Pending Intkal News: ਪੰਜਾਬ 'ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31,538 ਮਾਮਲੇ ਨਿਪਟਾਏ- ਜਿੰਪਾ
Advertisement
Article Detail0/zeephh/zeephh2047196

Pending Intkal News: ਪੰਜਾਬ 'ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31,538 ਮਾਮਲੇ ਨਿਪਟਾਏ- ਜਿੰਪਾ

Pending Intkal News: ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ ਪਏ 31,538 ਮਾਮਲੇ ਨਿਪਟਾਏ ਗਏ ਹਨ। ਇਕ ਦਿਨ ਵਿਚ ਏਨੇ ਇੰਤਕਾਲ ਦਰਜ ਕਰਨ ਦਾ ਇਹ ਨਵਾਂ ਰਿਕਾਰਡ ਹੈ।

Pending Intkal News: ਪੰਜਾਬ 'ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31,538 ਮਾਮਲੇ ਨਿਪਟਾਏ- ਜਿੰਪਾ

Pending Intkal News: (Manoj Joshi)ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ ਪਏ 31,538 ਮਾਮਲੇ ਨਿਪਟਾਏ ਗਏ ਹਨ। ਇਕ ਦਿਨ ਵਿਚ ਏਨੇ ਇੰਤਕਾਲ ਦਰਜ ਕਰਨ ਦਾ ਇਹ ਨਵਾਂ ਰਿਕਾਰਡ ਹੈ। ਜਿੰਪਾ ਨੇ ਖੁਦ ਹੁਸ਼ਿਆਰਪੁਰ, ਫਗਵਾੜਾ, ਫਿਲੌਰ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ ਅਤੇ ਸ਼ਹੀਦ ਭਗਤ ਸਿੰਘ ਨਗਰ ਤਹਿਸੀਲਾਂ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਸਮੱਸਿਆਂਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। 

ਮਾਲ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਇੰਤਕਾਲ ਦੇ ਮਾਮਲੇ ਪੈਂਡਿੰਗ ਪਏ ਸਨ ਉਨ੍ਹਾਂ ਨੇ ਸਬੰਧਿਤ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਮੌਕੇ ਉੱਤੇ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

ਜ਼ਿਕਯੋਗ ਹੈ ਕਿ ਮਾਲ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਤਹਿਸੀਲ ਦਫ਼ਤਰਾਂ ਦਾ ਅਚਾਨਕ ਦੌਰਾ ਕਰ ਕੇ ਕੰਮਕਾਜ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਹੁਸ਼ਿਆਰਪੁਰ ਤਹਿਸੀਲ ਦਾ ਦੌਰਾ ਕਰਕੇ ਲੋਕਾਂ ਨੂੰ ਪਾਰਦਰਸ਼ੀ ਅਤੇ ਖੱਜਲ ਖ਼ੁਆਰੀ ਰਹਿਤ ਸੇਵਾਵਾਂ ਦੇਣ ਦੀ ਵਚਨਬੱਧਤਾ ਦੋਹਰਾਈ ਸੀ। 

ਉਨ੍ਹਾਂ ਅਪੀਲ ਕੀਤੀ ਕਿ ਪੰਜਾਬ 'ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

ਕਿਸ ਜ਼ਿਲ੍ਹੇ ਵਿੱਚ ਕਿੰਨੇ ਇੰਤਕਾਲ ਦਰਜ ਹੋਏ

 ਨੰਬਰ  ਸਥਾਨ  ਇੰਤਕਾਲਾਂ ਦੀ ਗਿਣਤੀ 
 1  ਲੁਧਿਆਣਾ  6265
 2  ਹੁਸ਼ਿਆਰਪੁਰ    2686
 3  ਪਟਿਆਲਾ  1818
 4  ਗੁਰਦਾਸਪੁਰ  2806
 5  ਕਪੂਰਥਲਾ  883
 6  ਫ਼ਤਹਿਗੜ੍ਹ ਸਾਹਿਬ  667
 7  ਤਰਨ ਤਾਰਨ  693
 8  ਬਠਿੰਡਾ  543
 9  ਫਰੀਦਕੋਟ   525
 10  ਫਿਰੋਜ਼ਪੁਰ  971
 11  ਮੋਗਾ  838
 12  ਜਲੰਧਰ  1718 
 13  ਮਾਨਸਾ  646
 14  ਅੰਮ੍ਰਿਤਸਰ   1324
 15  ਨਵਾਂਸ਼ਹਿਰ  537
 16  ਸ੍ਰੀ ਮੁਕਤਸਰ ਸਾਹਿਬ   768
 17  ਮੁਹਾਲੀ  1943
 18  ਪਠਾਨਕੋਟ  814
 19  ਬਰਨਾਲਾ  567
 20  ਰੂਪਨਗਰ  1326
 21  ਮਲੇਰਕੋਟਲਾ  713
 22  ਸੰਗਰੂਰ  1093 
 23  ਫਾਜ਼ਿਲਕਾ  894 

ਪ੍ਰਾਪਤ ਹੋਈ ਰਿਪੋਰਟ ਅਨੁਸਾਰ ਸਭ ਤੋਂ ਜ਼ਿਆਦਾ 6265 ਇੰਤਕਾਲ ਲੁਧਿਆਣਾ ਜ਼ਿਲ੍ਹੇ ਵਿੱਚ ਦਰਜ ਕੀਤੇ ਗਏ। ਜਦੋਂ ਕਿ ਨਵਾਂਸ਼ਹਿਰ ਜ਼ਿਲ੍ਹੇ ਸਭ ਤੋਂ ਘੱਟ 537 ਇੰਤਕਾਲ ਹੋਏ। 

Trending news