Punjab Budget Session 2023: 3 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ
Advertisement

Punjab Budget Session 2023: 3 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ

ਮਿਲੀ ਜਾਣਕਾਰੀ ਇਸ ਸਾਲ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ ਅਤੇ ਇਹ ਸੈਸ਼ਨ 12 ਦਿਨਾਂ ਦਾ ਦੱਸਿਆ ਜਾ ਰਿਹਾ ਹੈ।

Punjab Budget Session 2023: 3 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ

Punjab Vidhan Sabha Budget Session 2023 tentative date and schedule: ਪੰਜਾਬ ਦੇ ਲੋਕਾਂ ਲੰਮੇ ਸਮੇਂ ਤੋਂ ਬਜਟ ਦਾ ਇੰਤਜ਼ਾਰ ਕਰ ਰਹੇ ਹਨ ਅਤੇ ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਪੰਜਾਬ ਵਿਧਾਨਸਭਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਦਾ ਬਜਟ ਇਜਲਾਸ 12 ਦਿਨਾਂ ਦਾ ਹੋ ਸਕਦਾ ਹੈ। ਹਾਲਾਂਕਿ ਇਸ 'ਤੇ ਹੁਣ ਤੱਕ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ।  

ਦੱਸ ਦਈਏ ਕਿ ਕੇਂਦਰੀ ਬਜਟ 2023 ਦੇ ਪੇਸ਼ ਹੋਣ ਤੋਂ ਬਾਅਦ ਪੰਜਾਬ ਲੋਕਾਂ ਨੂੰ ਸੂਬਾ ਸਰਕਾਰ ਦੇ ਬਜਟ ਦਾ ਬੇਸਬਰੀ ਨਾਲ ਇੰਤਜ਼ਾਰ ਸੀ ਅਤੇ ਜਲਦ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣਾ ਦੂਜਾ ਬਜਟ ਪੇਸ਼ ਕੀਤਾ ਜਾਵੇਗਾ।  

Punjab Vidhan Sabha Budget Session 2023 tentative date and schedule: 

ਮਿਲੀ ਜਾਣਕਾਰੀ ਇਸ ਸਾਲ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ ਅਤੇ ਇਹ ਸੈਸ਼ਨ 12 ਦਿਨਾਂ ਦਾ ਦੱਸਿਆ ਜਾ ਰਿਹਾ ਹੈ। ਇੱਥੇ ਇਹ ਵੀ ਕਿਹਾ ਜਾ ਰਿਹਾ ਹੈ ਕਿ 6 ਮਾਰਚ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਭਾਸ਼ਣ ਦਿੱਤਾ ਜਾ ਸਕਦਾ ਹੈ ਅਤੇ ਬਾਅਦ ਵਿੱਚ 9 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਜਾ ਸਕਦਾ ਹੈ।  

ਇਹ ਵੀ ਪੜ੍ਹੋ: Punjab Police transfers 2023: ਪੰਜਾਬ ‘ਚ 10 IPS ਸਣੇ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਜ਼ਿਕਰਯੋਗ ਹੈ ਕਿ ਇਸ ਵਾਰ ਲੋਕਾਂ ਨੂੰ ਬਜਟ ਤੋਂ ਬਹੁਤ ਉਮੀਦਾਂ ਹਨ ਅਤੇ ਹਰ ਕੋਈ ਇਹ ਦੇਖਣਾ ਚਾਹੁੰਦਾ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਆਮ ਆਦਮੀਆਂ ਲਈ ਕੀ ਕੀ ਲਿਆਵੇਗੀ।  

ਹਾਲ ਹੀ ਵਿੱਚ ਪੰਜਾਬ ਦੇ ਵਿਧਾਇਕਾਂ ਲਈ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ ਅਤੇ ਉੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਿਰਕਤ ਕੀਤੀ।  ਉਨ੍ਹਾਂ ਕਿਹਾ "ਪੰਜਾਬ ਵਿਧਾਨ ਸਭਾ ਦੇ MLAs ਦੇ ਟ੍ਰੇਨਿੰਗ ਸੈਸ਼ਨ ‘ਚ ਹਿੱਸਾ ਲਿਆ…ਲੋਕਤੰਤਰ ਦੀ ਖੂਬਸੂਰਤੀ ਇਹੀ ਹੈ ਜਦੋਂ ਸੱਤਾ ਧਿਰ ਤੇ ਵਿਰੋਧੀ ਧਿਰ ਇਕੱਠੇ ਸਿਰ ਜੋੜ ਕੇ ਮਸਲਿਆਂ ਦੇ ਹੱਲ ਲੱਭਣ…ਅਸੀਂ ਚਾਹੁੰਦੇ ਹਾਂ 3 ਕਰੋੜ ਪੰਜਾਬੀਆਂ ਦੇ ਨੁਮਾਇੰਦੇ ਪੰਜਾਬ ਦੇ ਗੰਭੀਰ ਮਸਲਿਆਂ ‘ਤੇ ਵਧੀਆ ਬਹਿਸ ਕਰਨ…" 

ਇਹ ਵੀ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸਨ ਨੇ 18 ਫਰਵਰੀ ਨੂੰ ਛੁੱਟੀ ਦਾ ਕੀਤਾ ਐਲਾਨ! ਜਾਣੋ ਕਿਉਂ

Trending news