Pathankot Security Tight Alert News: ਪਠਾਨਕੋਟ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿੱਚ ਫੌਜ, ਸੁਰੱਖਿਆ ਬਲ ਅਤੇ ਪੁਲਿਸ ਮੁਲਾਜ਼ਮ ਤਲਾਸ਼ੀ ਮੁਹਿੰਮ ਚਲਾ ਰਹੇ ਹਨ।
Trending Photos
Pathankot Security Tight Alert News: ਪਠਾਨਕੋਟ ਪੁਲਿਸ ਵੱਲੋਂ ਸ਼ਹਿਰ ਸੀਲਿੰਗ ਅਭਿਆਨ ਤਹਿਤ ਸਵੇਰੇ 4:00 ਵਜੇ ਤੋਂ ਸਵੇਰੇ 6:00 ਵਜੇ ਤੱਕ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੂਰੇ ਸ਼ਹਿਰ ਨੂੰ ਸੀਲ ਕੀਤਾ ਗਿਆ। 2 ਐਸ.ਪੀ., 5 ਡੀ.ਐਸ.ਪੀ., 6 ਗਜ਼ਟਿਡ ਅਫ਼ਸਰ, ਪੰਜ ਐਸ.ਐਚ.ਓਜ਼, 200 ਪੁਲਿਸ ਮੁਲਾਜ਼ਮਾਂ ਵੱਲੋਂ ਹਰ ਆਉਣ ਜਾਣ ਵਾਲੇ ਦੀ ਚੈਕਿੰਗ ਕੀਤੀ ਗਈ। ਪੈਦਲ ਚੱਲਣ ਵਾਲਿਆਂ ਤੋਂ ਲੈ ਕੇ ਵਾਹਨਾਂ ਵਿੱਚ ਬੈਠੇ ਲੋਕਾਂ ਤੱਕ ਵੀ ਚੈਕਿੰਗ ਕੀਤੀ ਗਈ।
ਪਠਾਨਕੋਟ ਜੋ ਕਿ ਸਰਹੱਦੀ ਇਲਾਕਾ ਹੈ, ਇੱਕ ਪਾਸੇ ਜੰਮੂ-ਕਸ਼ਮੀਰ, ਦੂਜੇ ਪਾਸੇ ਭਾਰਤ-ਪਾਕਿ ਸਰਹੱਦ ਹੈ, ਜਿਸ ਦੀ ਸੁਰੱਖਿਆ ਦੇ ਮੱਦੇਨਜ਼ਰ ਪਠਾਨਕੋਟ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਲਗਾਤਾਰ ਸਰਚ ਅਭਿਆਨ ਚਲਾਇਆ ਜਾਂਦਾ ਹੈ ਜਿਸ ਦੇ ਚਲਦਿਆਂ ਅੱਜ ਪਠਾਨਕੋਟ ਪੁਲਿਸ ਵੱਲੋਂ ਪੂਰੇ ਪਠਾਨਕੋਟ ਸ਼ਹਿਰ ਨੂੰ ਸੀਲ ਕਰਕੇ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ।
ਸਵੇਰੇ 4:00 ਵਜੇ ਤੋਂ ਸਵੇਰੇ 6:00 ਵਜੇ ਤੱਕ ਚੈਕਿੰਗ ਅਭਿਆਨ ਚਲਾਇਆ ਗਿਆ, ਜਿਸ ਵਿੱਚ 2 ਐਸ.ਪੀ., 5 ਡੀ.ਐਸ.ਪੀ. , ਐਸ.ਐਸ.ਪੀ ਪਠਾਨਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੂਰੇ ਸ਼ਹਿਰ ਵਿੱਚ 6 ਗਜ਼ਟਿਡ ਅਧਿਕਾਰੀ, 5 ਐਸ.ਐਚ.ਓਜ਼ ਤਾਇਨਾਤ ਕੀਤੇ ਗਏ ਸਨ ਅਤੇ 200 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ, ਜਿਨ੍ਹਾਂ ਵੱਲੋਂ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਗਈ, ਇੰਨਾ ਹੀ ਨਹੀਂ ਪੈਦਲ ਚੱਲਣ ਵਾਲੇ ਲੋਕਾਂ ਅਤੇ ਅੰਦਰ ਬੈਠੇ ਲੋਕਾਂ ਦੇ ਸਮਾਨ ਦੀ ਵੀ ਚੈਕਿੰਗ ਕੀਤੀ ਗਈ। ਵੱਖ-ਵੱਖ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸ਼ਹਿਰ ਦੇ ਅੰਦਰਲੇ ਹਿੱਸੇ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।
ਇਹ ਵੀ ਪੜ੍ਹੋ: Punjab News: ਨਹਿਰੀ ਵਿਭਾਗ ਦੀ ਅਣਗਹਿਲੀ- ਕਿਸਾਨਾਂ ਦੀ ਕਈ ਏਕੜ ਝੋਨੇ ਦੀ ਫ਼ਸਲ ਹੋਈ ਤਬਾਹ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸਿਟੀ ਨੇ ਦੱਸਿਆ ਕਿ ਆਪਰੇਸ਼ਨ ਸਿਟੀ ਸੀਲ ਤਹਿਤ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਹੈ, ਜਿਸ ਤਹਿਤ 200 ਜਵਾਨ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ: PUBG ਖੇਡਦੇ- ਖੇਡਦੇ ਪਾਕਿਸਤਾਨ ਔਰਤ ਨੇ ਸਰਹੱਦ ਕੀਤੀ ਪਾਰ, ਫਿਰ ਹੋਇਆ ਅਜਿਹਾ...
ਰਾਤ ਸਮੇਂ ਹਾਈਵੇਅ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਫੌਜ, ਸੀਆਰਪੀਐਫ ਅਤੇ ਪੁਲਿਸ ਕਰਮਚਾਰੀ ਹਾਈ ਅਲਰਟ 'ਤੇ ਹਨ। ਅਮਰਨਾਥ ਯਾਤਰਾ 'ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਪਠਾਨਕੋਟ 'ਚ 1500 ਜਵਾਨ ਤਾਇਨਾਤ ਹਨ। ਉਨ੍ਹਾਂ ਇਹ ਵੀ ਕਿਹਾ ਕਿ ਰਾਤ ਦੀ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਹੌਟਸਪੌਟ ਚੌਕੀਆਂ 'ਤੇ ਚਾਰ ਤੋਂ ਪੰਜ ਜਵਾਨ ਤਾਇਨਾਤ ਕੀਤੇ ਗਏ ਹਨ।