Punjab News: ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਦਿੱਤਾ ਵੱਡਾ ਬਿਆਨ; ਜਾਣੋ ਕੀ?
Advertisement
Article Detail0/zeephh/zeephh1704598

Punjab News: ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਦਿੱਤਾ ਵੱਡਾ ਬਿਆਨ; ਜਾਣੋ ਕੀ?

Punjab News: ਸਿੱਖਿਆ ਮੰਤਰੀ ਵੱਲੋਂ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। 

Punjab News: ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਦਿੱਤਾ ਵੱਡਾ ਬਿਆਨ; ਜਾਣੋ ਕੀ?

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖਿਆ ਨੂੰ ਲੈ ਕੇ ਆਏ ਦਿਨ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਕਰਨ ਲਈ ਅਤ ਬਹਿਤਰ ਕਰਨ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Harjot Singh Bains) ਦੇ ਵਲੋਂ ਅਧਿਆਪਕਾਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ ਹੈ ਜੋ ਕਿ ਬੇਹੱਦ ਸ਼ਲਾਘਾਯੋਗ ਹੈ।

ਦੱਸ ਦੇਈਏ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਵੱਡਾ ਬਿਆਨ ਸਾਂਝਾ ਕੀਤਾ ਹੈ। ਹਰਜੋਤ ਬੈਂਸ ਨੇ ਆਪਣੇ ਅਧਿਕਾਰਕ ਫੇਸਬੁੱਕ ਪੇਜ਼ ਉੱਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ, 'ਇੰਤਜਾਰ ਦੀਆਂ ਘੜੀਆਂ ਖਤਮ, ਪੰਜਾਬ ਦੇ ਅਧਿਆਪਕਾਂ ਦੀਆਂ ਪਹਿਲੇ ਗੇੜ ਦੀਆਂ ਜ਼ਿਲੇ ਤੋਂ ਜ਼ਿਲੇ ਅੰਦਰ ਬਦਲੀਆਂ ਦੇ ਆਰਡਰ ਥੋੜ੍ਹੀ ਦੇਰ ਵਿੱਚ ਹੀ ਆਨਲਾਈਨ ਜਾਰੀ ਹੋ ਰਹੇ ਹਨ। 

ਜ਼ਿਲੇ ਤੋਂ ਜ਼ਿਲੇ ਅੰਦਰ ਹੀ ਬਦਲੀ ਕਰਵਾਉਣ ਵਾਸਤੇ ਸੂਬੇ ਦੇ ਕੁੱਲ 5172 ਅਧਿਆਪਕਾਂ ਨੇ ਆਪਣੀ ਬਦਲੀ ਕਰਵਾਉਣ ਵਾਸਤੇ ਆਨਲਾਈਨ ਵਿਧੀ ਰਾਹੀਂ ਅਪਲਾਈ ਕੀਤਾ ਸੀ, ਜਿੰਨਾਂ ਵਿੱਚੋਂ 2651 ਬਦਲੀਆਂ ਦੇ ਆਰਡਰ ਜਾਰੀ ਕੀਤੇ ਗਏ ਹਨ'।

ਇਹ ਵੀ ਪੜ੍ਹੋ: Jagdish Tytler News: 1984 ਦੰਗਿਆਂ ਦੇ ਮਾਮਲੇ 'ਚ ਸੀਬੀਆਈ ਨੇ ਕਾਂਗਰਸ ਨੇਤਾ ਜਗਦੀਸ਼ ਟਾਇਟਲਰ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ

ਉਨ੍ਹਾਂ ਨੇ ਅੱਗੇ ਲਿਖਿਆ ਹੈ- 'ਇਸੇ ਤਰਾਂ ਸਕੂਲ ਅਮਲੇ ਦੇ 308 ਨਾਨ ਟੀਚਿੰਗ ਸਟਾਫ਼ ਮੈਂਬਰਾਂ ਨੇ ਬਦਲੀ ਵਾਸਤੇ ਅਪਲਾਈ ਕੀਤਾ ਸੀ ਜਿਸ ਵਿੱਚੋਂ 275 ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਪੂਰੀ ਪਾਰਦਰਸ਼ਤਾ ਨਾਲ ਪ੍ਰਾਪਤ ਮੈਰਿਟ ਅੰਕਾਂ ਦੇ ਆਧਾਰ ਤੇ ਆਨਲਾਈਨ ਕੀਤੀਆਂ ਗਈਆਂ ਹਨ।  ਪਾਰਦਰਸ਼ਤਾ ਨੂੰ ਕਾਇਮ ਰੱਖਦਿਆਂ ਅਪਲਾਈ ਕਰਨ ਵਾਲੇ ਹਰ ਅਧਿਆਪਕ ਦੀ ਮੁਕੰਮਲ ਮੈਰਿਟ ਲਿਸਟ ਵੀ ਵੈਬਸਾਈਟ ਤੇ ਅਪਲੋਡ ਹੋਵੇਗੀ। 

Trending news