Punjab News: ਸਕੂਲ ਤੋਂ ਜਲਦੀ ਛੁੱਟੀ ਹੋਣ ਕਾਰਨ ਉਹ ਆਪਣੇ ਮੋਟਰਸਾਈਕਲ ’ਤੇ ਪਿੰਡ ਸਹੋਦਾ ਕੰਢੀ ਸਥਿਤ ਗਗਨ ਜੀ ਕਾ ਟਿੱਲਾ ਵਿਖੇ ਮੱਥਾ ਟੇਕਣ ਗਿਆ ਸੀ।
Trending Photos
Punjab News: ਦੇਰ ਸ਼ਾਮ ਕੰਢੀ ਕਨਾਲ ਨਹਿਰ 'ਚ ਡੁੱਬਣ ਕਾਰਨ 17 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਜਦਕਿ ਪੰਜ ਹੋਰ ਸਾਥੀ ਡੁੱਬਣ ਤੋਂ ਬਚ ਗਏ। ਮ੍ਰਿਤਕ ਦੀ ਪਛਾਣ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ ਵਾਸੀ ਰਾਜਾ ਕਾਲਾ ਗੜ੍ਹਦੀਵਾਲ ਵਜੋਂ ਹੋਈ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਂਚ ਅਧਿਕਾਰੀ ਏ.ਐਸ.ਆਈ ਬਲਵੰਤ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਹੈਲਥ ਸੈਂਟਰ ਮੰਡ ਪੰਦਰ ਵਿਖੇ ਦੇਰ ਸ਼ਾਮ ਇੱਕ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਗਈ। ਬਾਕੀ ਸਾਥੀਆਂ ਤੋਂ ਪੁੱਛਗਿੱਛ ਕੀਤੀ ਗਈ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ, ਉਸਦੇ ਸਾਥੀ ਵਿਦਿਆਰਥੀ ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਮਲਕੀਤ ਸਿੰਘ, ਵਿਪਨਪ੍ਰੀਤ, ਗੁਰਦੀਪ ਸਿੰਘ ਸਾਰੇ 12ਵੀਂ ਜਮਾਤ ਦੇ ਵਿਦਿਆਰਥੀ ਹਨ। ਸਕੂਲ ਤੋਂ ਜਲਦੀ ਛੁੱਟੀ ਹੋਣ ਕਾਰਨ ਉਹ ਆਪਣੇ ਮੋਟਰਸਾਈਕਲ ’ਤੇ ਪਿੰਡ ਸਹੋਦਾ ਕੰਢੀ ਸਥਿਤ ਗਗਨ ਜੀ ਕਾ ਟਿੱਲਾ ਵਿਖੇ ਮੱਥਾ ਟੇਕਣ ਗਿਆ ਸੀ।
ਇਹ ਵੀ ਪੜ੍ਹੋ: Punjab News: BSF ਨੇ ਸੁੱਟਿਆ ਪਾਕਿਸਤਾਨ ਡਰੋਨ; ਹੈਰੋਇਨ ਦੀ ਖੇਪ ਲੈਣ ਪਹੁੰਚਿਆ ਤਸਕਰ ਕਾਬੂ
ਮੱਥਾ ਟੇਕ ਕੇ ਵਾਪਸ ਆਉਂਦੇ ਸਮੇਂ ਸਾਰੇ ਪਿੰਡ ਵਡਲਾ ਨੇੜੇ ਕੰਢੀ ਕਨਾਲ ਨਹਿਰ ਵਿੱਚ ਇਸ਼ਨਾਨ ਕਰਨ ਲੱਗੇ। ਮੋਹਿਤ ਭਾਟੀਆ ਨਹਾਉਂਦੇ ਸਮੇਂ ਪੈਰ ਫਿਸਲਣ ਕਾਰਨ ਡੂੰਘੇ ਪਾਣੀ 'ਚ ਡੁੱਬ ਗਿਆ। ਜਿੱਥੇ ਮੋਹਿਤ ਭਾਟੀਆ ਨੂੰ ਰਾਹਗੀਰਾਂ ਦੀ ਮਦਦ ਨਾਲ ਨਹਿਰ 'ਚੋਂ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਸਾਰੇ ਦੋਸਤਾਂ ਨੇ ਇੱਕ ਮੁੰਡੇ ਨੂੰ ਨਜ਼ਦੀਕੀ ਪ੍ਰਾਇਮਰੀ ਹੈਲਥ ਸੈਂਟਰ ਮੰਡ ਪਧੇਰ ਵਿਖੇ ਪਹੁੰਚਾਇਆ। ਜਿੱਥੇ ਇਸ ਨੂੰ ਵੀ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਏਐਸਆਈ ਬਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਅਮਰੀਕ ਸਿੰਘ ਦੇ ਬਿਆਨਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
(ਰਮਨ ਦੀ ਰਿਪੋਰਟ)