ਚਸ਼ਮਦੀਦਾਂ ਦਾ ਕਹਿਣਾ ਹੈ ਕਿ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਤੇਜ਼ ਰਫਤਾਰ ਗੱਡੀ ਨੇ ਤਿੰਨਾਂ ਨੂੰ ਕੁਚਲ ਦਿੱਤਾ।
Trending Photos
Punjab Road Accident Due To Bad Weather news: ਪੰਜਾਬ ਦੇ ਮੁਕਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਵਿੱਚ ਪੈ ਰਹੀ ਸੰਘਣੀ ਧੁੰਦ ਕਰਕੇ ਪਿੰਡ ਭੁੱਲਰ ਦੇ ਨੇੜੇ ਸੜਕ ਹਾਦਸੇ ਵਿੱਚ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਕੁੱਲ ਪੰਜ ਪ੍ਰਵਾਸੀ ਮਜ਼ਦੂਰ ਭੁੱਲਰ ਪੈਲੇਸ ਤੋਂ ਕੰਮ ਤੋਂ ਪਰਤ ਰਹੇ ਸਨ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਤਿੰਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਕਾਰ ਚਾਲਕ ਸਣੇ ਦੋ ਹੋਰ ਪ੍ਰਵਾਸੀ ਮਜ਼ਦੂਰ ਜ਼ਖ਼ਮੀ ਹੋ ਗਏ।
ਇਸ ਦੌਰਾਨ ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪੰਜੇ ਪ੍ਰਵਾਸੀ ਮਜ਼ਦੂਰ ਨੇਪਾਲ ਦੇ ਰਹਿਣ ਵਾਲੇ ਹਨ ਅਤੇ ਸ਼ੁੱਕਰਵਾਰ ਦੀ ਰਾਤ ਪਿੰਡ ਭੁੱਲਰ ਦੇ ਅਰਜੁਨ ਪੈਲੇਸ ਤੋਂ ਕੰਮ ਕਰਕੇ ਘਰ ਪਰਤ ਰਹੇ ਸਨ।
ਦੱਸਣਯੋਗ ਹੈ ਕਿ ਸਾਰੇ ਮਜ਼ਦੂਰ ਪੈਲੇਸ ਵਿੱਚ ਵੇਟਰ ਦਾ ਕੰਮ ਕਰਦੇ ਸਨ ਤੇ ਦੇਰ ਰਾਤ ਕੰਮ ਤੋਂ ਬਾਅਦ ਘਰ ਜਾ ਰਹੇ ਸਨ। ਇਹ ਪੰਜੇ ਮਜ਼ਦੂਰ ਮੁਕਤਸਰ ਸਾਈਡ ਤੋਂ ਪਿੰਡ ਭੁੱਲਰ ਕੋਲ ਨਹਿਰਾਂ ਦੇ ਨਜ਼ਦੀਕ ਪੈਦਲ ਚੱਲ ਰਹੇ ਰਹੇ ਸਨ। ਇਸ ਦੌਰਾਨ ਧੁੰਦ ਕਰਕੇ ਬਠਿੰਡਾ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਗੱਡੀ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਮ੍ਰਿਤਕਾਂ ਦੀ ਪਛਾਣ ਰੋਹਿਤ ਅਚਾਰੀਆ, ਦਿਲਹਾਨ ਥਾਪਾ ਅਤੇ ਸੰਤੋਸ਼ ਥਾਪਾ ਵਜੋਂ ਹੋਈ ਹੈ। ਇਸ ਦੌਰਾਨ ਦੋ ਮਜ਼ਦੂਰ ਜ਼ਖ਼ਮੀ ਹੋ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਤੇਜ਼ ਰਫਤਾਰ ਗੱਡੀ ਨੇ ਤਿੰਨਾਂ ਨੂੰ ਕੁਚਲ ਦਿੱਤਾ ਅਤੇ ਸੜਕ ਕਿਨਾਰੇ ਬਣੇ ਇੱਕ ਕਮਰੇ ਨੂੰ ਤੋੜਦਿਆਂ ਸਫੇਦ ਦਰੱਖ਼ਤ ਨਾਲ ਟਕਰਾ ਗਈ।
ਇਹ ਵੀ ਪੜ੍ਹੋ: Punjab Cabinet Reshuffle news: ਫੌਜਾ ਸਿੰਘ ਸਰਾਰੀ ਦੀ ਥਾਂ ਡਾ. ਬਲਬੀਰ ਸਿੰਘ ਹੋਣਗੇ ਨਵੇਂ ਮੰਤਰੀ
ਇਸ ਹਾਦਸੇ ਵਿੱਚ ਕਾਰ ਚਾਲਕ ਵੀ ਜ਼ਖਮੀ ਹੋਇਆ ਤੇ ਉਸਦੇ ਨਾਲ ਸਵਾਰ ਇੱਕ ਹੋਰ ਵਿਅਕਤੀ ਵੀ ਜ਼ਖਮੀ ਹੋ ਗਿਆ। ਕਾਰ ਚਾਲਕ ਦੀ ਪਛਾਣ ਮਹਿਕਪ੍ਰੀਤ ਸਿੰਘ ਪੁੱਤਰ ਲਕਸ਼ਮਣ ਸਿੰਘ ਵਾਸੀ ਬੁੱਟਰ ਸਰੀਹ ਵਜੋਂ ਕੀਤੀ ਗਈ ਹੈ ਅਤੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਕੈਬਨਿਟ ਮੰਤਰੀ Fauja Singh Sarari ਨੇ ਦਿੱਤਾ ਅਸਤੀਫਾ, ਮੰਤਰੀ ਮੰਡਲ 'ਚ ਹੋ ਸਕਦਾ ਹੈ ਵੱਡਾ ਫੇਰਬਦਲ
(For more news apart from Road Accident Due To Bad Weather in Punjab, stay tuned to Zee PHH)