Jeet Mahendra Sidhu News: ਅੱਜ ਪੰਜਾਬ ਦੇ ਵਿੱਚ ਲੋੜ ਹੈ ਵੱਡੇ ਪ੍ਰੋਜੈਕਟ ਲੈ ਕੇ ਆਉਣ ਦੀ ਤਾਂ ਕਿ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਉਹਨਾਂ ਨੂੰ ਵਿਦੇਸ਼ ਜਾਣ ਦੀ ਲੋੜ ਨਾ ਪਵੇ।
Trending Photos
Jeet Mahendra Sidhu News/ਕੁਲਦੀਪ ਧਾਲੀਵਾਲ: ਸੰਵਿਧਾਨ ਅੱਜ ਖਤਰੇ ਦੇ ਵਿੱਚ ਹੈ ਤੇ ਸੰਵਿਧਾਨ ਨੂੰ ਬਚਾਉਣ ਦੀ ਵੱਡੀ ਲੋੜ ਹੈ ਕਿਉਂਕਿ ਅੱਜ ਕੁਝ ਪਾਰਟੀਆਂ ਦੇਸ਼ ਦੇ ਵਿੱਚ ਧਰਮ ਦੇ ਨਾਮ ਉੱਤੇ ਵੰਡੀਆਂ ਪਾ ਰਹੀਆਂ ਹਨ ਜੋ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਅਤੇ ਹਰ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਕੀਤਾ ਗਿਆ।
ਕਾਂਗਰਸ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਮਾਨਸਾ ਵਿਖੇ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਜੀਤ ਮਹਿੰਦਰ ਸਿੱਧੂ ਵੱਲੋਂ ਮਾਨਸਾ ਵਿਖੇ ਆਪਣੇ ਦਫਤਰ ਦਾ ਉਦਘਾਟਨ ਵੀ ਕੀਤਾ ਗਿਆ। ਇਸ ਦੌਰਾਨ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਲੋੜ ਹੈ ਵੱਡੇ ਪ੍ਰੋਜੈਕਟ ਲੈ ਕੇ ਆਉਣ ਦੀ ਤਾਂ ਕਿ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਉਹਨਾਂ ਨੂੰ ਵਿਦੇਸ਼ ਜਾਣ ਦੀ ਲੋੜ ਨਾ ਪਵੇ।
ਇਹ ਵੀ ਪੜ੍ਹੋ: Sidhu Moose Wala Parents: ਛੋਟੇ ਸਿੱਧੂ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ
ਉਹਨਾਂ ਨੇ ਕਿਹਾ ਕਿ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਵਿੱਚ ਮਾਪਿਆਂ ਨੂੰ ਇਨਸਾਫ ਦਵਾਉਣ ਦੇ ਲਈ ਉਹ ਸੰਸਦ ਦੇ ਵਿੱਚ ਆਵਾਜ਼ ਉਠਾਉਣਗੇ ਅਤੇ ਜੋ ਦੋਸ਼ੀ ਅਜੇ ਪੁਲਿਸ ਦੀ ਗਿਰਫਤ ਵਿੱਚੋਂ ਬਾਹਰ ਨੇ ਉਹਨਾਂ ਨੂੰ ਗ੍ਰਿਫਤਾਰ ਕਰਵਾਉਣਗੇ ਤੇ ਸਿੱਧੂ ਮੂਸੇ ਵਾਲਾ ਦੇ ਦੋਸ਼ੀਆਂ ਨੂੰ ਸਜ਼ਾ ਦਵਾ ਕੇ ਮਾਪਿਆਂ ਨੂੰ ਇਨਸਾਫ ਦਿਵਾਉਣਗੇ। ਇਸ ਦੌਰਾਨ ਜੀਤ ਮਹਿੰਦਰ ਸਿੱਧੂ ਨੇ ਅਫੀਮ ਦੀ ਖੇਤੀ ਉੱਤੇ ਬੋਲਦੇ ਹੋਏ ਕਿਹਾ ਕਿ ਇਹ ਵਿਚਾਰਨਯੋਗ ਮਾਮਲਾ ਹੈ ਕਿਉਂਕਿ ਇਸ ਦੇ ਕਈ ਫਾਇਦੇ ਵੀ ਹਨ ਤੇ ਕਈ ਨੁਕਸਾਨ ਵੀ ਹਨ।
ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇਸ਼ ਦੇ ਵਿੱਚ ਸੰਵਿਧਾਨ ਨੂੰ ਬਚਾਉਣ ਦੀ ਵੱਡੀ ਲੋੜ ਹੈ ਕਿਉਂਕਿ ਕਈ ਲੋਕ ਸੰਵਿਧਾਨ ਦੇ ਵਿੱਚ ਤਬਦੀਲੀ ਕਰ ਰਹੇ ਹਨ ਅਤੇ ਧਰਮਾਂ ਦੇ ਨਾਮ ਉੱਤੇ ਵੰਡ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੋ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਹੈ ਅਤੇ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਇਸ ਦੌਰਾਨ ਉਹਨਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਥ ਦੇ ਨਾਮ ਦੇ ਮੰਗੀਆਂ ਜਾ ਰਹੀਆਂ ਵੋਟਾਂ ਦੇ ਮਾਮਲੇ ਵਿੱਚ ਵੀ ਕਿਹਾ ਕਿ ਅੱਜ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਥ ਯਾਦ ਆ ਗਿਆ ਹੈ।