਵੀਟ ਕੀਤਾ ਗਿਆ ਅਤੇ ਹਰੇਕ ਨੂੰ ਅਪੀਲ ਕੀਤੀ ਗਈ ਕਿ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਤਰ੍ਹਾਂ ਦੇ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਇਆ ਜਾਵੇ।  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਕਿਸੇ ਵੀ ਪੋਸਟ ਸੰਬੰਧੀ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਆਪ ਅਜਿਹੀਆਂ ਪੋਸਟਾਂ ਨੂੰ ਹਟਾ ਸਕਣ। 

ਇਨ੍ਹੀ ਦਿਨੀ ਪੰਜਾਬ ਪੁਲਿਸ ਵੱਲੋਂ ਕਈ ਲੋਕਾਂ ਵੱਲੋਂ ਹਥਿਆਰਾਂ ਦੀ ਨੁਮਾਇਸ਼ ਕਰਨ 'ਤੇ ਮਾਮਲੇ ਦਰਜ ਕੀਤੇ ਗਏ ਹਨ। ਜਲੰਧਰ ਦੇ ਵਾਇਰਲ 'ਕੁਲ੍ਹੜ ਪੀਜ਼ਾ' ਕੱਪਲ 'ਤੇ ਵੀ ਹਥਿਆਰਾਂ ਦੀ ਨੁਮਾਇਸ਼ ਦੇ ਇਲਜ਼ਾਮ ਲੱਗੇ ਤੇ ਉਨ੍ਹਾਂ 'ਤੇ ਮਾਮਲਾ ਦਰਜ ਕੀਤਾ ਗਿਆ। ਹਾਲਾਂਕਿ ਬਾਅਦ 'ਚ ਉਨ੍ਹਾਂ ਵੱਲੋਂ ਇੱਕ ਸਪਸ਼ਟੀਕਰਨ ਵੀ ਜਾਰੀ ਕੀਤਾ ਗਿਆ।  

ਇਸ ਵੀਡੀਓ ਵਿੱਚ ਉਨ੍ਹਾਂ ਨੇ ਦੱਸਿਆ ਕਿ ਜਿਸ ਵੀਡੀਓ ਦੇ ਤਹਿਤ ਉਨ੍ਹਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ ਉਹ ਬਹੁਤ ਪੁਰਾਣੀ ਵੀਡੀਓ ਹੈ ਅਤੇ ਉਹ ਵੀਡੀਓ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ  ਦਿਸ਼ਾ-ਨਿਰਦੇਸ਼ ਤੋਂ ਪਹਿਲਾਂ ਬਣਾਈ ਗਈ ਸੀ।  

ਹੋਰ ਪੜ੍ਹੋ: ਪੰਜਾਬ ਵਿੱਚ ਅੱਤਵਾਦੀਆਂ ਦੀ ਘੁਸਪੈਠ ਦੀ ਨਾਪਾਕ ਕੋਸ਼ਿਸ਼ ਕੈਮਰੇ 'ਚ ਕੈਦ

ਹਾਲ ਹੀ 'ਚ ਪੰਜਾਬ ਦੇ ਕਲਾਕਾਰ ਢਿੱਲੋਂ ਪ੍ਰੀਤ 'ਤੇ ਵੀ ਪਰਚਾ ਦਰਜ ਕੀਤਾ ਗਿਆ। ਹਾਲਾਂਕਿ ਬਾਅਦ 'ਚ ਉਨ੍ਹਾਂ ਦੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਾ ਇੱਕ ਵੀ ਪੋਸਟ ਮਜੂਦ ਨਹੀਂ ਸੀ।

ਹੁਣ ਜਿਵੇਂ ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਤੋਂ ਇਤਰਾਜ਼ਯੋਗ ਸਮੱਗਰੀ ਹਟਾਉਣ ਲਈ ਸਮਾਂ ਦਿੱਤਾ ਗਿਆ ਹੈ ਤਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਊਹ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਨੂੰ ਚੈੱਕ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਬਾਅਦ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਹੋਰ ਪੜ੍ਹੋ: ਰਾਮ ਰਹੀਮ ਨੂੰ ਜੇਲ੍ਹ ਜਾਂਦਾ ਦੇਖ ਰੋਣ ਲੱਗੀ ਹਨੀਪ੍ਰੀਤ, ਡੇਰਾ ਮੁਖੀ ਨੇ ਕਰਾਇਆ ਚੁੱਪ

(For today's latest news from Punjab, stay tuned to Zee PHH)

Trending news