Khadoor Sahib News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਕੌਮੀ ਇਨਸਾਫ ਮੋਰਚੇ ਦਾ ਦੂਜਾ ਸਾਲ ਹੈ, ਉਥੇ ਬਹੁਤ ਵੱਡਾ ਇਕੱਠ ਹੋ ਰਿਹਾ।
Trending Photos
Khadoor Sahib News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਕੌਮੀ ਇਨਸਾਫ ਮੋਰਚੇ ਦਾ ਦੂਜਾ ਸਾਲ ਹੈ, ਉਥੇ ਬਹੁਤ ਵੱਡਾ ਇਕੱਠ ਹੋ ਰਿਹਾ। ਇਸ ਲਈ ਉਨ੍ਹਾਂ ਨੇ ਉਥੇ ਇਕੱਠ ਵਿੱਚ ਸ਼ਾਮਲ ਹੋਣਾ ਸੀ ਪਰ ਰਾਤ ਤੋਂ ਹੀ ਪੂਰੇ ਪਿੰਡ ਵਿੱਚ ਪੁਲਿਸ ਵੱਲੋਂ ਫੋਰਸ ਤਾਇਨਾਤ ਕੀਤੀ ਗਈ ਹੈ ਤੇ ਪੂਰੇ ਪਿੰਡ ਨੂੰ ਘੇਰਾ ਪਾਇਆ ਹੋਇਆ ਹੈ।
ਪਿੰਡ ਵਿੱਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਤੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਆਪਣੇ ਰੋਸ ਜ਼ਾਹਿਰ ਕਰਨ ਦਾ ਅਧਿਕਾਰ ਹੈ। ਇਸ ਕਰਕੇ ਸਾਰਿਆਂ ਨੂੰ ਇਸ ਚੀਜ਼ ਦਾ ਨੋਟਿਸ ਲੈਣਾ ਚਾਹੀਦਾ ਕਿ ਜਦੋਂ ਵੀ ਕੋਈ ਲੋਕ ਕਿਸੇ ਸਾਂਝੇ ਮੁੱਦੇ ਉਤੇ ਇਕੱਠੇ ਹੁੰਦੇ ਆ ਉਦੋਂ ਉਨ੍ਹਾਂ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ। ਤਰਸੇਮ ਸਿੰਘ ਨੇ ਸੰਗਤਾਂ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੌਮੀ ਇਨਸਾਫ ਮੋਰਚੇ ਉਤੇ ਪਹੁੰਚਣ ਤੇ ਉਨ੍ਹਾਂ ਦਾ ਸਾਥ ਦੇਣ ਤੇ ਆਪਣੇ ਬੰਦੀ ਸਿੰਘਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰੋ। ਤਰਸੇਮ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਮੋਰਚੇ ਵਿੱਚ ਪਹੁੰਚ ਕੇ ਉਨ੍ਹਾਂ ਦਾ ਸਾਥ ਦੇਣ ਅਤੇ ਸਾਡੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੇ ਹੱਕਾਂ ਦੀ ਰਾਖੀ ਕਰਨ।
ਇਹ ਵੀ ਪੜ੍ਹੋ : Punjab Breaking Live Updates: ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਸੀਐਮ ਦੀ ਰਿਹਾਇਸ਼ ਦਾ ਕਰਨਗੇ ਘਿਰਾਓ; ਜਾਣੋ ਹੋਰ ਵੱਡੀਆਂ ਖ਼ਬਰਾਂ
7 ਜਨਵਰੀ 2023 ਤੋਂ ਚੱਲ ਰਿਹੈ ਕੌਮੀ ਇਨਸਾਫ ਮੋਰਚਾ
7 ਜਨਵਰੀ 2023 ਤੋਂ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਕੌਮੀ ਇਨਸਾਫ਼ ਮੋਰਚਾ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਮੋਰਚੇ ਦੀ ਮੰਗ ਹੈ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਜਿਹੜੇ ਸਿੱਖ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਇਸ ਤੋਂ ਇਲਾਵਾ ਮੋਰਚਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਦੀ ਵੀ ਮੰਗ ਕਰ ਰਿਹਾ ਹੈ। ਪਿਛਲੇ ਸਾਲ ਉਹ ਮੁਹਾਲੀ ਦੇ ਫੇਜ਼-8 ਸਥਿਤ ਅੰਬ ਸਾਹਿਬ ਗੁਰਦੁਆਰੇ ਤੋਂ ਚੰਡੀਗੜ੍ਹ ਵੱਲ ਮਾਰਚ ਕੀਤਾ ਸੀ, ਪਰ ਚੰਡੀਗੜ੍ਹ ਪੁਲਿਸ ਨੇ ਉਹਨਾਂ ਨੂੰ ਰੋਕ ਲਿਆ ਸੀ।
ਇਹ ਵੀ ਪੜ੍ਹੋ : Tarn Taran Encounter: ਤਰਨਤਾਰਨ 'ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ; ਦੋਵੇਂ ਮੁਲਜ਼ਮ ਜ਼ਖ਼ਮੀ