Punjab PUNBUS and PRTC Bus Strike Today: ਇਸ ਹੜਤਾਲ ਦੇ ਦੌਰਾਨ ਪੰਜਾਬ 'ਚ 2000 ਦੇ ਕਰੀਬ ਸਰਕਾਰੀ ਬੱਸਾਂ ਬੰਦ ਰਹੀਆਂ ਜਿਸ ਕਾਰਨ ਪੰਜਾਬ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
Trending Photos
Punjab PUNBUS and PRTC Bus Strike News: ਪੰਜਾਬ ਦੇ PRTC ਅਤੇ PUNBUS ਦੇ ਕੱਚੇ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਹੁਣ ਖਤਮ ਹੋ ਗਈ ਹੈ। ਦੱਸ ਦਈਏ ਕਿ ਉਨ੍ਹਾਂ ਵੱਲੋਂ ਅੱਜ ਯਾਨੀ ਬੁੱਧਵਾਰ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ।
ਜਿੱਥੇ ਪੰਜਾਬ ਦੇ PRTC ਅਤੇ PUNBUS ਦੇ ਕੱਚੇ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਗਿਆ ਸੀ, ਉੱਥੇ ਇਸ ਮੁੱਦੇ 'ਤੇ ਉਨ੍ਹਾਂ ਦੀ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨਾਲ ਯੂਨੀਅਨ ਮੈਂਬਰਾਂ ਨਾਲ ਮੀਟਿੰਗ ਹੋਈ।
ਇਸ ਦੌਰਾਨ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਇਸਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ 5 ਫ਼ੀਸਦੀ ਤਨਖ਼ਾਹ ਵਾਧਾ ਲਾਗੂ ਕਰਨ 'ਤੇ ਸਹਿਮਤੀ ਬਣ ਗਈ ਹੈ। ਹੁਣ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਤੇ 29 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ।
ਦੱਸ ਦਈਏ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਸਨ ਕਿ ਹਰ ਸਾਲ ਉਨ੍ਹਾਂ ਦੀ ਤਨਖ਼ਾਹ ਵਿੱਚ 5 ਫ਼ੀਸਦੀ ਵਾਧਾ ਹੋਵੇ, ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਅਤੇ ਜਿਹੜੇ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਨੂੰ ਬਹਾਲ ਕੀਤਾ ਜਾਵੇ।
ਮੀਟਿੰਗ 'ਚ ਕੀ ਕੁਝ ਹੋਇਆ ਖਾਸ?
ਇਸ ਦੌਰਾਨ ਪੰਜਾਬ 'ਚ 2000 ਦੇ ਕਰੀਬ ਸਰਕਾਰੀ ਬੱਸਾਂ ਬੰਦ ਰਹੀਆਂ ਜਿਸਦੇ ਕਾਰਨ ਪੰਜਾਬ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦੀ 14 ਸਤੰਬਰ ਨੂੰ ਮੀਟਿੰਗ ਹੋਣੀ ਸੀ ਜੋ ਕਿ ਮੁਲਤਵੀ ਹੋ ਗਈ ਸੀ ਜਿਸ ਕਰਕੇ 14 ਸਤੰਬਰ ਨੂੰ ਮੁਲਾਜ਼ਮਾਂ ਵੱਲੋਂ ਦੋ ਘੰਟਿਆਂ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।
ਇਸ ਦੌਰਾਨ ਯੂਨੀਅਨ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਚੇਤਾਵਨੀ ਇਸ ਲਈ ਦੇਣੀ ਪਈ ਕਿਉਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ 3-4 ਮੀਟਿੰਗਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਪਰ ਅਜੇ ਤੱਕ ਮੀਟਿੰਗ ਨਹੀਂ ਹੋ ਪਾਈ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਅਧਿਕਾਰੀਆਂ ਨਾਲ 15 ਤੋਂ 16 ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ।
ਇਹ ਵੀ ਪੜ੍ਹੋ: Captain Amarinder Singh: ਕੈਪਟਨ ਅਮਰਿੰਦਰ ਸਿੰਘ ਨੇ ਜਸਟਿਨ ਟਰੂਡੋ ਦੇ ਬਿਆਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ
ਇਹ ਵੀ ਪੜ੍ਹੋ: Muktsar Bus Accident News: ਨਹਿਰ 'ਚ ਨਿੱਜੀ ਕੰਪਨੀ ਦੀ ਬੱਸ ਡਿੱਗਣ ਨਾਲ 8 ਲੋਕਾਂ ਦੀ ਮੌਤ