Punjab School Winter Holidays 2023: ਪੰਜਾਬ ਸਰਕਾਰ ਵੱਲੋਂ ਨਹੀਂ ਵਧਾਈਆਂ ਗਈਆਂ ਛੁੱਟੀਆਂ
Advertisement
Article Detail0/zeephh/zeephh1529550

Punjab School Winter Holidays 2023: ਪੰਜਾਬ ਸਰਕਾਰ ਵੱਲੋਂ ਨਹੀਂ ਵਧਾਈਆਂ ਗਈਆਂ ਛੁੱਟੀਆਂ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ 21 ਦਸੰਬਰ ਤੋਂ ਲੈ ਕੇ 21 ਜਨਵਰੀ ਤੱਕ ਸਰਕਾਰੀ, ਸਰਕਾਰੀ-ਏਡਿਡ, ਮਾਨਤਾ ਪ੍ਰਾਪਤ ਅਤੇ ਨਿਜੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਕਰ ਦਿੱਤਾ ਗਿਆ ਸੀ। 

Punjab School Winter Holidays 2023: ਪੰਜਾਬ ਸਰਕਾਰ ਵੱਲੋਂ ਨਹੀਂ ਵਧਾਈਆਂ ਗਈਆਂ ਛੁੱਟੀਆਂ

Punjab School Winter Holidays 2023 news: ਪੰਜਾਬ ਸਰਕਾਰ ਨੇ ਇਸ ਵਾਰ ਛੁੱਟੀਆਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ ਲਿਹਾਜ਼ਾ ਛੁੱਟੀਆਂ 14 ਜਨਵਰੀ ਤੱਕ ਹੀ ਸਨ ਅਤੇ ਹੁਣ ਸਾਰੇ ਸਕੂਲ 16 ਜਨਵਰੀ ਤੋਂ ਖੁੱਲਣਗੇ।

ਸੂਤਰਾਂ ਮੁਤਾਬਕ ਪਹਿਲਾਂ ਸੂਬੇ 'ਚ ਛੋਟੇ ਬੱਚਿਆਂ ਲਈ ਛੁੱਟੀਆਂ 20 ਜਨਵਰੀ ਤੱਕ ਵਧਾਉਣ ਦਾ ਵਿਚਾਰ ਬਣ ਰਿਹਾ ਸੀ ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੌਸਮ 'ਚ ਹੋ ਰਹੇ ਬਦਲਾਅ ਨੂੰ ਦੇਖਦਿਆਂ ਇਸ ਫੈਸਲੇ ਨੂੰ ਟਾਲ ਦਿੱਤਾ ਗਿਆ।  

ਦੱਸ ਦਈਏ ਕਿ ਪਹਿਲਾਂ ਛੋਟੇ ਬੱਚਿਆਂ ਦੇ ਸਕੂਲਾਂ ਦੀਆਂ ਛੁੱਟੀਆਂ ਵਧੀਆਂ ਸਨ ਅਤੇ 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ, ਸੈਕੰਡਰੀ ਵਿਭਾਗਾਂ ਦੇ ਅਧਿਆਪਕਾਂ ਲਈ ਸੂਬੇ ਦੇ ਸਕੂਲ ਖੁੱਲ੍ਹੇ ਸਨ ਜਦਕਿ ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਸੀ।  

ਹੁਣ ਭਲਕੇ ਪੰਜਾਬ ਦੇ ਸਾਰੇ ਸਕੂਲ ਖੁੱਲਣਗੇ ਅਤੇ ਸਾਰੇ ਸਕੂਲਾਂ ਵਿੱਚ 10 ਵਜੇ ਤੋਂ 3 ਵਜੇ ਤੱਕ ਦਾ ਸਮਾਂ ਰਹੇਗਾ।  

ਸਰਦੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਧੁੰਦ ਅਤੇ ਠੰਡ ਨੂੰ ਦੇਖਦਿਆਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ। 

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ 21 ਦਸੰਬਰ ਤੋਂ ਲੈ ਕੇ 21 ਜਨਵਰੀ ਤੱਕ ਸਰਕਾਰੀ, ਸਰਕਾਰੀ-ਏਡਿਡ, ਮਾਨਤਾ ਪ੍ਰਾਪਤ ਅਤੇ ਨਿਜੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਕਰ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ: Punjab School Winter Holidays 2023: ਜਾਣੋ ਪੰਜਾਬ 'ਚ ਕਿਉਂ ਨਹੀਂ ਵਧਾਈਆਂ ਗਈਆਂ ਸਕੂਲਾਂ ਦੀਆਂ ਛੁੱਟੀਆਂ?

ਮੌਸਮ ਵਿਭਾਗ ਵੱਲੋਂ ਵੀ ਸਮੇਂ-ਸਮੇਂ 'ਤੇ ਅਲਰਟ ਜਾਰੀ ਕੀਤੇ ਜਾ ਰਹੇ ਹਨ ਅਤੇ ਇਸ ਦੌਰਾਨ ਮੌਸਮ 'ਚ ਵੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। 

ਇਹ ਵੀ ਪੜ੍ਹੋ: ਨੇਪਾਲ ’ਚ Yeti Airlines ਦਾ ਹਵਾਈ ਜਹਾਜ਼ ਹਾਦਸਾਗ੍ਰਸਤ, 5 ਭਾਰਤੀ ਵੀ ਸਨ ਸਵਾਰ

(For more news apart from Punjab School Winter Holidays 2023, stay tuned to Zee PHH for more updates)

Trending news