2 ਧਿਰਾਂ ਵਿਚਾਲੇ ਹੋਈ ਫਾਇਰਿੰਗ, ਇਕ ਦੀ ਮੌਤ; ਕਈ ਲੋਕ ਹੋਏ ਜ਼ਖ਼ਮੀ
Advertisement

2 ਧਿਰਾਂ ਵਿਚਾਲੇ ਹੋਈ ਫਾਇਰਿੰਗ, ਇਕ ਦੀ ਮੌਤ; ਕਈ ਲੋਕ ਹੋਏ ਜ਼ਖ਼ਮੀ

Batala Firing news: ਬਟਾਲਾ ਵਿੱਚ 2 ਧਿਰਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖ਼ਮੀ ਹੋਏ ਹਨ।

 2 ਧਿਰਾਂ ਵਿਚਾਲੇ ਹੋਈ ਫਾਇਰਿੰਗ, ਇਕ ਦੀ ਮੌਤ; ਕਈ ਲੋਕ ਹੋਏ ਜ਼ਖ਼ਮੀ

Punjab News: ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਇਕ ਧਿਰ ਦੇ (Batala Firing news) ਇਕ ਵਿਅਕਤੀ ਸਰਵਣ ਸਿੰਘ ਉਮਰ 65 ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੂਸਰੀ ਧਿਰ ਦੇ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ ਜਿਹਨਾਂ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕੀਤਾ ਗਿਆ। ਪੁਲਿਸ ਦੇ ਬਿਆਨਾਂ ਦੇ ਅਧਾਰ ਉੱਤੇ ਕੇਸ ਦਰਜ ਕਰਦੇ ਹੋਏ ਅਗਲੀ ਤਫਤੀਸ਼ ਸ਼ੁਰੂ ਕੀਤੀ ਗਈ ਹੈ। 

ਮ੍ਰਿਤਕ ਸਰਵਣ ਸਿੰਘ ਦੇ ਬੇਟੇ ਜਤਿੰਦਰ ਨੇ ਕੁਝ ਵਿਅਕਤੀਆਂ ਦੇ ਨਾਮ ਦੱਸਦੇ ਹੋਏ ਕਿਹਾ ਕਿ ਅੱਠ ਲੋਕ ਦੋ ਗੱਡੀਆਂ ਉੱਤੇ ਸਵਾਰ ਹੋ ਕੇ ਸਾਡੇ ਘਰ ਆਏ ਅਤੇ ਗੋਲੀਆਂ (Batala Firing news)  ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਹਨਾਂ ਦੇ ਪਿਤਾ ਬਾਹਰ ਹੀ ਬੈਠੇ ਹੋਏ ਸੀ ਉਹਨਾਂ ਦੇ ਗੋਲੀਆ ਲੱਗਣ ਕਾਰਨ ਮੌਤ ਹੋ ਗਈ ਜਤਿੰਦਰ ਅਨੁਸਾਰ ਉਹਨਾਂ ਨੂੰ ਕੁਝ ਸਮਝ ਨਹੀਂ ਆਇਆ ਕੇ ਉਕਤ ਵਿਅਕਤੀਆਂ ਵੱਲੋਂ ਸਾਡੇ 'ਤੇ ਹਮਲਾ ਕਿਉਂ ਕੀਤਾ ਗਿਆ? ਉਹਨਾਂ ਦੱਸਿਆ ਕਿ ਹਮਲਾਵਰ ਪਹਿਲਾਂ ਵੀ ਦੋ ਕਤਲ ਦੇ ਕੇਸਾਂ ਵਿੱਚੋਂ ਬਰੀ ਹੋ ਕੇ ਬਾਹਰ ਆਏ ਹਨ ਅਤੇ ਅਜੇ ਵੀ ਓਹਨਾਂ ਉੱਤੇ ਦੂਸਰੇ ਕੇਸ ਚੱਲ ਰਹੇ ਹਨ ਪਰ ਪ੍ਰਸ਼ਾਸਨ ਪਤਾ ਨਹੀਂ ਕਿਉਂ ਓਹਨਾਂ ਦੇ ਅਸਲੇ ਨੂੰ ਜਬਤ ਨਹੀਂ ਕਰਦਾ।

ਇਹ ਵੀ ਪੜ੍ਹੋ: Earthquake In Turkey: ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ, ਕਈ ਇਮਾਰਤਾਂ ਡਿੱਗੀਆਂ

ਉੱਥੇ ਹੀ ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਨੇ ਦੱਸਿਆ ਕਿ ਤਿੰਨ ਲੋਕ ਨੂੰ ਜ਼ਖਮੀ ਹਾਲਾਤ ਵਿਚ ਹਸਪਤਾਲ ਲਿਆਂਦਾ ਗਿਆ ਸੀ ਜਿਸ ਵਿੱਚੋਂ ਦੋ ਲੋਕ ਗੋਲੀਆਂ ਲੱਗਣ (Batala Firing news)  ਕਾਰਨ ਜ਼ਖਮੀ ਹਾਲਤ ਵਿੱਚ ਸਨ ਅਤੇ ਇੱਕ ਵਿਅਕਤੀ ਸਰਵਣ ਸਿੰਘ ਜਿਸਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਚੁੱਕੀ ਸੀ। ਦੱਸਿਆ ਗਿਆ ਕਿ ਇਹਨਾਂ ਦੋਹਾਂ ਧਿਰਾਂ ਦੀ ਆਪਸੀ ਝਗੜੇ ਦੌਰਾਨ ਗੋਲੀਆਂ ਚੱਲਣ ਕਾਰਨ ਇਹ ਹਲਾਤ ਬਣੇ ਹਨ। ਉਹਨਾਂ ਨੇ ਦੱਸਿਆ ਕਿ ਦੋਵੇਂ ਜ਼ਖਮੀਆਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ 

ਉੱਥੇ ਹੀ ਡੀ ਐਸ ਪੀ ਗੁਰਬਿੰਦਰ ਸਿੰਘ ਨੇ ਮਾਮਲੇ ਬਾਰੇ ਦੱਸਦੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ ਹਨ ਅਤੇ ਜੋ ਦੋ ਜ਼ਖ਼ਮੀ (Batala Firing news)  ਹੋਏ ਹਨ ਉਹਨਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। ਉਹਨਾਂ ਦੇ ਵੀ ਬਿਆਨ ਕਲਮਬੰਦ ਕੀਤੇ ਜਾਣਗੇ ਫਿਲਹਾਲ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। 

(ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ )

Trending news