Punjab News: ਕੱਲ੍ਹ ਹੋਈ ਭਾਰੀ ਬਰਸਾਤ ਤੋਂ ਬਾਅਦ ਭਾਖੜਾ ਡੈਮ ਦੀ ਖੱਬੀ ਗੈਲਰੀ ਤੋਂ ਬੀਤੀ ਰਾਤ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਭਾਖੜਾ ਡੈਮ ਦੀ ਖੱਬੀ ਗੈਲਰੀ ਵਿੱਚ ਭਾਰੀ ਮਾਤਰਾ ਵਿੱਚ ਪਾਣੀ ਦਾਖਲ ਹੋ ਗਿਆ ਹੈ।
Trending Photos
Punjab News: ਰਾਤ ਹੋਈ ਭਾਰੀ ਬਾਰਿਸ਼ ਦੇ ਕਾਰਨ ਭਾਖੜ੍ਹਾ ਡੈਮ ਦੀ ਲੈਫਟ ਗੈਲਰੀ ਵਿੱਚ ਪਾਣੀ ਵੜ ਗਿਆ ਜਿਸ ਨੂੰ ਪੰਪ ਲਗਾ ਕੇ ਬਾਹਰ ਕੱਢਿਆ ਗਿਆ। ਇਸ ਨਾਲ ਕਿਸੀ ਕਿਸਮ ਦਾ ਨੁਕਸਾਨ ਨਹੀਂ ਹੋਇਆ । ਬੀਬੀਐਮਬੀ ਪ੍ਰਸ਼ਾਸਨ ਨੇ ਮੰਨਿਆ ਹੈ ਕਿ ਗੈਲਰੀ ਵਿੱਚ ਮੀਂਹ ਦਾ ਪਾਣੀ ਦਾਖਲ ਹੋ ਗਿਆ ਹੈ ਪਰ ਘਬਰਾਉਣ ਦੀ ਕੋਈ ਗੱਲ ਨਹੀਂ ਹੈ ਅਤੇ ਨਾ ਹੀ ਕੋਈ ਨੁਕਸਾਨ ਹੋਇਆ ਹੈ। ਦੱਸ ਦਈਏ ਕਿ ਇਸ ਗੈਲਰੀ ਵਿੱਚ ਬਿਜਲੀ ਉਤਪਾਦਨ ਹੁੰਦਾ ਹੈ।
ਕੱਲ੍ਹ ਹੋਈ ਭਾਰੀ ਬਰਸਾਤ ਤੋਂ ਬਾਅਦ ਭਾਖੜਾ ਡੈਮ ਦੀ ਖੱਬੀ ਗੈਲਰੀ ਤੋਂ ਬੀਤੀ ਰਾਤ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਭਾਖੜਾ ਡੈਮ ਦੀ ਖੱਬੀ ਗੈਲਰੀ ਵਿੱਚ ਭਾਰੀ ਮਾਤਰਾ ਵਿੱਚ ਪਾਣੀ ਦਾਖਲ ਹੋ ਗਿਆ ਹੈ, ਇਸ ਨੂੰ ਹਟਾਉਣ ਲਈ ਤਾਇਨਾਤ ਕਰਮਚਾਰੀ ਸਖ਼ਤ ਮਿਹਨਤ ਕਰ ਰਹੇ ਸਨ ਅਤੇ ਹਫੜਾ-ਦਫੜੀ ਦਾ ਮਾਹੌਲ ਸੀ।
ਇਹ ਵੀ ਪੜ੍ਹੋ: Punjab News: 'ਗਊ ਮਾਸ' ਦਾ ਕੰਮ ਕਰਨ ਵਾਲੀ ਫੈਕਟਰੀ ਦਾ ਪਰਦਾਫਾਸ਼, ਮਾਲਕ ਫਰਾਰ, 13 ਨੌਜਵਾਨ ਕਾਬੂ
ਇਸ ਸੰਬੰਧੀ ਜਾਣਕਾਰੀ ਲੈਣ ਲਈ ਜਦੋਂ ਬੀਬੀਐਮਬੀ ਦੇ ਚੀਫ਼ ਇੰਜੀਨੀਅਰ ਜਨਰੇਸ਼ਨ ਜਗਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਵੀ ਇਸ ਗੱਲ ਦੀ ਹਾਮੀ ਭਰੀ ਕਿ ਕੱਲ੍ਹ ਦੀ ਭਾਰੀ ਬਰਸਾਤ ਤੋਂ ਬਾਅਦ ਪਾਣੀ ਖੱਬੀ ਗੈਲਰੀ ਵਿੱਚ ਦਾਖਲ ਹੋ ਗਿਆ ਸੀ, ਜਿਸ ਨੂੰ ਹਟਾ ਦਿੱਤਾ ਗਿਆ ਅਤੇ ਕੋਈ ਨੁਕਸਾਨ ਨਹੀਂ ਹੋਇਆ ਅਤੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਸਥਿਤੀ ਨੂੰ ਕਾਬੂ ਹੇਠ ਕਰ ਲਿਆ ਗਿਆ ਹੈ ਅਤੇ ਭਾਖੜਾ ਡੈਮ ਦੀਆਂ ਸਾਰੀਆਂ ਮਸ਼ੀਨਾਂ ਚੱਲ ਰਹੀਆਂ ਹਨ, ਘਬਰਾਉਣ ਦੀ ਕੋਈ ਗੱਲ ਨਹੀਂ ਹੈ, ਬੀਬੀਐਮਪੀ ਪ੍ਰਸ਼ਾਸਨ ਇਸ ਦਾ ਪੂਰਾ ਧਿਆਨ ਰੱਖ ਰਿਹਾ ਹੈ।
ਇਹ ਵੀ ਪੜ੍ਹੋ: Punjab News: ਅੰਮ੍ਰਿਤਸਰ BSF ਨੂੰ ਮਿਲੀ ਵੱਡੀ ਕਾਮਯਾਬੀ, ਖੇਤਾਂ ਵਿੱਚੋਂ ਮਿਲਿਆ ਡਰੋਨ
ਦੂਜੇ ਪਾਸੇ ਪੰਜਾਬ ਵਿੱਚ ਬੀਤੇ ਦਿਨੀਂ ਕਈ ਥਾਵਾਂ 'ਤੇ ਭਾਰੀ ਮੀਂਹ ਦੇਖਣ ਨੂੰ ਮਿਲਿਆ ਸੀ । ਇਸ ਦੌਰਾਨ ਮੌਸਮ ਵਿਭਾਗ ਦੇ ਮੁਤਾਬਕ ਅੱਜ ਯਾਨੀ ਸੋਮਵਾਰ ਨੂੰ ਹਲਕੀ ਤੋਂ ਮੱਧਮ ਬਾਰਿਸ਼ ਪੈਣ ਦੇ ਆਸਾਰ ਹਨ ਅਤੇ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। IMD ਦੇ ਅਧਿਕਾਰੀ ਨੇ ਜ਼ੀ ਮੀਡਿਆ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਤਰਨ ਤਾਰਨ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਅੱਜ ਯਾਨੀ ਸੋਮਵਾਰ ਨੂੰ ਹਲਕੀ ਤੋਂ ਮੱਧਮ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ।
(ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ)