Punjab School News: ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।
Trending Photos
Punjab School News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ। ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਤੇ ਇਕਸਾਰ ਲਾਗੂ ਰਹਿਣਗੇ।
ਸੰਘਣੀ ਧੁੰਦ ਕਾਰਨ ਕਈ ਵਾਰ ਵਾਹਨ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਬੀਤੇ ਦਿਨੀਂ ਖੰਨਾ ਵਿੱਚ ਲਲਹੇੜੀ ਤੋਂ ਰਹੌਣ ਰੋਡ ਉਪਰ ਸੰਘਣੀ ਧੁੰਦ ਕਾਰਨ ਹਾਦਸਾ ਵਾਪਰ ਗਿਆ ਸੀ।ਇਸ 'ਚ ਇੱਕ ਕਾਰ ਦੀ ਸਕੂਲ ਬੱਸ ਨਾਲ ਸਿੱਧੀ ਟੱਕਰ ਹੋ ਗਈ ਸੀ ਤੇ ਬੱਸ ਵਿੱਚ ਸਵਾਰ ਬੱਚਿਆਂ ਦਾ ਵਾਲ-ਵਾਲ ਬਚਾਅ ਹੋ ਗਿਆ ਸੀ।
ਧੁੰਦ ਕਾਰਨ ਕਾਰ ਚਾਲਕ ਅੱਗੇ ਨਹੀਂ ਦੇਖ ਸਕਿਆ ਤੇ ਓਵਰਟੇਕ ਕਰਦੇ ਸਮੇਂ ਸਾਹਮਣੇ ਤੋਂ ਆ ਰਹੀ ਸਕੂਲ ਵੈਨ ਨਾਲ ਟਕਰਾ ਗਿਆ ਸੀ। ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਬੱਸ ਵੀ ਨੁਕਸਾਨੀ ਗਈ। ਹਾਲਾਂਕਿ ਇਸ ਹਦਾਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਸੀ। ਮੌਕੇ 'ਤੇ ਮੌਜੂਦ ਗੁਰਜੀਤ ਸਿੰਘ ਨੇ ਦੱਸਿਆ ਸੀ ਧੁੰਦ ਕਾਰਨ ਕਾਰ ਡਰਾਈਵਰ ਨੇ ਸਾਹਮਣੇ ਤੋਂ ਆ ਰਹੀ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ ਸੀ। ਹਾਦਸੇ 'ਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਵੱਡਾ ਹਾਦਸਾ ਟਲ ਗਿਆ ਸੀ।
ਇਹ ਵੀ ਪੜ੍ਹੋ : Punjab Farmers Protest: ਗੰਨਾ ਕਾਸ਼ਤਕਾਰਾਂ ਨੇ ਹਾਈਵੇ ਜਾਮ ਕਰਨ ਦੀ ਕੀਤੀ ਕੋਸ਼ਿਸ਼; ਕਈ ਕਿਸਾਨ ਆਗੂ ਗ੍ਰਿਫ਼ਤਾਰ
ਸਕੂਲ ਬੱਸ 'ਚ ਸਵਾਰ ਵਿਦਿਆਰਥੀ ਰਿਤਿਕ ਤੇ ਰੋਬਿਨ ਨੇ ਦੱਸਿਆ ਸਕੂਲ ਬੱਸ ਕਾਫੀ ਹੌਲੀ ਸੀ। ਰਸਤੇ 'ਚ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਕਾਰ ਡਰਾਈਵਰ ਨੇ ਇੱਕ ਹੋਰ ਬੱਸ ਨੂੰ ਓਵਰਟੇਕ ਕਰਕੇ ਉਨ੍ਹਾਂ ਦੀ ਬੱਸ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਕਈ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਬੱਚਿਆਂ ਨੇ ਦੱਸਿਆ ਬੱਸ ਦੀ ਰਫ਼ਤਾਰ ਘੱਟ ਸੀ, ਜਿਸ ਕਾਰਨ ਬਚਾਅ ਹੋ ਗਿਆ। ਸਕੂਲ ਮੁਖੀ ਰਜਿੰਦਰਪਾਲ ਨੇ ਦੱਸਿਆ ਧੁੰਦ ਕਾਰਨ ਉਨ੍ਹਾਂ ਦੀ ਸਕੂਲ ਵੈਨ ਨੂੰ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ ਪਰ ਖੁਸ਼ਕਿਸਮਤੀ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ।
ਇਹ ਵੀ ਪੜ੍ਹੋ : Punjab News: ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 5 ਬਕਾਇਆ ਬਿੱਲਾਂ ਵਿੱਚੋਂ ਇੱਕ ਬਿੱਲ ਨੂੰ ਦਿੱਤੀ ਮਨਜ਼ੂਰੀ