Amritsar Electricity Office Raid News: ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਸਬ ਡਵੀਜਨ ਨਰਾਇਣਗੜ੍ਹ ਛੇਹਰਟਾ ਦਫਤਰ ਵਿੱਚ ਅਚਨਚੇਤ ਛਾਪਾ ਮਾਰਕੇ ਸਟਾਫ਼ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਵਿਭਾਗ ਸਬੰਧੀ ਫੀਡਬੈਕ ਲਈ। ਇਸ ਤੋਂ ਬਾਅਦ ਮੰਤਰੀ ਈ.ਟੀ.ਓ ਨੇ ਬਿਜਲੀ ਸਬੰਧੀ ਸ਼ਿਕਾਇਤਾਂ ਦਾ ਰਿਕਾਰਡ ਵੀ ਚੈਕ ਕੀਤਾ।
ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਦਿੱਤੀ ਕਿ ਦਫ਼ਤਰੀ ਸਮੇਂ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਸਵੇਰੇ ਸਮੇਂ ਸਿਰ ਦਫਤਰ ਪਹੁੰਚ ਕੇ ਲੋਕਾਂ ਦੇ ਕੰਮ ਤਰਜੀਹ ਅਧਾਰ ਉੱਤੇ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਮੁਲਾਜਮਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਖਪਤਕਾਰ ਨੂੰ ਬਿਨਾ ਵਜਾ ਪਰੇਸ਼ਾਨ ਨਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮੁੱਦੇ ਉੱਤੇ ਬਹੁਤ ਸਖ਼ਤ ਹੈ ਅਤੇ ਇਸ ਸਬੰਧੀ ਰਤੀ ਭਰ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Ludhiana News: PAU ਵਾਈਸ ਚਾਂਸਲਰ ਦਾ ਵੱਡਾ ਐਕਸ਼ਨ, ਸਹਾਇਕ ਪ੍ਰੋਫੈਸਰ ਮੁਅੱਤਲ
ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ’ਚ ਪੰਜਾਬ ਦੇ ਹੋਰਨਾਂ ਦਫ਼ਤਰਾਂ ਦੀ ਵੀ ਅਚਾਨਕ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਰਮਚਾਰੀਆਂ ਵਲੋਂ ਆਪਣੇ ਖਪਤਕਾਰਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਉਥੇ ਮੌਜੂਦ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਆਮ ਲੋਕਾਂ ਨੂੰ ਬਿਜਲੀ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਬਿਜਲੀ ਸਬੰਧੀ ਲੋਕਾਂ ਦੀ ਕੋਈ ਵੀ ਸ਼ਿਕਾਇਤ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਜਾਵੇ।