Ladakh Accident News: ਲੱਦਾਖ 'ਚ ਸ਼ਹੀਦ ਹੋਏ ਜਵਾਨਾਂ ਦੇ ਘਰ ਜਾਣਗੇ CM ਭਗਵੰਤ ਮਾਨ, ਪਰਿਵਾਰਾਂ ਨੂੰ ਦੇਣਗੇ 1 ਕਰੋੜ ਦੀ ਮਦਦ ਰਾਸ਼ੀ
Advertisement
Article Detail0/zeephh/zeephh1843284

Ladakh Accident News: ਲੱਦਾਖ 'ਚ ਸ਼ਹੀਦ ਹੋਏ ਜਵਾਨਾਂ ਦੇ ਘਰ ਜਾਣਗੇ CM ਭਗਵੰਤ ਮਾਨ, ਪਰਿਵਾਰਾਂ ਨੂੰ ਦੇਣਗੇ 1 ਕਰੋੜ ਦੀ ਮਦਦ ਰਾਸ਼ੀ

Punjab Soldier Died in Ladakh Accident News: ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਜਵਾਨ ਤਰਨਜੀਤ ਤੇ ਰਮੇਸ਼ ਲਾਲ ਦੇ ਪਰਿਵਾਰ ਨਾਲ ਮੁਲਾਕਾਤ ਵੀ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰਾਂ ਨੂੰ 1 ਕਰੋੜ ਮਦਦ ਰਾਸ਼ੀ ਦਾ ਚੈੱਕ ਦੇਣਗੇ। 

 

Ladakh Accident News: ਲੱਦਾਖ 'ਚ ਸ਼ਹੀਦ ਹੋਏ ਜਵਾਨਾਂ ਦੇ ਘਰ ਜਾਣਗੇ CM ਭਗਵੰਤ ਮਾਨ, ਪਰਿਵਾਰਾਂ ਨੂੰ ਦੇਣਗੇ 1 ਕਰੋੜ ਦੀ ਮਦਦ ਰਾਸ਼ੀ

Punjab Soldier Died in Ladakh Accident News: ਲੱਦਾਖ ‘ਚ ਵਾਪਰੇ 19 ਅਗਸਤ ਨੂੰ ਭਿਆਨਕ ਹਾਦਸੇ ਵਿੱਚ ਭਾਰਤ ਦੇ 9 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚ ਪੰਜਾਬ ਦੇ 2 ਜਵਾਨ ਵੀ ਸ਼ਾਮਿਲ ਸਨ।  ਪੰਜਾਬ ਦੇ ਦੋ ਸ਼ਹੀਦ ਜਵਾਨਾਂ ਵਿੱਚ ਇੱਕ ਫ਼ਰੀਦਕੋਟ ਜ਼ਿਲ੍ਹੇ ਦਾ ਨਾਇਬ ਸੂਬੇਦਾਰ ਰਮੇਸ਼ ਲਾਲ ਸੀ। ਇਸ ਵਿਚਾਲੇ ਖ਼ਬਰ ਸਾਹਮਣੇ ਆਈ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਪੰਜਾਬ ਦੇ ਦੋ ਸ਼ਹੀਦ ਜਵਾਨਾਂ ਦੇ ਘਰ ਜਾਣਗੇ। 

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਸ਼ਹੀਦ ਜਵਾਨ ਤਰਨਜੀਤ ਤੇ ਰਮੇਸ਼ ਲਾਲ ਦੇ ਪਰਿਵਾਰ ਨਾਲ ਮੁਲਾਕਾਤ ਵੀ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰਾਂ ਨੂੰ 1 ਕਰੋੜ ਮਦਦ ਰਾਸ਼ੀ ਦਾ ਚੈੱਕ ਦੇਣਗੇ। 

ਇਹ ਵੀ ਪੜ੍ਹੋ: Plane Crash News: ਕੀਵ ਦੇ ਕੋਲ ਯੂਕਰੇਨ ਦੇ ਦੋ ਲੜਾਕੂ ਜਹਾਜ਼ ਹਵਾ ਵਿੱਚ ਟਕਰਾਏ, 3 ਫੌਜੀ ਪਾਇਲਟਾਂ ਦੀ ਮੌਤ

ਦਰਅਸਲ ਨਾਇਬ ਸੂਬੇਦਾਰ ਰਮੇਸ਼ ਲਾਲ ਦੇ ਪਰਿਵਾਰ ਅਤੇ ਪਿੰਡ ਵਿੱਚ ਸੋਕ ਦੀ ਲਹਿਰ ਫੈਲੀ ਹੋਈ ਹੈ। ਨਾਇਬ ਸੂਬੇਦਾਰ ਰਮੇਸ਼ ਲਾਲ ਦੇ ਭਰਾ ਕਿਸ਼ਨ ਕੁਮਾਰ ਦਾ ਕਹਿਣਾ ਹੈ ਕਿ ਉਸਦਾ ਵੱਡਾ ਭਰਾ ਕਰੀਬ 24-25 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਉਸ ਦੇ ਪਿੱਛੇ ਉਸ ਦੀ ਪਤਨੀ ਅਤੇ ਦੋ ਪੁੱਤਰ ਹਨ। 

ਦੱਸਣਯੋਗ ਹੈ ਕਿ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸੜਕ ਹਾਦਸੇ 'ਚ ਮਾਰੇ ਗਏ ਜਵਾਨ ਨੂੰ ਵੀ ਸ਼ਹੀਦ ਦਾ ਦਰਜ ਦਿੱਤਾ ਜਾਵੇਗਾ।  ਲੱਦਾਖ ਦੇ ਕਿਆਰੀ ਨੇੜੇ ਇਸ ਸੜਕ ਹਾਦਸੇ ਵਿੱਚ 9 ਜਵਾਨਾਂ ਨੇ ਆਪਣੀ ਜਾਨ ਗਵਾਈ ਸੀ ਅਤੇ ਉਨ੍ਹਾਂ ਦੀ ਮੌਤ ਨਾਲ ਪੂਰਾ ਦੇਸ਼ ਦੁਖੀ ਹੋਇਆ ਸੀ।  

ਇਹ ਵੀ ਪੜ੍ਹੋ: Punjab News: ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰਾਂ ਦੇ ਦੂਜੇ ਬੈਚ ਨੂੰ IIT ਅਹਿਮਦਾਬਾਦ ਰਵਾਨਾ ਕਰਨਗੇ CM ਮਾਨ

ਮੁੱਖ ਮੰਤਰੀ ਨੇ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਸੀ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਤਨਦੇਹੀ ਦਿਖਾਈ ਅਤੇ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ। 

 

Trending news