ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਦੇ ਮੁੱਖ-ਮੰਤਰੀ ਭਾਗਵੰਤ ਮਾਨ ਅਤੇ ਦਿੱਲੀ ਦੇ ਮੁੱਖ-ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਉਹ ਅਗਲੇ ਸਾਲ ਤੱਕ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਕੋਈ ਠੋਸ ਹਲ ਜ਼ਰੂਰ ਕੱਢਣਗੇ।
Trending Photos
Punjab Stubble Burning News: ਜਿੱਥੇ ਪ੍ਰਦੂਸ਼ਣ ਨੂੰ ਲੈ ਕੇ ਹਮੇਸ਼ਾ ਪੰਜਾਬ 'ਤੇ ਸਵਾਲ ਚੁੱਕੇ ਹਨ, ਉੱਥੇ ਇੱਕ ਰਿਪੋਰਟ ਸਾਹਮਣੇ ਆ ਰਹੀ ਹੈ ਕਿ ਸੂਬੇ 'ਚ ਪਿਛਲੇ ਤਿੰਨ ਸਾਲਾਂ ਵਿੱਚ ਇਸ ਸਾਲ ਸਭ ਤੋਂ ਘੱਟ ਪਰਾਲੀ ਸਾੜੀ ਗਈ।
ਮਿਲੀ ਜਾਣਕਾਰੀ ਮੁਤਾਬਕ ਪਿਛਲੇ ਤਿੰਨ ਸਾਲਾਂ ਵਿੱਚ 20 ਫ਼ੀਸਦੀ ਘੱਟ ਪਰਾਲੀ ਸਾੜੀ ਗਈ ਹੈ। ਦੱਸ ਦਈਏ ਕਿ ਸਾਲ 2020 ਵਿੱਚ 20 ਨਵੰਬਰ ਤੱਕ ਪਰਾਲੀ ਸਾੜਨ ਦੇ ਕੁੱਲ 75,986 ਮਾਮਲੇ ਸਾਹਮਣੇ ਆਏ ਸਨ, ਜਦਕਿ 2021 ਵਿੱਚ 20 ਨਵੰਬਰ ਤੱਕ 70,711 ਮਾਮਲੇ ਸਨ। ਇਸ ਸਾਲ ਇਹ ਮਾਮਲੇ ਘਟ ਕੇ ਸਿਰਫ਼ 49,775 ਰਹਿ ਗਏ ਹਨ।
ਯਾਨੀ ਕਿ ਪੰਜਾਬ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ 20.3 ਫ਼ੀਸਦੀ ਘੱਟ ਪਰਾਲੀ ਸਾੜੀ ਗਈ। ਦੱਸਿਆ ਜਾ ਰਿਹਾ ਹੈ ਕਿ ਹੁਣ ਝੋਨੇ ਦੀ ਫ਼ਸਲ ਦੀ ਕਟਾਈ ਵੀ ਲਗਭਗ ਮੁਕੰਮਲ ਹੋ ਗਈ ਹੈ। ਇਸ ਸਾਲ ਜਾਗਰੂਕਤਾ ਅਤੇ ਯੋਜਨਾਬੰਦੀ ਨੇ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ 'ਪਰਾਲੀ ਧਨ' ਵਿੱਚ ਬਦਲਣ ਲਈ ਵੀ ਕਈ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ, ਜਿਸ ਵਿੱਚ ਪਰਾਲੀ ਤੋਂ ਬਾਲਣ ਬਣਾਉਣਾ ਅਤੇ ਪਰਾਲੀ ਨੂੰ ਕੇਰਲਾ ਨੂੰ ਨਿਰਯਾਤ ਕਰਨਾ ਮੁੱਖ ਹਨ।
ਹੋਰ ਪੜ੍ਹੋ: Earthquake in Indonesia: ਇੰਡੋਨੇਸ਼ੀਆ 'ਚ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 162 ਲੋਕਾਂ ਦੀ ਮੌਤ!
ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਜ਼ਿਲ੍ਹੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸੀਜ਼ਨ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਵੱਧ ਘਟਨਾਵਾਂ ਵਾਪਰੀਆਂ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਮੁਤਾਬਕ ਹੁਣ ਤੱਕ ਬਠਿੰਡਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ 4,550 ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਪਿਛਲੇ ਸਾਲ 4,481 ਘਟਨਾਵਾਂ ਸਾਹਮਣੇ ਆਈਆਂ ਸਨ।
ਦੱਸਣਯੋਗ ਹੈ ਕਿ ਪਠਾਨਕੋਟ ਜ਼ਿਲ੍ਹਾ ਕਈ ਵਾਰ ਪਰਾਲੀ ਨਾ ਸਾੜਨ ਵਾਲੇ ਜ਼ਿਲ੍ਹਿਆਂ ਵਿੱਚੋਂ ਪਹਿਲੇ ਸਥਾਨ 'ਤੇ ਰਿਹਾ ਹੈ। ਇਸ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਸੀ। ਲਿਹਾਜ਼ਾ ਜ਼ਿਲ੍ਹਾ ਪਠਾਨਕੋਟ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ।
ਹੋਰ ਪੜ੍ਹੋ: ਫਰਾਂਸ ਦੇ ਰਾਸ਼ਟਰਪਤੀ ਨੂੰ ਇਕ ਔਰਤ ਨੇ ਮਾਰਿਆ ਥੱਪੜ, ਪੁਰਾਣੀ ਵੀਡੀਓ ਮੁੜ ਕਰ ਰਹੀ ਟ੍ਰੇਂਡ
(For more news related to stubble burning in Punjab, stay tuned to Zee PHH)