ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਦੁਆਰਾ 50 ਲੱਖ ਦੀ ਰਿਸ਼ਵਤ ਦੇਣ ਦੇ ਆਰੋਪ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।
Trending Photos
ਚੰਡੀਗੜ੍ਹ: ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ’ਚ ਵਾਧਾ ਹੋਇਆ ਹੈ। ਬੀਤੀ ਰਾਤ ਉਨ੍ਹਾਂ ਨੂੰ ਵਿਜੀਲੈਂਸ ਦੁਆਰਾ 50 ਲੱਖ ਦੀ ਰਿਸ਼ਵਤ ਦੇਣ ਦੇ ਆਰੋਪ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।
1 ਕਰੋੜ ਰੁਪਏ ’ਚ ਹੋਈ ਸੀ ਡੀਲ
ਸੁੰਦਰ ਸ਼ਾਮ ਅਰੋੜਾ ਪੰਜਾਬ ਵਿਜੀਲੈਂਸ ਦੇ AIG ਨੂੰ 50 ਲੱਖ ਰੁਪਏ ਰਿਸ਼ਵਤ ਵਜੋਂ ਦੇਣ ਲਈ ਚੰਡੀਗੜ੍ਹ ਪਹੁੰਚੇ ਸਨ, ਜਿੱਥੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਨੇ AIG ਨੂੰ ਜਾਂਚ ਦੌਰਾਨ ਉਨ੍ਹਾਂ ਦਾ ਬਚਾਅ ਕਰਨ ਲਈ 1 ਕਰੋੜ ਦਾ ਆਫ਼ਰ ਕੀਤਾ ਸੀ। ਇਸ ਡੀਲ ਦੇ ਤਹਿਤ 15 ਅਕਤੂਬਰ ਨੂੰ 50 ਲੱਖ ਰੁਪਏ ਅਤੇ ਬਾਕੀ ਦੇ ਬਾਅਦ ’ਚ ਦਿੱਤੇ ਜਾਣੇ ਸਨ।
ਗ੍ਰਿਫ਼ਤਾਰੀ ਤੋਂ ਬਾਅਦ ਮੰਤਰੀ ਦੀ ਰਿਹਾਇਸ਼ ’ਤੇ ਵਿਜੀਲੈਂਸ ਦਾ ਛਾਪਾ
ਬੀਤੀ ਰਾਤ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਵਿਭਾਗ ਦੀ ਟੀਮ ਲਗਭਗ ਰਾਤ 11 ਵਜੇ ਉਨ੍ਹਾਂ ਦੇ ਘਰ ਪਹੁੰਚੀ, ਜਿੱਥੇ ਤਕਰੀਬਨ ਢਾਈ ਘੰਟੇ ਘਰ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਪਰਿਵਾਰਕ ਮੈਬਰਾਂ ਦਾ ਕਹਿਣਾ ਸੀ ਕਿ ਪੁਲਿਸ ਨਜਾਇਜ਼ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ।
ਕੈਪਟਨ ਦੀ ਹਾਜ਼ਰੀ ’ਚ ਭਾਜਪਾ ਕੀਤੀ ਸੀ ਜੁਆਇੰਨ
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾ ਹੀ ਸਾਬਕਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਸੁੰਦਰ ਸ਼ਾਮ ਅਰੋੜਾ, ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਅਤੇ ਹੋਰਨਾ ਕਈ ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ ਹੋਏ ਸਨ।
ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ ਤੀਸਰਾ ਸਾਬਕਾ ਮੰਤਰੀ
ਇੱਥੇ ਇਹ ਹੀ ਦੱਸਣਾ ਲਾਜ਼ਮੀ ਹੋਵੇਗਾ ਕਿ ਸੁੰਦਰ ਸ਼ਾਮ ਅਰੋੜਾ ਤੀਸਰੇ ਸਾਬਕਾ ਮੰਤਰੀ ਹਨ, ਜਿਨ੍ਹਾਂ ਨੂੰ ਵਿਜੀਲੈਂਸ ਦੁਆਰਾ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਾਣੋ, ਕੀ ਬੋਲੇ ਹਰਜੀਤ ਗਰੇਵਾਲ, ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ ਦੇ ਮੁੱਦੇ ’ਤੇ