MLA Dinesh Chadha News: ਵਿਧਾਇਕ ਵੱਲੋਂ ਕੀਤੇ ਗਏ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ ਅਤੇ ਵਿਧਾਇਕ ਤੋਂ ਮਾਫੀ ਦੀ ਮੰਗ ਕੀਤੀ ਗਈ ਹੈ।
Trending Photos
Punjab's Rupnagar MLA Dinesh Chadha News: ਪੰਜਾਬ ਦੇ ਰੂਪਨਗਰ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਲਕੇ ਦੇ ਵਿਧਾਇਕ ਦਿਨੇਸ਼ ਚੱਡਾ 'ਤੇ ਦੁਰਵਿਵਹਾਰ ਕਰਨ ਦੇ ਇਲਜ਼ਾਮ ਲਗਾਏ ਗਏ ਹਨ ਅਤੇ ਇੰਨਾ ਹੀ ਨਹੀਂ ਬਲਕਿ ਵਿਧਾਇਕ ਦੇ ਖਿਲਾਫ ਤਹਿਸੀਲਦਾਰ ਦਫ਼ਤਰ 'ਚ ਕਲਮ ਛੋੜ ਹੜਤਾਲ ਵੀ ਚੱਲ ਰਹੀ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਵਿਧਾਇਕ ਦਿਨੇਸ਼ ਚੱਡਾ ਵੱਲੋਂ 18 ਜੁਲਾਈ ਨੂੰ ਤਹਿਸੀਲਦਾਰ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ ਸੀ ਅਤੇ ਇਸ ਦੌਰਾਨ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।
ਇਸ ਤੋਂ ਬਾਅਦ ਹੁਣ ਜ਼ਿਲ੍ਹਾ ਡੀਸੀ ਕਰਮਚਾਰੀ ਯੂਨੀਅਨ, ਜਿਲ੍ਹਾ ਪਟਵਾਰੀ ਯੂਨੀਅਨ, ਆਊਟ ਸੋਰਸ ਡੀਸੀ ਕਰਮਚਾਰੀ ਯੂਨੀਅਨ ਨੇ ਵਿਧਾਇਕ ਵੱਲੋਂ ਕੀਤੇ ਗਏ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਵਿਧਾਇਕ ਤੋਂ ਮਾਫੀ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਮਾਮਲਾ ਹੱਲ ਨਹੀਂ ਹੋ ਜਾਂਦਾ ਉਸ ਵਕਤ ਤੱਕ ਕਲਮ ਛੋੜ ਹੜਤਾਲ ਦਫਤਰਾਂ ਦੇ ਵਿੱਚ ਕੀਤੀ ਜਾਵੇਗੀ। ਦੱਸ ਦਈਏ ਕਿ ਪ੍ਰਸ਼ਾਸ਼ਨ ਨੂੰ 23 ਜੁਲਾਈ ਤੱਕ ਦਾ ਸਮਾਂ ਦਿੱਤਾ ਗਿਆ ਹੈ ਕਿ ਇਸ ਮਾਮਲੇ ਨੂੰ ਸੁਲਝਾਇਆ ਜਾਵੇ, ਨਹੀਂ ਤਾਂ ਸੰਘਰਸ਼ ਹੋਰ ਵੀ ਤਿੱਖਾ ਕਰ ਦਿੱਤਾ ਜਾਵੇਗਾ।
ਦੱਸ ਦਈਏ ਕਿ ਬੀਤੇ ਦਿਨੀਂ ਵਿਧਾਇਕ ਦਿਨੇਸ਼ ਚੱਢਾ ਵੱਲੋਂ ਤਹਿਸੀਲਦਾਰ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ ਅਤੇ ਰਜਿਸਟਰੀਆਂ ਲਈ ਫੀਸਾਂ ਦੇ ਨਾਮ ਤੇ ਵੱਧ ਵਸੂਲੀ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਨੂੰ ਵੀ ਲਿਖਿਆ ਸੀ।
ਇਸ ਦੌਰਾਨ ਉਨ੍ਹਾਂ ਵੱਲੋਂ ਵਿਚੋਲਿਆਂ ਦੀ ਐਂਟਰੀ 'ਤੇ ਪਾਬੰਦੀ ਦੇ ਆਦੇਸ਼ ਦਿੱਤੇ ਗਏ ਸਨ। ਇਸ ਦੌਰਾਨ ਸੀਸੀਟੀਵੀ ਕੈਮਰੇ ਚਲਦੇ ਨਾ ਹੋਣ ਕਾਰਨ ਡਿਪਟੀ ਕਮਿਸ਼ਨਰ ਰੂਪਨਗਰ ਡਾ ਪ੍ਰੀਤੀ ਯਾਦਵ ਨੂੰ ਲਿਖਿਆ ਵੀ ਗਿਆ ਸੀ।
ਇਹ ਵੀ ਪੜ੍ਹੋ: Punjab News: 'ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ, ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ?'
ਇਹ ਵੀ ਪੜ੍ਹੋ: Punjab Floods 2023: ਪੰਜਾਬ ਦੇ ਜਲ ਸਰੋਤ ਮੰਤਰੀ ਨੇ ਸੂਬੇ 'ਚ ਆਏ ਹੜ੍ਹਾਂ ਲਈ ਹਿਮਾਚਲ ਪ੍ਰਦੇਸ਼ 'ਚ ਪਏ ਭਾਰੀ ਮੀਂਹ ਨੂੰ ਦੱਸਿਆ ਮੁੱਖ ਕਾਰਨ
(For more news apart from Punjab's Rupnagar MLA Dinesh Chadha News, stay tuned to Zee PHH)