ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਇਤਲਾਹ ਮਿਲੀ ਸੀ ਕਿ ਉਕਤ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਈ ਹੈ ਤੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਅਧਾਰ 'ਤੇ ਧਾਰਾ 306 ਦੇ ਤਹਿਤ 2 ਮੁਲਾਜ਼ਮਾਂ 'ਤੇ ਮਾਮਲਾ ਦਰਜ ਕਰ ਲਿਆ ਹੈ।
Trending Photos
Punjab's Sri Anandpur Sahib's Nagar Council News: ਨੂਰਪੁਰ ਬੇਦੀ ਦੇ ਰਹਿਣ ਵਾਲੇ ਇੱਕ 30 ਸਾਲਾ ਨੌਜਵਾਨ ਰਣਜੀਤ ਸਿੰਘ ਨੇ ਪੱਖੇ ਨਾਲ ਲਟਕ ਕੇ ਜੀਵਨ-ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੌਜਵਾਨ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਫ਼ਾਈ ਸੇਵਕ ਵੱਜੋਂ ਕੰਮ ਕਰਦਾ ਸੀ।
ਪਰਿਵਾਰ ਵਾਲਿਆਂ ਦੇ ਮੁਤਾਬਕ ਦਫ਼ਤਰ ਦੇ ਕੁਝ ਮੁਲਾਜ਼ਮ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ ਜਿਸ ਕਰਕੇ ਉਸ ਨੇ ਆਤਮ ਹੱਤਿਆ ਕੀਤੀ ਹੈ। ਪੁਲਿਸ ਵੱਲੋਂ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ 2 ਮੁਲਾਜ਼ਮਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਵਿੱਚੋਂ ਇੱਕ ਸੈਨੇਟਰੀ ਇੰਸਪੈਕਟਰ ਤੇ ਇੱਕ ਸਫ਼ਾਈ ਕਰਮਚਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਦੋ ਹੋਰ ਮੁਲਾਜ਼ਮ ਹਨ ਜਿਨ੍ਹਾਂ ਲਈ ਤਫਤੀਸ਼ ਜਾਰੀ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਗੂੰਗਾ ਅਤੇ ਬਹਿਰਾ ਸੀ ਅਤੇ ਉਸਨੂੰ ਤਰਸ ਦੇ ਅਧਾਰ 'ਤੇ ਨੌਕਰੀ ਮਿਲੀ ਸੀ। ਮ੍ਰਿਤਕ ਵਿਆਹਿਆ ਹੋਇਆ ਸੀ ਤੇ ਉਸ ਦੀ ਪਤਨੀ ਵੀ ਗੂੰਗੀ ਤੇ ਬਹਿਰੀ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਨੂਰਪੁਰ ਬੇਦੀ ਦੇ ਪਿੰਡ ਦੇ ਰਹਿਣ ਵਾਲੇ ਰਣਜੀਤ ਸਿੰਘ ਨੇ ਕੱਲ੍ਹ ਦੇਰ ਸ਼ਾਮ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮ੍ਰਿਤਕ ਨੌਜਵਾਨ ਸ੍ਰੀ ਅਨੰਦਪੁਰ ਸਾਹਿਬ ਦੀ ਨਗਰ ਕੌਂਸਲ ਵਿਖੇ ਸਫ਼ਾਈ ਸੇਵਕ ਵਜੋਂ ਪੱਕੇ ਤੌਰ ਤੇ ਨੌਕਰੀ ਕਰਦਾ ਸੀ। ਮ੍ਰਿਤਕ ਨੌਜਵਾਨ ਗੂੰਗਾ ਅਤੇ ਬਹਿਰਾ ਸੀ ਤੇ ਉਸਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਸ ਨੇ ਸਾਨੂੰ ਪਹਿਲਾਂ ਦੱਸਿਆ ਸੀ ਕਿ ਦਫਤਰ ਦੇ ਕੁਝ ਅਫਸਰ ਅਤੇ ਮੁਲਾਜਮ ਉਸ ਨੂੰ ਜਾਣ-ਬੁੱਝ ਕੇ ਤੰਗ ਪਰੇਸ਼ਾਨ ਕਰਦੇ ਹਨ ਤੇ ਉਸਨੂੰ ਕਈ ਵਾਰ ਜਾਣ-ਬੁੱਝ ਕੇ ਛੁੱਟੀ ਦੌਰਾਨ ਡਿਊਟੀ 'ਤੇ ਬੁਲਾਇਆ ਜਾਂਦਾ ਸੀ।
ਇਹ ਵੀ ਪੜ੍ਹੋ: Punjab News: 'ਸਰਕਾਰ ਤੁਹਾਡੇ ਦੁਆਰ'! ਨਵੀਆਂ ਪੋਸਟਾਂ ਤੋਂ ਲੈ ਕੇ ਮਾਲ ਪਟਵਾਰੀ ਨੂੰ ਰਾਹਤ, ਪੰਜਾਬ ਸਰਕਾਰ ਨੇ ਲਏ ਵੱਡੇ ਫੈਸਲੇ
ਉਨ੍ਹਾਂ ਦੱਸਿਆ ਕਿ ਉਸ ਨੂੰ ਨਜਾਇਜ਼ ਤੌਰ 'ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਪਰਿਵਾਰ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਮੌਤ ਦਾ ਇਨਸਾਫ਼ ਮਿਲਣਾ ਚਾਹੀਦਾ ਹੈ।
ਉਧਰ ਜਾਂਚ ਅਧਿਕਾਰੀ ਸੋਹਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਇਤਲਾਹ ਮਿਲੀ ਸੀ ਕਿ ਉਕਤ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਈ ਹੈ ਤੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਅਧਾਰ 'ਤੇ ਧਾਰਾ 306 ਦੇ ਤਹਿਤ 2 ਮੁਲਾਜ਼ਮਾਂ 'ਤੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: Punjab Sacrilege news: ਪਟਿਆਲਾ ਤੋਂ ਬਾਅਦ ਹੁਣ ਰਾਜਪੁਰਾ ‘ਚ ਬੇਅਦਬੀ ਦੀ ਕੋਸ਼ਿਸ਼, ਵੇਖੋ ਵੀਡੀਓ
(For more news apart from Punjab's Sri Anandpur Sahib's Nagar Council News, stay tuned to Zee PHH)