Punjab News: ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਹ ਹੋਇਆ ਪੱਧਰ; ਸਰਕਾਰ ਨੇ ਲਿਆ ਵੱਡਾ ਫੈਸਲਾ
Advertisement
Article Detail0/zeephh/zeephh1698505

Punjab News: ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਹ ਹੋਇਆ ਪੱਧਰ; ਸਰਕਾਰ ਨੇ ਲਿਆ ਵੱਡਾ ਫੈਸਲਾ

Punjab Employees Permanent Policy: ਇਸ ਦੇ ਲਈ ਪੰਜਾਬ ਸਰਕਾਰ ਨੇ ਨਵੀਂ ਨੀਤੀ ਤਿਆਰ ਕੀਤੀ ਹੈ। ਇਸ ਤਹਿਤ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

Punjab News: ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਹ ਹੋਇਆ ਪੱਧਰ; ਸਰਕਾਰ ਨੇ ਲਿਆ ਵੱਡਾ ਫੈਸਲਾ

Punjab Employees Permanent Policy: ਪੰਜਾਬ ਸਰਕਾਰ ਦੀ ਤਰਫੋਂ ਪਿਛਲੇ ਲੰਬੇ ਸਮੇਂ ਤੋਂ ਸਾਰੇ ਵਿਭਾਗਾਂ ਵਿੱਚ ਠੇਕੇ, ਐਡਹਾਕ, ਵਰਕ ਚਾਰਜ, ਦਿਹਾੜੀ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿਅਕਤੀ ਦੀ ਨੌਕਰੀ ਨੂੰ 10 ਸਾਲ ਪੂਰੇ ਹੋ ਗਏ ਹਨ, ਜੇਕਰ ਕੁਝ ਸਮੇਂ ਲਈ ਬਰੇਕ ਵੀ ਹੈ ਤਾਂ ਉਨ੍ਹਾਂ ਨੂੰ ਵੀ ਇਸ ਦਾ ਲਾਭ ਮਿਲੇਗਾ।

ਇਸ ਦੇ ਲਈ ਪੰਜਾਬ ਸਰਕਾਰ ਨੇ ਨਵੀਂ ਨੀਤੀ ਤਿਆਰ ਕੀਤੀ ਹੈ। ਇਸ ਤਹਿਤ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।ਨੀਤੀ ਅਨੁਸਾਰ ਕਰਮਚਾਰੀ ਨੂੰ ਪੱਕੇ ਕਰਨ ਲਈ ਸੇਵਾ ਨਿਯਮ ਅਨੁਸਾਰ ਵਿਦਿਅਕ ਯੋਗਤਾ, ਪੋਸਟ ਅਤੇ ਤਜ਼ਰਬੇ ਸਮੇਤ ਹੋਰ ਸ਼ਰਤਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਹੋਇਆ ਹਾਈ ਵੋਲਟੇਜ ਹੰਗਾਮਾ, ਪੁਲਿਸ ਨਾਲ ਉਲਝਿਆ ਵਿਅਕਤੀ; ਵੇਖੋ ਵੀਡੀਓ

ਪਿਛਲੇ 10 ਸਾਲਾਂ ਦੀ ਸੇਵਾ ਦੌਰਾਨ ਕਰਮਚਾਰੀ ਦਾ ਆਚਰਣ ਤਸੱਲੀਬਖਸ਼ ਹੋਣਾ ਚਾਹੀਦਾ ਹੈ। 10 ਸਾਲਾਂ ਦੀ ਸਮਾਂ ਸੀਮਾ ਦੀ ਗਿਣਤੀ ਕਰਦੇ ਸਮੇਂ ਨੋਟਲ ਬਰੇਕਾਂ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਇਹ ਨੀਤੀ ਆਊਟਸੋਰਸਡ ਕਰਮਚਾਰੀਆਂ ਤੋਂ ਇਲਾਵਾ ਗੈਰ-ਯੋਗ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗੀ। ਲਾਭਪਾਤਰੀ ਕਰਮਚਾਰੀਆਂ ਦੀ 58 ਸਾਲ ਦੀ ਉਮਰ ਤੱਕ ਵਿਸ਼ੇਸ਼ ਕੇਡਰ ਵਿੱਚ ਨਿਯੁਕਤੀ ਕੀਤੀ ਜਾਵੇਗੀ। ਕੇਡਰ ਦੀ ਪੋਸਟ 'ਤੇ ਕਰਮਚਾਰੀਆਂ ਨੂੰ ਨਹੀਂ ਰੱਖਿਆ ਜਾਵੇਗਾ। ਸੇਵਾ ਨਿਯਮਾਂ ਅਨੁਸਾਰ ਕਰਮਚਾਰੀ ਰੈਗੂਲਰ ਕੇਡਰ ਦਾ ਹਿੱਸਾ ਨਹੀਂ ਹੋਣਗੇ।

Trending news