Punjab School Winter Holidays 2022: ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ
Advertisement
Article Detail0/zeephh/zeephh1494905

Punjab School Winter Holidays 2022: ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੈ ਰਹੀ ਸੰਘਣੀ ਧੁੰਦ ਕਰਕੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ

Punjab School Winter Holidays 2022: ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

Punjab School Winter Holidays 2022 news: ਪੰਜਾਬ 'ਚ ਵੱਧ ਰਹੀ ਠੰਡ ਦੌਰਾਨ ਸਰਕਾਰ ਵੱਲੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਸਰਕਾਰ ਵਲੋਂ ਜਾਰੀ ਕੀਤੇ ਗਏ ਹੁਕਮ ਦੇ ਮੁਤਾਬਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ 2022 ਤੋਂ ਲੈ ਕੇ 1 ਜਨਵਰੀ 2023 ਤੱਕ ਸਰਦੀ ਦੀਆਂ ਛੁੱਟੀਆਂ ਹੋਣਗੀਆਂ। 

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੈ ਰਹੀ ਸੰਘਣੀ ਧੁੰਦ ਕਰਕੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ। ਪੰਜਾਬ ਵਿੱਚ 21 ਦਸੰਬਰ ਤੋਂ ਲੈ ਕੇ 21 ਜਨਵਰੀ ਤੱਕ ਸਰਕਾਰੀ, ਸਰਕਾਰੀ-ਏਡਿਡ, ਮਾਨਤਾ ਪ੍ਰਾਪਤ ਅਤੇ ਨਿਜੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਕਰ ਦਿੱਤਾ ਗਿਆ ਸੀ। 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕੀਤਾ ਸੀ ਅਤੇ ਲਿਖਿਆ ਕਿ "ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ..."

ਇਸ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ ਅਤੇ ਮਾਹਿਰਾਂ ਦਾ ਕਹਿਣਾ ਸੀ ਕਿ ਰੈੱਡ ਅਲਰਟ ਇਸ ਲਈ ਜਾਰੀ ਕੀਤਾ ਗਿਆ ਹੈ ਕਿਉਂਕਿ ਹਾਈਵੇ ਅਤੇ ਮੈਦਾਨੀ ਇਲਾਕਿਆਂ ਵਿੱਚ ਸ਼ਾਮ ਦੇ ਸਮੇਂ ਧੁੰਦ ਡਿੱਗਣੀ ਸ਼ੁਰੂ ਹੋ ਜਾਂਦੀ ਹੈ ਜਿਸ ਕਰਕੇ ਵਾਹਨ ਚਾਲਕਾਂ ਲਈ ਖ਼ਤਰਾ ਹੋ ਸਕਦਾ ਹੈ। 

ਹੋਰ ਪੜ੍ਹੋ: ਪੰਜਾਬ 'ਚ ਛਾਈ ਸੰਘਣੀ ਧੁੰਦ ਕਰਕੇ ਕੰਮਕਾਜ ਹੋਇਆ ਪ੍ਰਭਾਵਿਤ, ਇਨ੍ਹਾਂ ਜ਼ਿਲ੍ਹਿਆਂ ਰੈੱਡ ਅਲਰਟ ਜਾਰੀ

ਪਿਛਲੇ ਦੋ ਦਿਨਾਂ ਤੋਂ ਪੰਜਾਬ 'ਚ ਲਗਾਤਾਰ ਸੰਘਣੀ ਧੁੰਦ ਪੈ ਰਹੀ ਹੈ ਅਤੇ ਸੂਬੇ ਵਿੱਚ ਸੀਤ ਲਹਿਰ ਨੇ ਦਸਤਕ ਦੇ ਦਿੱਤੀ ਹੈ।

Punjab School Winter Holidays 2022 news:

fallback

ਹੋਰ ਪੜ੍ਹੋ: ਪੰਜਾਬੀ ਭਾਸ਼ਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬੀਆਂ ਨੂੰ ਅਪੀਲ, ਕਿਹਾ '21 ਫਰਵਰੀ ਨੂੰ...'

Trending news