Big Breaking: ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲੀ; 1 ਨੌਜਵਾਨ ਜ਼ਖ਼ਮੀ
Advertisement
Article Detail0/zeephh/zeephh1561549

Big Breaking: ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲੀ; 1 ਨੌਜਵਾਨ ਜ਼ਖ਼ਮੀ

Ludhiana Court Firing News: ਮੌਕੇ 'ਤੇ ਪਹੁੰਚੇ ਸੀਨੀਅਰ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 Big Breaking: ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲੀ; 1 ਨੌਜਵਾਨ ਜ਼ਖ਼ਮੀ

Ludhiana Court Firing: ਲੁਧਿਆਣਾ ਦੀ ਜ਼ਿਲਾ ਕਚਹਿਰੀ ਦੇ ਬਾਹਰ ਦਿਨ ਦਿਹਾੜੇ ਗੋਲੀਆਂ ਚੱਲ ਗਈਆਂ, ਜਿਸ ਤੋਂ ਬਾਅਦ ਮੌਕੇ ਤੇ ਪੁਲਿਸ ਪੁੱਜੀ ਅਤੇ 2 ਖਾਲੀ ਖੋਲ ਮੌਕੇ ਤੋਂ ਬਰਾਮਦ ਕੀਤੇ ਗਏ ਹਨ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ 3 ਗੋਲ਼ੀਆਂ ਚਲੀਆਂ ਅਤੇ ਇਕ ਲੜਕੇ ਦੀ ਬਾਂਹ 'ਤੇ ਵੀ ਗੋਲੀ ਲੱਗੀ ਹੈ ਅਤੇ ਉਸਨੂੰ ਸਿਵਿਲ ਹਸਪਤਾਲ ਲਿਜਾਇਆ ਗਿਆ ਹੈ। ਮਾਮਲਾ ਗੈਂਗਵਾਰ ਦਾ ਲੱਗ ਰਿਹਾ ਹੈ।

ਦਸਿੱਆ ਜਾ ਰਿਹਾ ਹੈ ਕਿ ਪੱਲਾ ਗੈਂਗ ਅਤੇ ਦੂਜੀ ਧਿਰ ਚ ਝਗੜਾ ਹੋਇਆ ਜਿਸ ਦੌਰਾਨ ਇੱਕ ਧਿਰ ਵੱਲੋਂ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ ਇਸ ਦੀ ਪੁਲੀਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਗੋਲੀਆਂ ਚੱਲੀਆਂ ਹਨ।

ਇਸ ਦੌਰਾਨ ਪੁਲੀਸ ਮੁਲਾਜ਼ਮ ਨੇ ਦੋ ਖੋਲ ਬਰਾਮਦ ਹੋਣ ਦੀ ਵੀ ਪੁਸ਼ਟੀ ਕੀਤੀ ਹੈ ਜਦੋਂ ਕੇ ਪ੍ਰਤੱਖ ਦਰਸ਼ੀਆਂ ਨੇ ਤਿੰਨ ਗੋਲ਼ੀਆਂ ਚਲੀਆਂ ਹੋਣ ਦੀ ਗੱਲ ਕਹੀ ਹੈ। ਪੁਲਿਸ ਦੇ ਸੀਨੀਅਰ ਅਫਸਰ ਮੌਕੇ ਤੇ ਪਹੁੰਚ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ 

ਇਹ ਵੀ ਪੜ੍ਹੋ:  ਜਲੰਧਰ 'ਚ ਹੋਈ ਫਾਇਰਿੰਗ; ਗੋਲੀ ਲੱਗਣ ਕਾਰਨ ਪਿਓ-ਪੁੱਤ ਜ਼ਖ਼ਮੀ 

ਇਹ ਪੂਰੀ ਘਟਨਾ ਲੁਧਿਆਣਾ ਜ਼ਿਲ੍ਹਾ ਕਚਹਿਰੀ ਦੇ ਪਿਛਲੇ ਪਾਸੇ ਹੋਈ ਹੈ ਅਤੇ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਝਗੜਾ ਉਦੋਂ ਹੋਇਆ ਜਦੋਂ ਗੈਂਗ ਦੇ ਮੈਂਬਰ ਪੇਸ਼ੀ 'ਤੇ ਆਏ ਹੋਏ ਸਨ ਅਤੇ ਉਨ੍ਹਾਂ ਦੇ ਸਮਰਥਕਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਫਾਇਰਿੰਗ ਹੋ ਗਈ ਅਤੇ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਉਹਨਾਂ ਨੂੰ ਗੋਲੀ ਚੱਲਣ ਦੀ ਆਵਾਜ਼ ਆਈ ਤਾਂ ਉਹਨਾਂ ਨੇ ਵੇਖਿਆ ਕਿ ਕੁਝ ਲੋਕ ਭੱਜ ਰਹੇ ਸਨ। ਮੌਕੇ ਤੇ ਪੁਲਿਸ ਤੁਰੰਤ ਪਹੁੰਚ ਗਈ ਅਤੇ ਇੱਕ ਨੂੰ ਕਾਬੂ ਕਰ ਲਿਆ ਗਿਆ ਜਦੋਂ ਕਿ ਇੱਕ ਦੇ ਹੱਥ ਵਿੱਚ ਗੋਲੀ ਲੱਗੀ ਹੈ ਜਿਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਹੈ।

ਇਹ ਦੋਵੇਂ ਗੈਂਗ ਦੇ ਮੈਂਬਰ ਕਿਹੜੀ ਗੈਂਗ ਨਾਲ ਸਬੰਧਤ ਸਨ ਇਸ ਬਾਰੇ ਫਿਲਹਾਲ ਪੁਲਿਸ ਨੇ ਕੋਈ ਖੁਲਾਸਾ ਨਹੀਂ ਕੀਤਾ ਹੈ ਪਰ ਉਨ੍ਹਾਂ ਕਿਹਾ ਕਿ ਜਲਦ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ ।

ਮੌਕੇ 'ਤੇ ਪੁਲਿਸ ਨੇ ਦੋ ਖੋਲ ਵੀ ਬਰਾਮਦ ਕੀਤੇ ਹਨ ਅਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਲੁਧਿਆਣਾ ਦੇ ਵਿੱਚ ਗੈਂਗਵਾਰ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਦਿਨ-ਦਿਹਾੜੇ ਸਮਾਜ ਵਿਰੋਧੀ ਅਨਸਰ ਆਪਸੀ ਰੰਜਿਸ਼ ਦੇ ਚੱਲਦਿਆਂ ਅਕਸਰ ਹੀ ਇੱਕ ਦੂਜੇ ਦੇ ਆਹਮਣੇ-ਸਾਹਮਣੇ ਹੁੰਦੇ ਰਹਿੰਦੇ ਨੇ। ਹੁਣ ਪੁਲਸ ਵੱਲੋਂ ਪੂਰੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਥੋੜ੍ਹੀ ਦੇਰ ਪਹਿਲਾਂ ਹੀ ਇੱਥੇ ਆਇਆ ਹੈ। 

(ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ )

Trending news