ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਦੇ ਖ਼ਿਲਾਫ਼ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪਾਬੰਦੀ ਲਗਾਈ ਗਈ ਹੈ।
Trending Photos
Gun Culture in Punjab: ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੰਨ ਕਲਚਰ ਦੇ ਖ਼ਿਲਾਫ਼ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ ਅਤੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪਾਬੰਦੀ ਲਗਾਈ ਸੀ। ਗੰਨ ਕਲਚਰ ਦੇ ਖ਼ਿਲਾਫ਼ ਹੁਣ ਵਿਧਾਇਕਾਂ ਦੇ ਘਰ ਦੇ ਬਾਹਰ ਪੋਸਟਰ ਲੱਗਣੇ ਸ਼ੁਰੂ ਹੋ ਗਏ ਹਨ। ਇਸ ਪੋਸਟਰ 'ਚ ਲਿਖਿਆ ਹੈ ਕਿ ਹਥਿਆਰਾਂ 'ਤੇ ਪਾਬੰਦੀ ਹੈ। ਇਸ ਦੌਰਾਨ ਲੁਧਿਆਣਾ ਵੈਸਟ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਕਿਹਾ ਕਿ ਜਨਤਕ ਥਾਵਾਂ ਤੇ ਵੀ ਪੋਸਟਰ ਲੱਗਣੇ ਚਾਹੀਦੇ ਹਨ।
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗੰਨ ਕਲਚਰ ਦੇ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ ਅਤੇ ਇਸ ਮੁਹਿੰਮ ਨੂੰ ਲੈ ਕੇ 'ਆਪ' ਵਿਧਾਇਕ ਵੀ ਲੋਕਾਂ ਨੂੰ ਸੁਨੇਹਾ ਦੇ ਰਹੇ ਹਨ ਕਿ ਹਥਿਆਰਾਂ ਤੋਂ ਗੁਰੇਜ ਕੀਤਾ ਜਾਵੇ। ਹਥਿਆਰਾਂ ਨੂੰ ਲੈ ਕੇ ਵਿਧਾਇਕਾਂ ਦੇ ਘਰ ਦੇ ਬਾਹਰ ਵੀ ਹੁਣ ਪੋਸਟਰ ਲੱਗਣੇ ਸ਼ੁਰੂ ਹੋ ਗਏ ਹਨ ਜਿਨ੍ਹਾਂ 'ਤੇ ਲਿਖਿਆ ਹੈ ਕਿ ਅੰਦਰ ਹਥਿਆਰ ਲੈ ਕੇ ਆਉਣਾ ਮਨਾ ਹੈ।
ਲੁਧਿਆਣਾ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਵਿਧਾਇਕ ਗੁਰਪ੍ਰੀਤ ਗੋਗੀ ਦੀ ਰਿਹਾਇਸ਼ ਦੇ ਬਾਹਰ ਵੀ ਪੋਸਟਰ ਲਗਾਏ ਗਏ ਹਨ।
ਹੋਰ ਪੜ੍ਹੋ: ਅੰਮ੍ਰਿਤਪਾਲ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਸਾਧਿਆ ਨਿਸ਼ਾਨਾ
ਇਨ੍ਹਾਂ ਪੋਸਟਰਾਂ 'ਤੇ ਗੱਲਬਾਤ ਕਰਦਿਆਂ ਵਿਧਾਇਕ ਨੇ ਕਿਹਾ ਕਿ ਹਥਿਆਰਾਂ ਦੇ ਨਾਲ ਕਿਸੇ ਦੀ ਭਲੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਹਥਿਆਰਾਂ ਦਾ ਕਲਚਰ ਚਲਾਇਆ ਗਿਆ ਸੀ ਪਰ ਉਹ ਹੁਣ ਇਸ ਤੇ ਠੱਲ੍ਹ ਪਾ ਰਹੇ ਹਨ। ਉਨਾਂ ਕਿਹਾ ਕਿ ਸਿਰਫ਼ ਗੈਰ-ਕਾਨੂੰਨੀ ਹਥਿਆਰਾਂ ਨਾਲ ਹੀ ਨਹੀਂ ਸਗੋਂ ਲਾਇਸੰਸ ਹਥਿਆਰਾਂ ਦੇ ਨਾਲ ਵੀ ਜੁਰਮ ਹੋ ਰਹੇ ਹਨ ਤੇ ਇਸ 'ਤੇ ਲਗਾਮ ਲਗਾਉਣਾ ਜਰੂਰੀ ਹੈ ਤਾਂ ਜੋ ਸਮਾਜ ਦਾ ਭਲਾ ਹੋ ਸਕੇ।
ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਤੇ ਵੀ ਅਜਿਹੇ ਪੋਸਟਰ ਲੱਗਣੇ ਚਾਹੀਦੇ ਹਨ ਅਤੇ ਉਹ ਖੁਦ ਡੀਜੀਪੀ ਨੂੰ ਇਸ ਸਬੰਧੀ ਅਪੀਲ ਕਰਨਗੇ ਕਿ ਜਨਤਕ ਥਾਵਾਂ 'ਤੇ ਹਥਿਆਰਾਂ 'ਤੇ ਪੂਰਨ ਪਾਬੰਦੀ ਲਾਈ ਜਾਵੇ।
ਹੋਰ ਪੜ੍ਹੋ: ਐਮੀ ਵਿਰਕ ਨੇ Girlfriend ਨੂੰ ਰੋਮਾਂਟਿਕ ਅੰਦਾਜ਼ 'ਚ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ, ਸ਼ੇਅਰ ਕੀਤੀਆਂ ਤਸਵੀਰਾਂ
(For more updates on action against Gun Culture in Punjab, stay tuned to Zee PHH)