Ludhiana News: ਲੁਧਿਆਣਾ ਦੀ ਅਦਾਲਤ ਵੱਲੋਂ 15 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ
Advertisement
Article Detail0/zeephh/zeephh1987706

Ludhiana News: ਲੁਧਿਆਣਾ ਦੀ ਅਦਾਲਤ ਵੱਲੋਂ 15 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

Ludhiana News: ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਨੇ ਇਹ ਸਜ਼ਾ ਸੁਣਾਈ ਹੈ। ਮੁਲਜ਼ਮਾਂ ਨੂੰ ਆਈਪੀਸੀ ਦੀ ਧਾਰਾ 302 ਤਹਿਤ ਉਮਰ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

 

Ludhiana News: ਲੁਧਿਆਣਾ ਦੀ ਅਦਾਲਤ ਵੱਲੋਂ 15 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

Ludhiana News: ਲੁਧਿਆਣਾ ਦੀ ਅਦਾਲਤ ਨੇ 6 ਸਾਲ ਪੁਰਾਣੇ ਕਤਲ ਮਾਮਲੇ ਚ 15 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 20-20 ਹਜ਼ਾਰ ਰੁਪਏ ਜ਼ੁਰਮਾਨਾ ਵੀ ਲਗਾਇਆ ਹੈ। ਇਨ੍ਹਾਂ ਸਾਰਿਆਂ ਦਾ ਵੀਰਵਾਰ ਰਾਤ ਸਿਵਲ ਹਸਪਤਾਲ ਚ ਮੈਡੀਕਲ ਕਰਵਾਇਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਜ਼ਾ ਭੁਗਤਣ ਲਈ ਜੇਲ੍ਹ ਚ ਛੱਡ ਦਿੱਤਾ ਗਿਆ ਦਰਅਸਲ ਇਨ੍ਹਾਂ ਵਿੱਚੋਂ 5 ਪਹਿਲਾਂ ਹੀ ਜੇਲ੍ਹ ਚ ਬੰਦ ਸਨ ਜਦਕਿ ਬਾਕੀ 10 ਨੂੰ ਵੀਰਵਾਰ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਨੇ ਇਹ ਸਜ਼ਾ ਸੁਣਾਈ ਹੈ। ਮੁਲਜ਼ਮਾਂ ਨੂੰ ਆਈਪੀਸੀ ਦੀ ਧਾਰਾ 302 ਤਹਿਤ ਉਮਰ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ: Punjab News: ਵਿਧਾਇਕਾ ਗੁਨੀਵ ਕੌਰ ਨੂੰ ਕਪੂਰਥਲਾ ਜ਼ਿਲ੍ਹਾ ਅਦਾਲਤ ਵੱਲੋਂ ਸੰਮਨ

ਕੀ ਹੈ ਮਾਮਲਾ (HDR)

4 ਅਕਤੂਬਰ, 2017 ਨੂੰ ਥਾਣਾ ਡਾਬਾ ਵਿਖੇ ਦੋਸ਼ੀਆਂ ਵਿਰੁੱਧ ਕੇਸ ਦਰਜ ਹੋਇਆ। ਪਰਮਿੰਦਰ ਸਿੰਘ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਗੁਰਪਾਲ ਨਗਰ ਸਥਿਤ ਆਪਣੀ ਫੈਕਟਰੀ ਵਿੱਚ ਬੈਠਾ ਸੀ। 3 ਅਕਤੂਬਰ 2017 ਨੂੰ ਰਾਤ ਨੂੰ ਦੋਸ਼ੀ ਤੇਜ਼ਧਾਰ ਹਥਿਆਰਾਂ ਨਾਲ ਜ਼ਬਰਦਸਤੀ ਫੈਕਟਰੀ ਵਿੱਚ ਚ ਦਾਖਲ ਹੋ ਗਏ। ਉਸ ਸਮੇਂ ਫੈਕਟਰੀ ਵਿੱਚ ਉਸ ਦਾ ਵੱਡਾ ਭਰਾ ਗੁਰਚਰਨ ਸਿੰਘ, ਛੋਟਾ ਭਰਾ ਗੁਰਪਾਲ ਸਿੰਘ ਤੇ ਹੋਰ ਮੌਜੂਦ ਸੀ।

ਦੋਸ਼ੀਆਂ ਨੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਗੁਰਪਾਲ ਸਿੰਘ ਦੇ ਸਿਰ ਅਤੇ ਗਰਦਨ ’ਤੇ ਹਥੌੜੇ ਨਾਲ ਵਾਰ ਕੀਤਾ ਗਿਆ।ਹਥੌੜੇ ਦੇ ਵਾਰ ਕਾਰਨ ਗੁਰਪਾਲ ਸਿੰਘ ਬੇਹੋਸ਼ ਹੋ ਗਿਆ। ਹਮਲਾ ਕਰਨ ਤੋਂ ਬਾਅਦ ਸਾਰੇ ਦੋਸ਼ੀ ਫੈਕਟਰੀ ਦੀ ਭੰਨਤੋੜ ਕਰਕੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਵਿੱਚ ਸ਼ਿਕਾਇਤਕਰਤਾ ਤੇ ਉਸਦੇ ਭਰਾਵਾਂ ਨੂੰ ਹਸਪਤਾਲ ਲਿਜਾਇਆ ਗਿਆ। ਇਲਾਜ ਦੌਰਾਨ ਗੁਰਪਾਲ ਸਿੰਘ ਦੀ ਮੌਤ ਹੋ ਗਈ। 

ਥਾਣਾ ਡਾਬਾ ਦੀ ਪੁਲਸ ਨੇ 4 ਅਕਤੂਬਰ 2017 ਨੂੰ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਸੀ। ਬਾਅਦ 'ਚ ਸ਼ਿਕਾਇਤਕਰਤਾ ਦੇ ਭਰਾ ਦੀ ਮੌਤ ਹੋਣ ਕਾਰਨ ਪੁਲਸ ਨੇ ਇਸ ਮਾਮਲੇ 'ਚ ਕਤਲ ਦੀ ਧਾਰਾ ਜੋੜ ਦਿੱਤੀ।  ਸਾਰੇ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ | ਅਦਾਲਤ ਵਿੱਚ ਦੋਸ਼ੀਆਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਅਤੇ ਰਹਿਮ ਦੀ ਅਪੀਲ ਕੀਤੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਅਤੇ ਸਬੂਤਾਂ ਨੂੰ ਦੇਖਣ ਤੋਂ ਬਾਅਦ ਦੋਸ਼ੀਆਂ ਨੂੰ ਉਪਰੋਕਤ ਸਜ਼ਾ ਸੁਣਾਈ।

Trending news