Punjab State Commission for Women: ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਹੀ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ ਕਰੇਗਾ। ਇਸ ਪਹਿਲਕਦਮੀ ਦਾ ਉਦੇਸ਼ ਮਹਿਲਾ ਕੈਦੀਆਂ ਦੇ ਹਿੱਤਾਂ ਦਾ ਮੁਲਾਂਕਣ ਤੇ ਸੁਧਾਰ ਕਰਨਾ ਹੈ।
Trending Photos
Punjab State Commission for Women: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਰਤ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਹੀ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ ਕਰੇਗਾ।
ਇਸ ਪਹਿਲਕਦਮੀ ਦਾ ਉਦੇਸ਼ ਮਹਿਲਾ ਕੈਦੀਆਂ ਦੇ ਹਿੱਤਾਂ ਦਾ ਮੁਲਾਂਕਣ ਅਤੇ ਸੁਧਾਰ ਕਰਨਾ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਜੇਲ੍ਹਾਂ ਵਿੱਚ ਮਹਿਲਾ ਕੈਦੀਆਂ ਲਈ ਮਨੁੱਖੀ ਅਤੇ ਸਨਮਾਨਜਨਕ ਰਹਿਣ-ਸਹਿਣ ਨੂੰ ਯਕੀਨੀ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ, ''ਅਸੀਂ ਜੇਲ੍ਹਾਂ ਵਿੱਚ ਮਹਿਲਾ ਕੈਦੀਆਂ ਨੂੰ ਦਰਪੇਸ਼ ਚੁਣੌਤੀਆਂ ਨੂੰ ਸਮਝਣ ਤੇ ਉਨ੍ਹਾਂ ਦੀ ਬਿਹਤਰੀ ਲਈ ਵਚਨਬੱਧ ਹਾਂ ।'' ਇਸ ਦੌਰੇ ਵਿੱਚ ਮੌਜੂਦਾ ਸਹੂਲਤਾਂ ਦੀ ਡੂੰਘਾਈ ਨਾਲ ਜਾਂਚ ਅਤੇ ਮਹਿਲਾ ਕੈਦੀਆਂ ਨਾਲ ਗੱਲ ਕਰਕੇ ਸਿੱਧੇ ਤੌਰ ਉਤੇ ਸਮੱਸਿਆਵਾਂ ਸੁਣਨਾ ਸ਼ਾਮਲ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਦਾ ਉਦੇਸ਼ ਜੇਲ੍ਹ ਅਥਾਰਟੀਆਂ ਨਾਲ ਤਾਲਮੇਲ ਕਰਕੇ ਸੁਧਾਰ ਦੀ ਲੋੜ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰਨਾ ਅਤੇ ਮਹਿਲਾ ਕੈਦੀਆਂ ਦੀ ਭਲਾਈ ਹਿੱਤ ਲੋੜੀਂਦੇ ਬਦਲਾਅ ਲਾਗੂ ਕਰਨਾ ਹੈ। ਇਸ ਦੌਰੇ ਦੌਰਾਨ ਤਰਜੀਹੀ ਤੌਰ ਉਤੇ ਇਸ ਸਿਹਤ ਸੰਭਾਲ, ਸਵੱਛਤਾ ਅਤੇ ਸਮੁੱਚੀਆਂ ਰਹਿਣ-ਸਹਿਣ ਸਥਿਤੀਆਂ ਨੂੰ ਸ਼ਾਮਿਲ ਕੀਤਾ ਜਾਣਾ ਹੈ।
ਇਹ ਵੀ ਪੜ੍ਹੋ : Barnala News: ਬਰਨਾਲਾ ਦੀ ਪਾਸ਼ ਕਲੋਨੀ 'ਚੋਂ ਤਿੰਨ ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਇਹ ਉਪਰਾਲਾ ਮਹਿਲਾ ਕੈਦੀਆਂ ਦੇ ਅਧਿਕਾਰਾਂ ਅਤੇ ਭਲਾਈ ਨੂੰ ਯਕੀਨੀ ਬਣਾਏ ਜਾਣ ਲਈ ਇੱਕ ਵਿਆਪਕ ਮਿਸ਼ਨ ਦਾ ਹਿੱਸਾ ਹੈ। ਚੇਅਰਪਰਸਨ ਨੇ ਅੱਗੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਆਸ ਹੈ ਕਿ ਇਹ ਦੌਰੇ ਸਾਰਥਕ ਸੁਧਾਰਾਂ ਵੱਲ ਲੈ ਕੇ ਜਾਣਗੇ, ਜਿਸ ਨਾਲ ਜੇਲ੍ਹਾਂ ਵਿੱਚ ਕੈਦ ਔਰਤਾਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਆਵੇਗੀ।
ਕਾਬਿਲੇਗੌਰ ਹੈ ਕਿ ਦੂਜੇ ਪਾਸੇ ਪੰਜਾਬ ਦੀਆਂ ਜੇਲ੍ਹ ਵਿੱਚ ਗੈਂਗਸਟਰਾਂ ਵਿਚਾਲੇ ਹੋ ਰਹੀਆਂ ਗੈਂਗਵਾਰਾਂ ਨੂੰ ਰੋਕਣ ਲਈ ਜੇਲ੍ਹ ਪ੍ਰਸ਼ਾਸਨ ਵੱਲੋਂ ਤਿਆਰੀ ਵਿੱਢ ਲਈ ਗਈ ਹੈ। ਜੇਲ੍ਹਾਂ ਵਿੱਚ ਗੈਂਗਵਾਰ ਨੂੰ ਰੋਕਣ ਲਈ 26 ਜੇਲ੍ਹਾਂ ਵਿੱਚ 524 ‘ਦੰਗਾ ਰੋਕੂ ਕਿਟਾਂ’ਦਿੱਤੀਆਂ ਜਾਣਗੀਆਂ। ਪੰਜਾਬ ਦੀਆਂ 22 ਜੇਲ੍ਹਾਂ ਅਤੇ 4 ਸਬ ਜੇਲ੍ਹ ਵਿੱਚ ‘ਦੰਗਾ ਰੋਕੂ ਕਿੱਟਾਂ’ ਦੀ ਸਪਲਾਈ ਕੀਤੀ ਜਾਵੇਗੀ। 26 ਜੇਲ੍ਹ ਦੀ ਲਿਸਟ ਵਿਚ 2 ਮਹਿਲਾ ਜੇਲ੍ਹਾਂ ਵੀ ਸ਼ਾਮਲ। ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਕਈ ਜੇਲ੍ਹਾਂ ਵਿੱਚ ਖੂਨੀ ਜੰਗ ਹੋਈ ਸੀ। ਇਸ ਟਕਰਾਅ ਵਿੱਚ ਕਈ ਮੌਤਾਂ ਵੀ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : Khanna News: ਨਸ਼ਾ ਤਸਕਰ ਨੇ ਪੁਲਿਸ ਉੱਪਰ ਗੱਡੀ ਚੜਾਉਣ ਦੀ ਕੀਤੀ ਕੋਸ਼ਿਸ਼, ਕਾਂਸਟੇਬਲ ਨੇ ਛਾਲ ਮਾਰ ਕੇ ਬਚਾਈ ਜਾਨ