Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਚਰਨਜੀਤ ਅਟਵਾਲ ਨੇ ਦਿੱਤਾ ਅਸਤੀਫਾ
Advertisement
Article Detail0/zeephh/zeephh1659389

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਚਰਨਜੀਤ ਅਟਵਾਲ ਨੇ ਦਿੱਤਾ ਅਸਤੀਫਾ

Punjab News: ਦੱਸਿਆ ਜਾ ਰਿਹਾ ਹੈ ਕਿ ਇੰਦਰ ਅਟਵਾਲ ਬਾਦਲ ਪਰਿਵਾਰ ਦੀ ਅਣਦੇਖੀ ਕਾਰਨ ਹੀ ਭਾਜਪਾ 'ਚ ਸ਼ਾਮਲ ਹੋਏ ਹਨ। ਅਟਵਾਲ ਪਰਿਵਾਰ, ਜੋ ਆਜ਼ਾਦੀ ਤੋਂ ਬਾਅਦ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਸੀ। 

 

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਚਰਨਜੀਤ ਅਟਵਾਲ ਨੇ ਦਿੱਤਾ ਅਸਤੀਫਾ

Punjab News: ਪੰਜਾਬ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ (Charanjit Singh Atwal) ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਅਟਵਾਲ ਨੇ ਬੁੱਧਵਾਰ ਨੂੰ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਪੁੱਤਰ ਇੰਦਰਾ ਇਕਬਾਲ ਦੇ ਸਮਰਥਨ ਵਿੱਚ ਅਕਾਲੀ ਦਲ ਛੱਡ ਦਿੱਤਾ ਸੀ। 

ਉਹ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਉਨ੍ਹਾਂ ਦਾ ਬੇਟਾ 10 ਦਿਨ ਪਹਿਲਾਂ ਭਾਜਪਾ 'ਚ ਸ਼ਾਮਲ ਹੋਇਆ ਸੀ। ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਉਪ ਚੋਣ ਲਈ ਟਿਕਟ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਇੰਦਰ ਅਟਵਾਲ ਬਾਦਲ ਪਰਿਵਾਰ ਦੀ ਅਣਦੇਖੀ ਕਾਰਨ ਹੀ ਭਾਜਪਾ 'ਚ ਸ਼ਾਮਲ ਹੋਏ ਹਨ। ਅਟਵਾਲ ਪਰਿਵਾਰ, ਜੋ ਆਜ਼ਾਦੀ ਤੋਂ ਬਾਅਦ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਸੀ। ਜਿਸ ਕਾਰਨ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਪਿਛਲੇ ਕਈ ਸਾਲਾਂ ਤੋਂ ਬਾਦਲ ਪਰਿਵਾਰ ਤੋਂ ਨਾਰਾਜ਼ ਚੱਲ ਰਹੇ ਸਨ।

ਇਹ ਵੀ ਪੜ੍ਹੋ: Viral News: ਦੋਸਤਾਂ ਦੀ ਗੱਲ੍ਹਾਂ 'ਚ ਆ ਕੇ ਸਖ਼ਸ਼ ਨੇ ਸ਼ਰਾਬ ਦੇ ਪੀ ਲਏ 22 ਸ਼ਾਟ! ਫਿਰ ਹੋਇਆ ਅਜਿਹਾ...

ਭਾਰਤੀ ਜਨਤਾ ਪਾਰਟੀ ਨੇ ਜਲੰਧਰ ਲੋਕ ਸਭਾ ਉਪ ਚੋਣ ਲਈ ਚਰਨਜੀਤ ਅਟਵਾਲ (Charanjit Singh Atwal) ਦੇ ਪੁੱਤਰ ਇੰਦਰ ਇਕਬਾਲ ਨੂੰ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਅਟਵਾਲ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਤੋਂ ਬਹੁਤ ਹੀ ਘੱਟ ਫਰਕ ਨਾਲ ਹਾਰ ਗਏ ਸਨ। ਜਦੋਂ ਕਿ ਉਹ ਸੰਤੋਖ ਚੌਧਰੀ ਨੂੰ ਵੱਡੇ ਫਰਕ ਨਾਲ ਹਰਾ ਕੇ ਲੋਕ ਸਭਾ 'ਚ ਪੁੱਜੇ ਸਨ।  ਅਕਾਲੀ ਦਲ ਦੇ ਇੱਕੋ ਇੱਕ ਦਲਿਤ ਆਗੂ ਚਰਨਜੀਤ ਸਿੰਘ ਅਟਵਾਲ ਲੋਕ ਸਭਾ ਦੇ ਡਿਪਟੀ ਸਪੀਕਰ ਰਹਿ ਚੁੱਕੇ ਹਨ।

Trending news