Punjab News: ਡੀਜੀਪੀ ਦਫ਼ਤਰ ਤੋਂ ਸੂਬੇ ਦੇ ਸਮੂਹ ਪੁਲਿਸ ਦਫ਼ਤਰਾਂ ਨੂੰ ਭੇਜੇ ਸੰਦੇਸ਼ ਵਿੱਚ 14 ਅਪ੍ਰੈਲ ਤੱਕ ਸਾਰੇ ਗਜ਼ਟਿਡ ਅਤੇ ਨਾਨ ਗਜ਼ਟਿਡ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
Trending Photos
Punjab News: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਅਜੇ ਤੱਕ ਫੜਿਆ ਨਹੀਂ ਗਿਆ ਹੈ। ਇਸੇ ਦੌਰਾਨ ਸ਼ੁੱਕਰਵਾਰ ਨੂੰ ਅਕਾਲ ਤਖ਼ਤ ਦੀ ਅਹਿਮ ਮੀਟਿੰਗ ਬਠਿੰਡਾ ਵਿਖੇ ਹੋਣ ਜਾ ਰਹੀ ਹੈ। ਹਾਲ ਹੀ ਵਿੱਚ ਅੰਮ੍ਰਿਤਪਾਲ ਨੇ ਇੱਕ ਵੀਡੀਓ ਜਾਰੀ ਕਰਕੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਵਿਸਾਖੀ ਮੌਕੇ ਬਠਿੰਡਾ ਵਿੱਚ ‘ਸਰਬੱਤ ਖਾਲਸਾ’ ਮੀਟਿੰਗ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ (Punjab police holidays cancel)14 ਅਪ੍ਰੈਲ ਤੱਕ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ।
ਇਸ ਸੰਬੰਧੀ ਡੀਜੀਪੀ (DGP Gaurav Yadav)ਦਫ਼ਤਰ ਯਾਨੀ ਗੌਰਵ ਯਾਦਵ ਵੱਲੋਂ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਡੀਜੀਪੀ ਦਫ਼ਤਰ ਤੋਂ ਸੂਬੇ ਦੇ ਸਮੂਹ ਪੁਲਿਸ ਦਫ਼ਤਰਾਂ ਨੂੰ ਭੇਜੇ ਸੰਦੇਸ਼ ਵਿੱਚ 14 ਅਪ੍ਰੈਲ ਤੱਕ ਸਾਰੇ ਗਜ਼ਟਿਡ ਅਤੇ ਨਾਨ ਗਜ਼ਟਿਡ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Sidhu Moosewala New Song News: ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'MERA NA' 'ਤੇ ਪਿਤਾ ਬਲਕੌਰ ਸਿੰਘ ਨੇ ਕਹੀ ਵੱਡੀ ਗੱਲ
ਅਜੋਕੇ ਸਮੇਂ ਵਿੱਚ ਖਾਸ ਕਰਕੇ ਅੰਮ੍ਰਿਤਪਾਲ ਸਿੰਘ ਕੇਸ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਖਦਸ਼ੇ ਹੋਰ ਡੂੰਘੇ ਹੋਣ ਲੱਗੇ ਹਨ। ਸੂਬੇ ਦੇ ਇੱਕ ਵਾਰ ਫਿਰ ਅੱਤਵਾਦ ਅਤੇ ਕੱਟੜਵਾਦ ਦੀ ਲਪੇਟ 'ਚ ਆਉਣ ਦਾ ਖਤਰਾ ਵੱਧ ਸਕਦਾ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਹਰ ਪੱਧਰ 'ਤੇ ਆਪਣੀਆਂ ਤਿਆਰੀਆਂ ਤੇਜ਼ ਕਰ ਰਿਹਾ ਹੈ।
ਪੁਲਿਸ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ 14 ਅਪ੍ਰੈਲ, 2023 ਤੱਕ ਕਿਸੇ ਕਿਸਮ ਦੀ ਛੁੱਟੀ ਮਨਜ਼ੂਰ ਨਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪਹਿਲਾਂ ਪ੍ਰਵਾਨ ਕੀਤੀਆਂ ਸਾਰੀਆਂ ਛੁੱਟੀਆਂ ਵੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਗਈਆਂ ਹਨ। ਅੱਜ ਤਲਵੰਡੀ ਸਾਬੋ ਵਿਖੇ ਵੀ ਵੱਡੀ ਮੀਟਿੰਗ ਬੁਲਾਈ ਜਾ ਰਹੀ ਹੈ, ਜਿਸ ਸੰਬੰਧੀ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਤਲਵੰਡੀ ਸਾਬੋ ਵਿਖੇ ਪੁਲਿਸ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੁਲਿਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਹੈ ਕਿ ਪੂਰੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ ਹੈ।