Zirakpur Air Force Station News: ਮੋਹਾਲੀ ਅਤੇ ਪਟਿਆਲਾ ਜ਼ਿਲਿਆਂ ਦੀਆਂ ਫੋਰਸਾਂ ਨੂੰ ਵੀ ਬੁਲਾਇਆ ਗਿਆ, ਜਿਸ ਵਿੱਚ ਲੇਡੀਜ਼ ਪੁਲਿਸ ਵੀ ਮੌਜੂਦ ਹਨ।
Trending Photos
Mohali's Zirakpur Air Force Station News: ਪੰਜਾਬ ਦੇ ਮੋਹਾਲੀ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਜ਼ੀਰਕਪੁਰ ਦੇ ਭਭਾਤ ਖੇਤਰ ਵਿੱਚ ਨਾਜਾਇਜ਼ ਉਸਾਰੀ ਦੇ ਖਿਲਾਫ਼ ਪ੍ਰਸ਼ਾਸ਼ਨ ਵੱਲੋਂ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ। ਜ਼ੀਰਕਪੁਰ 'ਚ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਦਾ ਹੋਇਆ ਦਿਖਾਈ ਦਿੱਤਾ ਹੈ ਅਤੇ ਇਸਦੇ ਤਹਿਤ ਏਅਰ ਫੋਰਸ ਸਟੇਸ਼ਨ ਦੇ 100 ਮੀਟਰ ਦੇ ਦਾਇਰੇ ਅਧੀਨ ਪੈਂਦੇ ਉਸਾਰੀਆਂ ਦੇ ਖਿਲਾਫ਼ ਐਕਸ਼ਨ ਲਿਆ ਜਾ ਰਿਹਾ ਹੈ।
ਮਮਿਲੀ ਜਾਣਕਾਰੀ ਦੇ ਮੁਤਾਬਕ ਜ਼ੀਰਕਪੁਰ ਵਿਖੇ ਏਅਰ ਫੋਰਸ ਸਟੇਸ਼ਨ ਦੇ 100 ਮੀਟਰ ਦੇ ਅਧੀਨ ਉਸਾਰੀ ਨੂੰ ਢਾਹੁਣ ਦਾ ਕੰਮ ਸ਼ੁਰੂ ਹੋ ਗਿਆ ਹੈ। ਜ਼ੀਰਕਪੁਰ ਦੇ ਭਭਾਤ ਇਲਾਕੇ ਵਿੱਚ ਏਅਰ ਫੋਰਸ ਸਟੇਸ਼ਨ ਦੇ 100 ਮੀਟਰ ਦੇ ਘੇਰੇ ਵਿੱਚ ਆਉਂਦੀਆਂ 56 ਉਸਾਰੀਆਂ ਨੂੰ ਢਾਹੁਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਸਦੇ ਤਹਿਤ ਅੱਜ ਯਾਨੀ 1 ਅਗਸਤ ਨੂੰ 10 ਵਪਾਰਕ ਅਦਾਰੇ ਢਾਹ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਇਹ ਕਾਰਵਾਈ ਵੀ ਹਾਈਕੋਰਟ ਦੇ ਹੁਕਮਾਂ 'ਤੇ ਕੀਤੀ ਜਾ ਰਹੀ ਹੈ, ਹਾਲਾਂਕਿ ਲੋਕਾਂ ਵੱਲੋਂ ਇਸ ਕਾਰਵਾਈ ਦੇ ਖਿਲਾਫ ਹਲਕਾ ਵਿਰੋਧ ਵੀ ਕੀਤਾ ਗਿਆ ਹੈ।
ਲੋਕਾਂ ਦਾ ਕਹਿਣਾ ਹੈ ਕਿ ਜਦੋਂ ਇੱਥੇ ਉਸਾਰੀਆਂ ਹੋਈਆਂ ਸਨ ਤਾਂ ਉਸ ਸਮੇਂ ਇਸ ਨੂੰ ਕਿਉਂ ਨਹੀਂ ਰੋਕਿਆ ਗਿਆ। ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਸਾਨੂੰ ਜਗ੍ਹਾ ਅਤੇ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਅਸੀਂ ਆਪਣਾ ਕੰਮ ਕਰ ਸਕੀਏ ਅਤੇ ਦੁਬਾਰਾ ਰਹਿ ਸਕੀਏ।
ਇਸ ਦੌਰਾਨ ਨਗਰ ਕੌਂਸਲ ਵੱਲੋਂ ਭਾਰੀ ਫੋਰਸ ਦਾ ਪ੍ਰਬੰਧ ਕੀਤਾ ਗਿਆ ਸੀ। ਮੋਹਾਲੀ ਅਤੇ ਪਟਿਆਲਾ ਜ਼ਿਲਿਆਂ ਦੀਆਂ ਫੋਰਸਾਂ ਨੂੰ ਵੀ ਬੁਲਾਇਆ ਗਿਆ, ਜਿਸ ਵਿੱਚ ਲੇਡੀਜ਼ ਪੁਲਿਸ ਵੀ ਮੌਜੂਦ ਹਨ। ਲੋਕਾਂ ਦਾ ਕਹਿਣਾ ਹੈ ਕਿ ਸਾਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ।
ਇਹ ਵੀ ਪੜ੍ਹੋ: Patiala News: ਬੁਲਟ ਤੇ ਗੱਡੀ ਦੀ ਭਿਆਨਕ ਟੱਕਰ, ਦੋ ਨੌਜਵਾਨ ਬੁਰੀ ਤਰ੍ਹਾਂ ਡਿੱਗੇ, ਇੱਕ ਦੀ ਹਾਲਤ ਗੰਭੀਰ
ਇਹ ਵੀ ਪੜ੍ਹੋ: Punjab News: ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ ਦੁਕਾਨਦਾਰ 'ਤੇ ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ, ਤਿੰਨ ਜ਼ਖ਼ਮੀ
(For more news apart from Mohali's Zirakpur Air Force Station News, stay tuned to Zee PHH)