Ludhiana Murder News: ਲੁਧਿਆਣਾ 'ਚ ਸਨਸਨੀ, ਘਰ ਦੇ ਬਾਹਰ ਖੜ੍ਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
Advertisement
Article Detail0/zeephh/zeephh1937715

Ludhiana Murder News: ਲੁਧਿਆਣਾ 'ਚ ਸਨਸਨੀ, ਘਰ ਦੇ ਬਾਹਰ ਖੜ੍ਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Punjab News: ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਤਲ ਕਦੋਂ ਅਤੇ ਕਿਸ ਨੇ ਕੀਤਾ। ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਇੱਥੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਹੋ ਚੁੱਕੀਆਂ ਹਨ। ਪੀਸੀਆਰ ਇਲਾਕੇ ਵਿੱਚ ਗਸ਼ਤ ਨਹੀਂ ਕਰਦਾ।

Ludhiana Murder News: ਲੁਧਿਆਣਾ 'ਚ ਸਨਸਨੀ, ਘਰ ਦੇ ਬਾਹਰ ਖੜ੍ਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Ludhiana Murder News: ਲੁਧਿਆਣਾ ਦੇ ਤਾਜਪੁਰ ਰੋਡ 'ਤੇ ਸਥਿਤ ਸੰਜੇ ਗਾਂਧੀ ਕਾਲੋਨੀ 'ਚ ਮੰਗਲਵਾਰ ਸਵੇਰੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਸ਼ੱਕ ਹੈ ਕਿ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਇਕ ਰਾਹਗੀਰ ਨੇ ਨੌਜਵਾਨ ਨੂੰ ਖੂਨ ਨਾਲ ਲੱਥਪੱਥ ਪਿਆ ਦੇਖਿਆ। ਉਸ ਨੇ ਤੁਰੰਤ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ।

ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਸੰਜੇ ਗਾਂਧੀ ਕਲੋਨੀ ਇਲਾਕੇ ਦਾ ਰਹਿਣ ਵਾਲਾ ਦਿਨੇਸ਼ ਕੁਮਾਰ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਿਹਾ ਸੀ। ਉਹ ਆਪਣੇ ਘਰ ਦੇ ਨੇੜੇ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਸੀ। ਮੰਗਲਵਾਰ ਸਵੇਰੇ ਘਰ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਅਣਪਛਾਤੇ ਕਾਤਲਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ: Ferozepur News: ਫ਼ਿਰੋਜ਼ਪੁਰ 'ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਲੱਤ 'ਚ ਲੱਗੀ ਗੋਲੀ, ਦੋਸ਼ੀ ਗਿ੍ਫ਼ਤਾਰ

ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਤਲ ਕਦੋਂ ਅਤੇ ਕਿਸ ਨੇ ਕੀਤਾ। ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਇੱਥੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਹੋ ਚੁੱਕੀਆਂ ਹਨ। ਪੀਸੀਆਰ ਇਲਾਕੇ ਵਿੱਚ ਗਸ਼ਤ ਨਹੀਂ ਕਰਦਾ।

Trending news