Punjab News: ਦੱਸਣਯੋਗ ਹੈ ਕਿ ਇਹ ਫੈਸਲਾ ਪਟਵਾਰੀ ਦੀ ਕਲਮ ਛੋੜ ਹੜਤਾਲ ਦੇ ਮੱਦੇਨਜ਼ਰ ਲਿਆ ਗਿਆ ਹੈ।
Trending Photos
Punjab's Mohali Patwari News: ਪੰਜਾਬ ਵਿੱਚ ਜਿੱਥੇ ਪਟਵਾਰੀਆਂ ਦਾ ਮਾਮਲਾ ਭਖਿਆ ਹੋਇਆ ਹੈ ਉੱਥੇ ਅੱਜ ਯਾਨੀ ਸ਼ੁੱਕਰਵਾਰ ਨੂੰ ਮੁਹਾਲੀ ਦੀ ਜ਼ਿਲ੍ਹਾ ਕੁਲੈਕਟਰ ਆਸ਼ਿਕਾ ਜੈਨ ਵੱਲੋਂ ਇੱਕ ਨਵਾਂ ਫੈਸਲਾ ਲਿਆ ਗਿਆ ਹੈ ਜਿਸਦੇ ਤਹਿਤ ਇੱਕ ਪਟਵਾਰੀ ਨੂੰ ਇੱਕ ਤੋ ਵੱਧ ਪਟਵਾਰ ਸਰਕਲ ਦਿੱਤੇ ਗਏ ਹਨ।
ਦੱਸ ਦਈਏ ਕਿ ਦਿਨਾਂ ਦੇ ਹਿਸਾਬ ਨਾਲ ਪਟਵਾਰ ਸਰਕਲ ਦੀ ਵੰਡ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਫੈਸਲਾ ਪਟਵਾਰੀ ਦੀ ਕਲਮ ਛੋੜ ਹੜਤਾਲ ਦੇ ਮੱਦੇਨਜ਼ਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਭਰ ਦੇ ਪਟਵਾਰੀਆਂ ਤੇ ਕਾਨੂੰਗੋ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ, ਜਿਸ ਕਾਰਨ ਪੰਜਾਬ ਵਿੱਚ ਪਟਵਾਰੀਆਂ ਵੱਲੋਂ ਅਸਤੀਫੇ ਦੇਣੇ ਸ਼ੁਰੂ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਪੰਜਾਬ ਭਰ ਦੇ ਕਰੀਬ 19 ਪਟਵਾਰੀਆਂ ਨੇ ਹਾਲ ਹੀ ਵਿੱਚ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਠੇਕੇ 'ਤੇ ਰੱਖੇ ਗਏ ਜਲੰਧਰ ਦੇ 17 ਸੇਵਾਮੁਕਤ ਪਟਵਾਰੀਆਂ ਵੱਲੋਂ ਅਸਤੀਫ਼ੇ ਦੇ ਦਿੱਤਾ ਗਿਆ ਹੈ ਅਤੇ ਅੰਮ੍ਰਿਤਸਰ ਵਿੱਚ ਵੀ 2 ਪਟਵਾਰੀਆਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ। ਹਾਲਾਂਕਿ ਇਸ ਖ਼ਬਰ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ ਪਰ ਫਿਲਹਾਲ ਪਟਵਾਰੀਆਂ ਵੱਲੋਂ ਸੂਬਾ ਸਰਕਾਰ ਦੇ ਖਿਲਾਫ਼ ਆਪਣਾ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ 19 ਪਟਵਾਰੀਆਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ, ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਸੇਵਾਮੁਕਤੀ ਤੋਂ ਬਾਅਦ ਖਾਲੀ ਪਏ ਪਟਵਾਰ ਸਰਕਲ ਨੂੰ ਚਲਾਉਣ ਲਈ ਠੇਕੇ 'ਤੇ ਰੱਖਿਆ ਗਿਆ ਸੀ।
ਪੰਜਾਬ ਰੈਵੀਨਿਊ ਪਟਵਾਰ-ਕਾਨੂੰਗੋ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਦਾ ਕਹਿਣਾ ਹੈ ਕਿ ਜਲੰਧਰ ਦੇ 17 ਪਟਵਾਰ ਸਰਕਲਾਂ ਅਤੇ ਅੰਮ੍ਰਿਤਸਰ ਦੇ ਦੋ ਪਟਵਾਰ ਸਰਕਲਾਂ ਦੇ ਸੇਵਾਮੁਕਤ ਪਟਵਾਰੀਆਂ ਵੱਲੋਂ ਠੇਕੇ 'ਤੇ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਅਸਤੀਫੇ ਦੇ ਦਿੱਤੇ ਗਏ।
ਇਹ ਵੀ ਪੜ੍ਹੋ: Punjab News: 13 ਸਤੰਬਰ ਨੂੰ ਪੰਜਾਬ ਆਉਣਗੇ ਕੇਜਰੀਵਾਲ, ਸਕੂਲ ਆਫ ਐਮੀਨੈਂਸ ਦਾ ਕਰਨਗੇ ਉਦਘਾਟਨ
ਇਹ ਵੀ ਪੜ੍ਹੋ: Patwaris Resign In Punjab: ਪੰਜਾਬ ਭਰ 'ਚ ਪਟਵਾਰੀਆਂ ਦਾ ਸੰਘਰਸ਼ ਤੇਜ਼, 19 ਨੇ ਦਿੱਤੇ ਅਸਤੀਫੇ
(For more news apart from Punjab's Mohali Patwari News, stay tuned to Zee PHH)