Ludhiana Accident News: ਗੁੱਸੇ ਵਿੱਚ ਆਏ ਲੋਕਾਂ ਨੇ ਥਾਰ ਵਿੱਚ ਭੰਨਤੋੜ ਕੀਤੀ। ਇਸ ਤੋਂ ਬਾਅਦ 2 ਨੌਜਵਾਨਾਂ ਨੂੰ ਡੀਐਮਸੀ ਹਸਪਤਾਲ ਅਤੇ 2 ਨੂੰ ਸਿਵਲ ਹਸਪਤਾਲ ਭੇਜਿਆ ਗਿਆ।
Trending Photos
Ludhiana Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਲੁਧਿਆਣਾ 'ਚ ਸ਼ਨੀਵਾਰ ਦੇਰ ਰਾਤ ਗਿੱਲ ਚੌਕ ਪੁਲ 'ਤੇ ਤੇਜ਼ ਰਫਤਾਰ ਥਾਰ ਨੇ ਦੋ ਬਾਈਕ ਸਵਾਰ ਚਾਰ ਨੌਜਵਾਨਾਂ ਨੂੰ ਕੁਚਲ ਦਿੱਤਾ। ਕਿਹਾ ਜਾ ਰਿਹਾ ਹੈ ਕਿ ਬਾਈਕ ਥਾਰ ਦੇ ਹੇਠਾਂ ਫਸ ਗਈ। ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਰੌਲਾ ਸੁਣ ਕੇ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਫੜ ਲਿਆ।
ਗੁੱਸੇ ਵਿੱਚ ਆਏ ਲੋਕਾਂ ਨੇ ਥਾਰ ਵਿੱਚ ਭੰਨਤੋੜ ਕੀਤੀ। ਇਸ ਤੋਂ ਬਾਅਦ 2 ਨੌਜਵਾਨਾਂ ਨੂੰ ਡੀਐਮਸੀ ਹਸਪਤਾਲ ਅਤੇ 2 ਨੂੰ ਸਿਵਲ ਹਸਪਤਾਲ ਭੇਜਿਆ ਗਿਆ। ਮੌਕੇ 'ਤੇ ਮੌਜੂਦ ਚਸ਼ਮਦੀਦ ਬੱਬੂ ਨੇ ਦੱਸਿਆ ਕਿ ਜ਼ਖਮੀ ਨੌਜਵਾਨਾਂ ਦੀ ਪਛਾਣ ਇੰਦਰਪ੍ਰੀਤ ਸਿੰਘ, ਰਿੱਕੀ, ਮਨਪ੍ਰੀਤ ਸਿੰਘ, ਗੋਵਿੰਦਾ ਅਤੇ ਰਾਜੀਵ ਵਾਸੀ ਮਨਜੀਤ ਨਗਰ ਵਜੋਂ ਹੋਈ ਹੈ। ਇੰਦਰਪ੍ਰੀਤ ਦੀ ਲੱਤ ਬੁਰੀ ਤਰ੍ਹਾਂ ਜ਼ਖਮੀ ਹੈ।
ਇਹ ਵੀ ਪੜ੍ਹੋ: Delhi Air quality: ਦਿੱਲੀ-ਐੱਨਸੀਆਰ 'ਚ ਮੀਂਹ ਤੋਂ ਬਾਅਦ ਪ੍ਰਦੂਸ਼ਣ ਤੋਂ ਰਾਹਤ ਪਰ ਹਵਾ ਅਜੇ ਵੀ 'ਗਰੀਬ' ਸ਼੍ਰੇਣੀ 'ਚ
ਮੌਕੇ 'ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਲੋਕਾਂ ਨੂੰ ਥਾਰ ਤੋਂ ਸ਼ਰਾਬ ਦੀਆਂ ਬੋਤਲਾਂ ਅਤੇ ਇੱਕ ਚੇਨ ਮਿਲੀ। ਪੁਲਿਸ ਨੇ ਚੇਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਾਰ ਵਿੱਚ ਕਿੰਨੇ ਨੌਜਵਾਨ ਬੈਠੇ ਸਨ, ਇਸ ਬਾਰੇ ਪੁਲਿਸ ਨੇ ਹਾਲੇ ਕੁਝ ਨਹੀਂ ਕਿਹਾ ਹੈ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਥਾਰ ਸਾਈਡ ਕਰਵਾਈ। ਇਸ਼ ਤੋਂ ਬਾਅਦ ਦੇਰ ਰਾਤ ਥਾਰ ਨੂੰ ਥਾਣਾ ਡਵੀਜ਼ਨ ਨੰਬਰ 6 ਵਿਖੇ ਲਿਜਾਇਆ ਗਿਆ।
ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਰਾਜੀਵ ਨੇ ਦੱਸਿਆ ਕਿ ਉਸ ਨੂੰ ਇਹ ਵੀ ਯਾਦ ਨਹੀਂ ਕਿ ਉਸ ਦਾ ਹਾਦਸਾ ਕਿੱਥੇ ਹੋਇਆ। ਉਸ ਦੇ ਸਿਰ 'ਤੇ ਕਈ ਸੱਟਾਂ ਲੱਗੀਆਂ ਹਨ। ਡਾਕਟਰਾਂ ਨੇ ਉਸ ਦੀ ਲੱਤ 'ਤੇ ਟਾਂਕੇ ਵੀ ਲਗਾਏ ਹਨ। ਜ਼ਖਮੀ ਗੋਵਿੰਦਾ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਦੁਪਹਿਰ 12.30 ਵਜੇ ਸਿਵਲ ਹਸਪਤਾਲ ਤੋਂ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Diwali 2023 Wishes: ਦੇਸ਼ ਭਰ 'ਚ ਦੀਵਾਲੀ ਦਾ ਜਸ਼ਨ, PM ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ