Punjab News: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਵਿੱਚ 4 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ।
Trending Photos
Punjab News/ ਰੋਹਿਤ ਬਾਂਸਲ: ਪੰਜਾਬ ਸਰਕਾਰ ਦੇ ਵੱਲੋਂ ਅੱਜ ਮੁਲਾਜ਼ਮਾਂ ਦੇ ਡੀਏ ਵਿੱਚ 4 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ। ਇਸ ਬਾਰੇ ਸਰਕਾਰ ਦੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
DA increased Notification
ਹੁਣ ਮੁਲਾਜ਼ਮਾਂ ਨੂੰ 42% ਡੀਏ ਦਾ ਲਾਭ ਮਿਲੇਗਾ। ਦੱਸ ਦਈਏ ਕਿ ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਵਿੱਚ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ।
ਦੀਵਾਲੀ ਦੇ ਮੌਕੇ 'ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ।
01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ…
— Bhagwant Mann (@BhagwantMann) October 30, 2024