Dastaan-E-Sirhind: ਦਾਸਤਾਨ-ਏ-ਸਰਹਿੰਦ ਫ਼ਿਲਮ 'ਤੇ SGPC ਨੇ ਕਹੀ ਵੱਡੀ ਗੱਲ, ਕੀ ਹੁਣ ਫਿਲਮ ਹੋਵੇਗੀ ਰਿਲੀਜ਼?
Advertisement
Article Detail0/zeephh/zeephh1930972

Dastaan-E-Sirhind: ਦਾਸਤਾਨ-ਏ-ਸਰਹਿੰਦ ਫ਼ਿਲਮ 'ਤੇ SGPC ਨੇ ਕਹੀ ਵੱਡੀ ਗੱਲ, ਕੀ ਹੁਣ ਫਿਲਮ ਹੋਵੇਗੀ ਰਿਲੀਜ਼?

Dastaan-E-Sirhind: ਸੰਗਤ ਨੂੰ ਇਹ ਵੀ ਯਾਦ ਕਰਵਾਇਆ ਜਾਂਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮਤੇ ਰਾਹੀਂ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰ ਅਤੇ ਸਾਹਿਬਜ਼ਾਦਿਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਫਿਲਮਾਂਕਣ 'ਤੇ ਰੋਕ ਲਗਾਈ ਹੋਈ ਹੈ। 

 

Dastaan-E-Sirhind:  ਦਾਸਤਾਨ-ਏ-ਸਰਹਿੰਦ ਫ਼ਿਲਮ 'ਤੇ SGPC ਨੇ ਕਹੀ ਵੱਡੀ ਗੱਲ, ਕੀ ਹੁਣ ਫਿਲਮ ਹੋਵੇਗੀ ਰਿਲੀਜ਼?

Dastaan-E-Sirhind: ਪੰਜਾਬੀ ਸਿਨੇਮਾ ਦੀ ਸਭ ਤੋਂ ਵੱਖਰੀ ਬਣੀ ਦਾਸਤਾਨ-ਏ-ਸਰਹਿੰਦ ਫਿਲਮ ਨੂੰ ਲੈ ਕੇ ਮੁੜ ਵਿਵਾਦ ਖੜ੍ਹਾ ਹੋ ਗਿਆ ਹੈ। ਹਾਲ ਹੀ ਵਿੱਚ ਦਾਸਤਾਨ-ਏ-ਸਰਹਿੰਦ ਫ਼ਿਲਮ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਟਵੀਟ ਕੀਤਾ ਹੈ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਫਿਲਮ 'ਤੇ ਮੁੜ ਇਤਰਾਜ਼ ਜਤਾਇਆ ਹੈ।

SGPC ਨੇ ਟਵੀਟ ਕੀਤਾ ਹੈ ਅਤੇ ਕਿਹਾ ਕਿ ਦਾਸਤਾਨ-ਏ-ਸਰਹਿੰਦ ਫ਼ਿਲਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਦੇ 5 ਨਵੰਬਰ ਨੂੰ ਜਾਰੀ ਹੋਣ ਬਾਰੇ ਲਗਾਏ ਜਾ ਰਹੇ ਬੋਰਡਾਂ ਲਈ ਫ਼ਿਲਮ ਦੇ ਪ੍ਰਬੰਧਕ ਹੀ ਜਵਾਬਦੇਹ ਹਨ। ਸੰਗਤ ਨੂੰ ਅਪੀਲ ਹੈ ਕਿ ਕਿਸੇ ਵੀ ਤਰ੍ਹਾਂ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਅਤੇ ਫ਼ਿਲਮ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਹੀ ਫ਼ਿਲਮ ਸਬੰਧੀ ਕੋਈ ਫੈਸਲਾ ਲੈਣ। 

ਸੰਗਤ ਨੂੰ ਇਹ ਵੀ ਯਾਦ ਕਰਵਾਇਆ ਜਾਂਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮਤੇ ਰਾਹੀਂ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰ ਅਤੇ ਸਾਹਿਬਜ਼ਾਦਿਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਫਿਲਮਾਂਕਣ 'ਤੇ ਰੋਕ ਲਗਾਈ ਹੋਈ ਹੈ। 

ਇਹ ਵੀ ਪੜ੍ਹੋ: Panchkula News: ਪੰਚਕੂਲਾ 'ਚ ਹਸਪਤਾਲ ਦੀ ਚੌਥੀ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਇਲਾਜ ਦੌਰਾਨ ਹੋਈ ਮੌਤ

ਗੌਰਤਲਬ ਹੈ ਕਿ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਨਵੀਂ ਰਿਲੀਜ਼ ਹੋਈ ਫ਼ਿਲਮ ਦਾਸਤਾਨ-ਏ-ਸਰਹਿੰਦ ‘ਤੇ ਕੁਝ ਸਿੱਖ ਜਥੇਬੰਦੀਆਂ ਨੇ ਇਤਰਾਜ਼ ਪ੍ਰਗਟਾਇਆ ਸੀ ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਕਿਹਾ ਹੈ ਕਿ ਇਸ ਫਿਲਮ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ। ਸਿੱਖ ਜਥੇਬੰਦੀਆਂ ਦਾ ਦੋਸ਼ ਹੈ ਕਿ ਇਸ ਫਿਲਮ ਵਿੱਚ ਸਾਹਿਬਜ਼ਾਦਿਆਂ ਨੂੰ ਐਨੀਮੇਸ਼ਨ ਵਿੱਚ ਦਿਖਾਇਆ ਗਿਆ ਹੈ।

ਇਸ ਫਿਲਮ 'ਚ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾ ਨਿਭਾਅ ਰਹੇ ਸਨ। ਫਿਲਮ ਦੀ ਸਕ੍ਰਿਪਟ ਅਨੁਸਾਰ ਗੁਰਪ੍ਰੀਤ ਘੁੱਗੀ ਵਿਦੇਸ਼ ਵਿੱਚ ਵੱਸ ਗਿਆ ਸੀ ਅਤੇ ਉਸ ਦੇ ਬੱਚੇ ਨੂੰ ਸਿੱਖ ਇਤਿਹਾਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਿਸ ਲਈ ਗੁਰਪ੍ਰੀਤ ਘੁੱਗੀ ਆਪਣੇ ਬੇਟੇ ਨੂੰ ਪੰਜਾਬ ਲੈ ਕੇ ਆਉਂਦਾ ਹੈ ਅਤੇ ਉਸ ਨੂੰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਬਾਰੇ ਦੱਸਦਾ ਹੈ ਅਤੇ ਉਸ ਨੂੰ ਗੁਰੂਧਾਮਾਂ ਦੇ ਦਰਸ਼ਨ ਕਰਾਉਂਦਾ ਹੈ।

ਇਹ ਵੀ ਪੜ੍ਹੋ Malvinder Singh News:  AIG ਮਨੁੱਖੀ ਅਧਿਕਾਰ ਮਾਲਵਿੰਦਰ ਸਿੱਧੂ ਗ੍ਰਿਫ਼ਤਾਰ, DSP ਨਾਲ ਧੱਕਾਮੁੱਕੀ ਦੇ ਇਲਜ਼ਾਮ
 

Trending news