Dalvir Singh Goldy AAP Join Likely: ਕਾਂਗਰਸ ਵੱਲੋਂ ਸੰਗਰੂਰ ਲੋਕ ਸਭਾ ਸੀਟ ਉਪਰ ਸੁਖਪਾਲ ਸਿੰਘ ਖਹਿਰਾ ਦੇ ਐਲਾਨ ਤੋਂ ਬਾਅਦ ਨਾਰਾਜ਼ ਚੱਲ ਰਹੇ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।
Trending Photos
Dalvir Singh Goldy AAP Join Likely: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਬੀਤੇ ਦਿਨੀ ਵੱਡਾ ਝਟਕਾ ਲੱਗਾ ਸੀ। ਕਾਂਗਰਸ ਵੱਲੋਂ ਸੰਗਰੂਰ ਲੋਕ ਸਭਾ ਸੀਟ ਉਪਰ ਸੁਖਪਾਲ ਸਿੰਘ ਖਹਿਰਾ ਦੇ ਐਲਾਨ ਤੋਂ ਬਾਅਦ ਨਾਰਾਜ਼ ਚੱਲ ਰਹੇ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਅੱਜ ਦਲਵੀਰ ਸਿੰਘ ਗੋਲਡੀ ਖੰਗੂੜਾ AAP ਵਿੱਚ ਸ਼ਾਮਿਲ ਹੋ ਗਏ ਹਨ।
ਵਿਧਾਨ ਸਭਾ ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਸਾਬਕਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਉਰਫ ਗੋਲਡੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ: Dalvir Singh Goldy resigned: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਛੱਡੀ!
ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਗੜ੍ਹ 'ਚ ਕਾਂਗਰਸ ਅਤੇ 'ਆਪ' ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸੀ ਵਿਧਾਇਕ ਅਤੇ ਉਮੀਦਵਾਰ ਸੁਖਪਾਲ ਖਹਿਰਾ ਲਗਾਤਾਰ ਸੀਐਮ ਭਗਵੰਤ ਮਾਨ 'ਤੇ ਹਮਲੇ ਕਰ ਰਹੇ ਹਨ। ਸੀ.ਐਮ ਮਾਨ ਦੀ ਤਰਫੋਂ ਇਹ ਪ੍ਰੈਸ ਕਾਨਫਰੰਸ ਕਰਕੇ ਸੁਖਪਾਲ ਖਹਿਰਾ ਨੂੰ ਜਵਾਬ ਦੇਣਗੇ।
ਕੌਣ ਹੈ ਦਲਵੀਰ ਸਿੰਘ ਗੋਲਡੀ
ਦੱਸ ਦੇਈਏ ਕਿ ਦਲਵੀਰ ਸਿੰਘ ਗੋਲਡੀ ਧੂਰੀ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੀ ਵਾਰ ਉਹ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ। ਇਸ ਵਾਰ ਉਹ ਸੰਗਰੂਰ ਸੀਟ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ। ਉਹ ਪਿਛਲੇ 3 ਮਹੀਨਿਆਂ ਤੋਂ ਪਾਰਟੀ ਦੀ ਚੋਣ ਮੁਹਿੰਮ 'ਚ ਲੱਗੇ ਹੋਏ ਸਨ ਪਰ ਜਿਵੇਂ ਹੀ ਪਾਰਟੀ ਨੇ ਸੁਖਪਾਲ ਖਹਿਰਾ ਨੂੰ ਟਿਕਟ ਦਿੱਤੀ ਤਾਂ ਗੋਲਡੀ ਪਾਰਟੀ ਤੋਂ ਨਿਰਾਸ਼ ਹੋ ਗਿਆ।
ਪਾਰਟੀ ਪ੍ਰਧਾਨ ਨੇ ਗੋਲਡੀ ਨੂੰ ਮਨਾਉਣ ਦੀ ਵੀ ਕੋਸ਼ਿਸ਼ ਕੀਤੀ ਸੀ। ਖਹਿਰਾ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਇੱਕ ਵਾਰ ਤਾਂ ਗੋਲਡੀ ਮੰਨ ਗਏ ਸੀ ਪਰ ਹੁਣ ਅਸਤੀਫ਼ਾ ਦੇ ਦਿੱਤਾ ਹੈ।
-2012 ਵਿੱਚ ਉਹ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ ਪਰ ਉਦੋਂ ਗੋਲਡੀ ਨੂੰ ਟਿਕਟ ਨਹੀਂ ਮਿਲੀ ਸੀ। ਫਿਰ 2017 ਵਿੱਚ ਉਨ੍ਹਾਂ ਨੇ ਕਾਂਗਰਸ ਤੋਂ ਟਿਕਟ ਹਾਸਲ ਕੀਤੀ ਅਤੇ ਜਿੱਤੇ। 2022 ਵਿਚ, ਉਸਨੇ ਕਾਂਗਰਸ ਦੀ ਟਿਕਟ 'ਤੇ 'ਆਪ' ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਵਿਰੁੱਧ ਚੋਣ ਲੜੀ ਅਤੇ ਹਾਰ ਗਏ। 2022 'ਚ ਸੰਸਦੀ ਉਪ ਚੋਣ ਲੜੀ ਸੀ, ਉਦੋਂ ਉਹ ਹਾਰ ਗਏ ਸਨ।