Punjab news: ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ ਜਿਸ ਦੌਰਾਨ ਮਹਿਲਾ ਪੁਲਿਸ ਕੁਲਵਿੰਦਰ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ। ਉਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ।
Trending Photos
Punjab news: ਫਿਰੋਜ਼ਪੁਰ ਦੇ ਪਿੰਡ ਸ਼ਾਦੇ ਹਾਸ਼ਮ ਦੇ ਨਜਦੀਕ ਅੱਜ ਇੱਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਪੁਲਿਸ ਮੁਲਾਜ਼ਮ ਡਿਊਟੀ ਤੋਂ ਘਰ ਵਾਪਿਸ ਜਾ ਰਹੀ ਸੀ ਅਤੇ ਰਾਸਤੇ ਵਿੱਚ ਟਰਾਲੇ ਨਾਲ ਉਸਦੀ ਕਾਰ ਦੀ ਟੱਕਰ ਹੋ ਗਈ ਜਿਸ ਦੌਰਾਨ ਉਸਦੀ ਮੌਤ ਹੋ ਗਈ।
ਦੱਸ ਦੇਈਏ ਕਿ ਇਹ ਹਾਦਸਾ ਫਿਰੋਜ਼ਪੁਰ ਦੇ ਪਿੰਡ ਸਾਂਦੇ ਹਾਸ਼ਮ ਦੇ ਨਜਦੀਕ ਵਾਪਰਿਆ ਹੈ ਜਿਸ ਵਿੱਚ ਅੱਜ ਇੱਕ ਟਰਾਲੇ ਅਤੇ ਆਈ ਟਵੰਟੀ ਕਾਰ ਦੀ ਟੱਕਰ ਹੋ ਗਈ ਜਿਸ ਵਿੱਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਿਲਾ ਪੁਲਿਸ ਮੁਲਾਜ਼ਮ ਕੁਲਵਿੰਦਰ ਕੌਰ ਦੀ ਉਮਰ ਕਰੀਬ 32 ਸਾਲ ਹੈ ਜੋ ਜੀਰਾ ਦੇ ਪਿੰਡ ਸਨੇਰ ਦੀ ਰਹਿਣ ਵਾਲੀ ਸੀ। ਜਿਸਦਾ ਕਰੀਬ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਵਿਖੇ ਵਿਆਹ ਹੋਇਆ ਸੀ। ਜੋ ਡਿਊਟੀ ਤੋਂ ਵਾਪਿਸ ਘਰ ਆ ਰਹੀ ਸੀ।
ਇਹ ਵੀ ਪੜ੍ਹੋ: Wedding News: ਲਾੜੇ ਦੇ ਪਰਿਵਾਰ ਨੇ ਇੱਕ ਰੁਪਏ ਦਾ ਸਿੱਕਾ ਲੈ ਕੇ ਕਰਵਾਇਆ ਵਿਆਹ, ਮਿਸਾਲ ਕੀਤੀ ਕਾਇਮ!
ਜਦ ਉਹ ਪਿੰਡ ਸਾਂਦੇ ਹਾਸ਼ਮ ਦੇ ਨਜਦੀਕ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਟਰਾਲੇ ਨੇ ਅਚਾਨਕ ਕੱਟ ਮਾਰ ਦਿੱਤਾ ਅਤੇ ਟਰਾਲਾ ਸਿੱਧਾ ਆਕੇ ਉਸਦੀ ਆਈ ਟਵੰਟੀ ਕਾਰ ਨਾਲ ਟਕਰਾਅ ਗਿਆ। ਟੱਕਰ ਇੰਨੀ ਜਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ ਜਿਸ ਦੌਰਾਨ ਮਹਿਲਾ ਪੁਲਿਸ ਕੁਲਵਿੰਦਰ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ।
ਉਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਟਰਾਲਾ ਕਬਜੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਦੂਸਰੇ ਪਾਸੇ ਸਿਵਲ ਹਸਪਤਾਲ ਦੇ ਡਾਕਟਰ ਆਗਿਆਪਾਲ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇੱਕ ਮਹਿਲਾ ਪੁਲਿਸ ਮੁਲਾਜ਼ਮ ਦੀ ਡੈਡ ਬਾਡੀ ਉਨ੍ਹਾਂ ਕੋਲ ਆਈ ਹੈ। ਜਿਸਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰੱਖਾ ਦਿੱਤਾ ਹੈ ਅਤੇ ਕੱਲ੍ਹ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ।
(ਰਾਜੇਸ਼ ਦੀ ਰਿਪੋਰਟ)