ਸ਼੍ਰੀ ਅਨੰਦਪੁਰ ਸਾਹਿਬ ਦੇ ਨਿਜੀ ਹਸਪਤਾਲ 'ਚ ਇਲਾਜ਼ ਦੌਰਾਨ ਔਰਤ ਅਤੇ ਉਸਦੇ ਨਵਜੰਮੇ ਬੱਚੇ ਦੀ ਹੋਈ ਮੌਤ, ਡਾਕਟਰ 'ਤੇ ਲੱਗੇ ਲਾਪਰਵਾਹੀ
Advertisement
Article Detail0/zeephh/zeephh1576312

ਸ਼੍ਰੀ ਅਨੰਦਪੁਰ ਸਾਹਿਬ ਦੇ ਨਿਜੀ ਹਸਪਤਾਲ 'ਚ ਇਲਾਜ਼ ਦੌਰਾਨ ਔਰਤ ਅਤੇ ਉਸਦੇ ਨਵਜੰਮੇ ਬੱਚੇ ਦੀ ਹੋਈ ਮੌਤ, ਡਾਕਟਰ 'ਤੇ ਲੱਗੇ ਲਾਪਰਵਾਹੀ

ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਹੈ ਕਿ ਡਲੀਵਰੀ ਦੇ ਸਮੇਂ ਉਕਤ ਡਾਕਟਰ ਵੱਲੋਂ ਲਾਪ੍ਰਵਾਹੀ ਵਰਤੀ ਗਈ ਜਿਸ ਕਰਕੇ ਔਰਤ ਅਤੇ ਬੱਚੇ ਦੀ ਮੌਤ ਹੋ ਗਈ।

ਸ਼੍ਰੀ ਅਨੰਦਪੁਰ ਸਾਹਿਬ ਦੇ ਨਿਜੀ ਹਸਪਤਾਲ 'ਚ ਇਲਾਜ਼ ਦੌਰਾਨ ਔਰਤ ਅਤੇ ਉਸਦੇ ਨਵਜੰਮੇ ਬੱਚੇ ਦੀ ਹੋਈ ਮੌਤ, ਡਾਕਟਰ 'ਤੇ ਲੱਗੇ ਲਾਪਰਵਾਹੀ

Punjab's Sri Anandpur Sahib Private Hospital negligence news: ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨੈਣਾਂ ਦੇਵੀ ਰੋਡ ਤੇ ਬਣੇ ਨਿਜੀ ਹਸਪਤਾਲ ਵਿੱਚ ਇੱਕ ਗਰਭਵਤੀ ਔਰਤ ਅਤੇ ਉਸਦੇ ਨਵਜੰਮੇ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ। 

ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਵਾਲਿਆਂ ਅਤੇ ਪਿੰਡ ਵਾਸੀਆਂ ਨੇ ਰੋਡ ਨੂੰ ਜਾਮ ਕਰਕੇ ਹਸਪਤਾਲ ਨੂੰ ਬੰਦ ਕਰਨ ਅਤੇ ਡਾਕਟਰ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਤੇ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ। 

ਦੱਸ ਦਈਏ ਕਿ ਪਰਿਵਾਰ ਵਾਲਿਆਂ ਨੇ ਇਲਜ਼ਾਮ ਲਗਾਇਆ ਹੈ ਕਿ ਇਲਾਜ਼ ਦੇ ਦੌਰਾਨ ਗਰਭਵਤੀ ਔਰਤ ਦੇ ਬੱਚੇ ਦੀ ਡਲਿਵਰੀ ਸਮੇਂ ਮੌਤ ਹੋ ਗਈ ਤੇ ਔਰਤ ਦੀ ਡਿਲੀਵਰੀ ਸਮੇਂ ਜ਼ਿਆਦਾ ਖੂਨ ਨਿਕਲਣ ਕਰਕੇ ਜਦੋਂ ਉਸਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਤਾਂ ਔਰਤ ਦੀ ਮੌਤ ਹੋ ਗਈ। 

ਇਸ ਦੌਰਾਨ ਮੌਕੇ ਤੇ ਪਹੁੰਚੇ ਡੀ ਐਸ ਪੀ ਸ੍ਰੀ ਅਨੰਦਪੁਰ ਸਾਹਿਬ ਨੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਕਰਕੇ ਪਰਿਵਾਰ ਵਾਲਿਆਂ ਦੀ ਮੰਗ ਅਨੁਸਾਰ ਜਦੋਂ ਤੱਕ ਬਣਦੀ ਕਾਰਵਾਈ ਨਹੀਂ ਹੁੰਦੀ ਉਦੋਂ ਤਕ ਹਸਪਤਾਲ ਨੂੰ ਤਾਲਾ ਲਗਾਕੇ ਬੰਦ ਕਰਵਾ ਦਿੱਤਾ।

ਇਹ ਵੀ ਪੜ੍ਹੋ: PSEB class 12 board exam date sheet 2023: ਬੋਰਡ ਵੱਲੋਂ 12ਵੀਂ ਜਮਾਤ ਦੇ ਇਮਤਿਹਾਨ ਦੀਆਂ ਤਰੀਕਾਂ 'ਚ ਬਦਲਾਅ, ਦੇਖੋ ਨਵਾਂ ਸ਼ਡਿਊਲ

ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਹੈ ਕਿ ਡਲੀਵਰੀ ਦੇ ਸਮੇਂ ਉਕਤ ਡਾਕਟਰ ਵੱਲੋਂ ਲਾਪ੍ਰਵਾਹੀ ਵਰਤੀ ਗਈ ਜਿਸ ਕਰਕੇ ਔਰਤ ਅਤੇ ਬੱਚੇ ਦੀ ਮੌਤ ਹੋ ਗਈ। ਮੌਕੇ ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਵੱਲੋਂ ਵੀ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ। 

- ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ 

ਇਹ ਵੀ ਪੜ੍ਹੋ: Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਫਰਵਰੀ 2023

(For more news apart from negligence by Punjab's Sri Anandpur Sahib Private Hospital, stay tuned to Zee PHH)

Trending news