Punjabi Singers Security: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਵੀ ਕਲਾਕਾਰ ਨੂੰ ਕਿਸੇ ਕਾਰਨ ਸੁਰੱਖਿਆ ਦੀ ਲੋੜ ਹੈ ਤਾਂ ਉਹ ਪੁਲਿਸ ਮੁਲਾਜ਼ਮਾਂ ਦਾ ਖਰਚਾ ਅਦਾ ਕਰਕੇ ਸੁਰੱਖਿਆ ਪ੍ਰਾਪਤ ਕਰ ਸਕਦਾ ਹੈ।
Trending Photos
Punjabi Singers Security/ਰੋਹਿਤ ਬਾਂਸਲ: ਪੰਜਾਬ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਐਚ.ਸੀ ਅਰੋੜਾ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਭੇਜਿਆ ਹੈ ਜਿਸ ਵਿੱਚ ਕਿਹਾ ਹੈ ਕਿ ਸਾਰੇ ਗਾਇਕਾਂ ਦੀ ਸੁਰੱਖਿਆ ਵਾਪਸ ਲਈ ਜਾਵੇ ਨਹੀਂ ਤਾਂ ਉਨ੍ਹਾਂ ਖਿਲਾਫ਼ ਪੀ.ਆਈ.ਐਲ ਪਾਈ ਜਾਵੇਗੀ।
ਉਸ ਦੇ ਆਧਾਰ 'ਤੇ ਪੰਜਾਬ ਪੁਲਿਸ ਨੇ ਇਹ ਕਦਮ ਚੁੱਕਿਆ ਹੈ। ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਸਿਰਫ਼ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਕਿਸੇ ਗੈਂਗਸਟਰ ਤੋਂ ਖ਼ਤਰਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਆਪਣੇ ਇਕ ਇੰਟਰਵਿਊ 'ਚ ਕਿਹਾ ਸੀ ਕਿ ਪੰਜਾਬ ਪੁਲਿਸ ਵਲੋਂ ਸੁਰੱਖਿਆ ਹਟਾਏ ਜਾਣ ਤੋਂ ਬਾਅਦ ਹੀ ਅਸੀਂ ਗਾਇਕਾਂ ਅਤੇ ਅਦਾਕਾਰਾਂ ਨੂੰ ਦੇਖਾਂਗੇ।
ਇਹ ਵੀ ਪੜ੍ਹੋ: Punjab News: ਪੰਜਾਬ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਮੇਤ ਸੀਨੀਅਰ ਅਧਿਕਾਰੀਆਂ ਦੀਆਂ ਤਨਖਾਹਾਂ ਕੁਰਕ ਕਰਨ ਦੇ ਹੁਕਮ, ਕੀ ਹੈ ਮਾਮਲਾ
ਸੁਰੱਖਿਆ ਘਟਾ ਕੇ ਇਸਦੀ ਜਾਣਕਾਰੀ ਜਨਤਕ ਕਰਨ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਵੀ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਅਨੁਸਾਰ ਤਨਖ਼ਾਹ ਵਾਲੀ ਸੁਰੱਖਿਆ ਲਈ ਲੋੜੀਂਦੇ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਦੇ ਹਿਸਾਬ ਨਾਲ ਉਨ੍ਹਾਂ ਦੀ ਛੇ ਮਹੀਨਿਆਂ ਦੀ ਤਨਖਾਹ ਸਰਕਾਰ ਕੋਲ ਐਡਵਾਂਸ ਵਿੱਚ ਜਮ੍ਹਾਂ ਕਰਵਾਉਣੀ ਪਵੇਗੀ। ਉਸ ਨੂੰ ਆਪਣੀ ਆਈਟੀ ਰਿਟਰਨ ਦੇ ਦਸਤਾਵੇਜ਼ ਵੀ ਪ੍ਰਦਾਨ ਕਰਨੇ ਹੋਣਗੇ। ਉਨ੍ਹਾਂ ਦੀ ਤਸਦੀਕ ਤੋਂ ਬਾਅਦ ਹੀ ਪੇਡ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ ਲਿਆ ਜਾਵੇਗਾ।
ਹੁਣ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੁਰੱਖਿਆ ਵਿੰਗ ਦੀ ਰਿਪੋਰਟ ਦੇ ਆਧਾਰ 'ਤੇ ਸਟਾਰ ਗਾਇਕ ਬੱਬੂ ਮਾਨ ਤੇ ਗਿੱਪੀ ਗਰੇਵਾਲ ਨੂੰ ਛੱਡ ਕੇ ਬਾਕੀ ਸਾਰੇ ਗਾਇਕਾਂ ਨੂੰ ਦਿੱਤੇ ਸੁਰੱਖਿਆ ਕਰਮਚਾਰੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਕਈ ਗਾਇਕਾਂ ਨੇ ਤਾਂ ਪੰਜਾਬ ਪੁਲਿਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਸੀ ਕਿ ਉਹਨਾਂ ਨੂੰ ਧਮਕੀਆਂ ਮਿਲ ਰਹੀਆਂ ਹਨ।