Punjab By election: ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ ਹੈ ਅਤੇ ਇਸ ਦੇ ਨਾਲ ਹੀ ਸ਼ਾਮ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਜਾਣਗੇ।
Trending Photos
Punjab By election 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ (ਬੁੱਧਵਾਰ) ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਚੋਣ ਦਫ਼ਤਰ ਪਹੁੰਚ ਕੇ ਆਪਣੀ ਨਾਮਜ਼ਦਗ ਵਾਪਸ ਲੈ ਸਕਣਗੇ। ਹੁਣ ਤੱਕ 48 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਬਾਅਦ ਬਾਕੀ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ
ਸੂਬੇ 'ਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਅਜਿਹੇ 'ਚ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਸੀਟਾਂ 'ਤੇ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਰ ਦਿਲਚਸਪ ਗੱਲ ਇਹ ਹੈ ਕਿ ਜਿਹੜੇ ਲੋਕ ਐਮ.ਪੀ. ਹਨ ਉਨ੍ਹਾਂ ਦੇ ਕਰੀਬੀ ਜਾਂ ਪਰਿਵਾਰਕ ਮੈਂਬਰ ਇਸ ਵਾਰ ਚੋਣ ਮੈਦਾਨ ਵਿੱਚ ਹਨ।
ਇਹ ਵੀ ਪੜ੍ਹੋ: Paddy Lifting Case: ਝੋਨੇ ਦੀ ਲਿਫਟਿੰਗ ਨੂੰ ਲੈ ਕੇ AAP ਅੱਜ ਭਾਜਪਾ ਦੇ ਦਫ਼ਤਰ ਦਾ ਕਰੇਗੀ ਘਿਰਾਓ
ਗਿੱਦੜਬਾਹਾ ਸੀਟ ਤੋਂ ਸੰਸਦ ਮੈਂਬਰ ਬਣੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੀ ਹੈ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ, ਚੱਬੇਵਾਲ ਤੋਂ ਸੰਸਦ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇੰਸ਼ਾਕ ਚੱਬੇਵਾਲ ਚੋਣ ਮੈਦਾਨ ਵਿੱਚ ਹਨ ਜਿੱਥੋਂ ਤੱਕ ਇਨ੍ਹਾਂ ਚਾਰਾਂ ਸੀਟਾਂ ਦਾ ਸਬੰਧ ਹੈ, ਬਰਨਾਲਾ ਸੀਟ ਨੂੰ ਛੱਡ ਕੇ, ਪਹਿਲਾਂ ਇਹ ਕਾਂਗਰਸ ਕੋਲ ਸਨ।