Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਬਾਰੇ ਕੀਤੀ ਗਈ ਗਲਤ ਟਿੱਪਣੀ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ।
Trending Photos
Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਬਾਰੇ ਕੀਤੀ ਗਈ ਗਲਤ ਟਿੱਪਣੀ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ ਅਤੇ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਮਹਿਲਾ ਕਮਿਸ਼ਨ ਦਾ ਕਹਿਣਾ ਹੈ ਕਿ ਧਾਮੀ ਨੇ ਔਰਤਾਂ ਪ੍ਰਤੀ ਗਲਤ ਟਿੱਪਣੀ ਵਰਤੀ ਹੈ। ਇਸ ਲਈ ਸੋ ਮੋਟੋ ਨੋਟਿਸ ਲਿਆ ਗਿਆ ਹੈ। ਕਮਿਸ਼ਨ ਨੇ ਹਦਾਇਤ ਜਾਰੀ ਕੀਤੀ ਹੈ ਕਿ ਨੋਟਿਸ ਜਾਰੀ ਹੋਣ ਦੀ ਤਾਰੀਕ ਦੇ 4 ਦਿਨ ਦੇ ਅੰਦਰ-ਅੰਦਰ ਮਹਿਲਾ ਕਮਿਸ਼ਨ ਦੇ ਦਫਤਰ ਪੁੱਜ ਕੇ ਆਪਣੀ ਸਪੱਸ਼ਟੀਕਰਨ ਦਿੱਤਾ ਜਾਵੇ।
ਕਾਬਿਲੇਗੌਰ ਹੈ ਕਿ ਦੂਜੇ ਪਾਸੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਜਾਤ ਤੋਂ ਮੁਆਫੀ ਮੰਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਲਿਖਤੀ ਪੱਤਰ ਵੀ ਦੇ ਕੇ ਮੁਆਫੀ ਮੰਗੀ ਅਤੇ ਇਸ ਸਬੰਧੀ ਵੀਡੀਓ ਵੀ ਜਾਰੀ ਕੀਤੀ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੇਰੇ ਵੱਲੋਂ ਅਣਜਾਣੇ ਜਾਣੇ ਅਪਸ਼ਬਦ ਬੋਲੇ ਗਏ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਬੰਦਾ ਕ੍ਰੋਧਿਤ ਹੋ ਕੇ ਅਪਸ਼ਬਦ ਬੋਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਪੂਰੀ ਔਰਤ ਜਾਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਮੁਆਫੀ ਮੰਗਦਾ ਹਾਂ।
ਉਨ੍ਹਾਂ ਕਿਹਾ ਕਿ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਵੀ ਲਿਖਤੀ ਮੁਆਫ਼ੀ ਦੇ ਕੇ ਆਇਆ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜੋ ਵੀ ਆਦੇਸ਼ ਕਰਨਗੇ ਮੈਂ ਉਨ੍ਹਾਂ ਉਤੇ ਪੂਰਾ ਉਤਰਾਂਗਾ। ਜ਼ਿਕਰਯੋਗ ਹੈ ਕਿ ਇਕ ਇਟਰਵਿਊ ਵਿਚ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਅਤੇ ਔਰਤ ਜਾਤ ਲਈ ਕੁਝ ਅਪਸ਼ਬਦ ਬੋਲੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਆਲੋਚਨਾ ਹੋ ਰਹੀ ਸੀ।
ਇਹ ਵੀ ਪੜ੍ਹੋ : Ajnala News: ਅਜਨਾਲਾ ਅੰਦਰ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਸ਼ਰੇਆਮ ਗੁੰਡਾਗਰਦੀ