Punjab Weather Update: ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਅਜੇ ਵੀ ਆਮ ਨਾਲੋਂ 3.2 ਡਿਗਰੀ ਘੱਟ ਹੈ। ਕੱਲ੍ਹ ਸੂਰਜ ਛਿਪਣ ਤੋਂ ਬਾਅਦ ਹਲਕੀ ਤੇਜ਼ੀ ਦੇਖਣ ਨੂੰ ਮਿਲੀ।
Trending Photos
Punjab Weather Update: ਪੰਜਾਬ ਵਿੱਚ ਬੇਸ਼ਕ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ ਪਰ ਮੌਸਮ ਸਾਫ਼ ਹੈ। ਦਰਅਸਲ ਪੰਜਾਬ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਉੱਤਰੀ ਭਾਰਤ ਵਿੱਚ ਪੂਰੀ ਤਰ੍ਹਾਂ ਖਤਮ ਹੋ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤੀ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਵੀ 2 ਡਿਗਰੀ ਦਾ ਵਾਧਾ ਹੋਵੇਗਾ।
ਪੰਜਾਬ ਵਿੱਚ ਵੱਧ ਤੋਂ ਵੱਧ (Punjab Weather Update) ਤਾਪਮਾਨ ਅਜੇ ਵੀ ਆਮ ਨਾਲੋਂ 3.2 ਡਿਗਰੀ ਘੱਟ ਹੈ। ਕੱਲ੍ਹ ਸੂਰਜ ਛਿਪਣ ਤੋਂ ਬਾਅਦ ਹਲਕੀ ਤੇਜ਼ੀ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਆਉਣ ਵਾਲੇ ਪੰਜ ਦਿਨਾਂ ਵਿੱਚ ਤਾਪਮਾਨ ਵਿੱਚ 2 ਡਿਗਰੀ ਦਾ ਸੁਧਾਰ ਹੋਵੇਗਾ ਅਤੇ ਸਥਿਤੀ ਆਮ ਵਾਂਗ ਹੋ ਜਾਵੇਗੀ। ਪਹਾੜਾਂ 'ਤੇ ਹੋਈ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਅਤੇ ਠੰਡੀਆਂ ਹਵਾਵਾਂ ਦੇ ਝੱਖੜ ਨੇ ਸ਼ੀਤ ਲਹਿਰ ਪੈਦਾ ਕਰ ਦਿੱਤੀ।
ਇਹ ਵੀ ਪੜ੍ਹੋ: Chandigarh Weather Update: ਚੰਡੀਗੜ੍ਹ ਵਿੱਚ ਅੱਜ ਮੌਸਮ ਹੋ ਸਕਦਾ ਸਾਫ਼, ਮੌਸਮ ਵਿਭਾਗ ਦੀ ਜੀ ਮੀਡੀਆ ਨਾਲ ਖਾਸ ਗੱਲਬਾਤ
ਪੰਜਾਬ ਦੇ ਜ਼ਿਲ੍ਹਿਆਂ ਦੀ ਗੱਲ ਕੀਤੀ ਜਾਵੇ ਤਾਂ (Punjab Weather Update) ਅੰਮ੍ਰਿਤਸਰ ਵਿੱਚ ਸਵੇਰ ਵੇਲੇ ਧੁੰਦ ਛਾਈ ਰਹੇਗੀ ਪਰ ਦਿਨ ਚੜ੍ਹਨ ਨਾਲ ਸੂਰਜ ਚਮਕੇਗਾ। ਤਾਪਮਾਨ 5 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਦਿਨ ਚੜ੍ਹਦੇ ਹੀ ਸਵੇਰੇ ਧੁੰਦ ਅਤੇ ਧੁੱਪ ਛਾਈ ਰਹੇਗੀ। ਤਾਪਮਾਨ 6 ਤੋਂ 19 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ਵਿੱਚ ਦਿਨ ਚੜ੍ਹਦੇ ਹੀ ਸਵੇਰੇ ਧੁੰਦ ਅਤੇ ਧੁੱਪ ਛਾਈ ਰਹੇਗੀ। ਤਾਪਮਾਨ 5 ਤੋਂ 19 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਮੋਹਾਲੀ ਵਿੱਚ ਸਵੇਰੇ ਧੁੰਦ ਛਾਈ ਰਹੇਗੀ। ਤਾਪਮਾਨ 8 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ ਮੌਸਮ ਸਬੰਧੀ ਅਹਿਮ ਖ਼ਬਰ, ਅੱਜ ਤੋਂ ਕਈ ਦਿਨਾਂ ਤੱਕ ਮੀਂਹ ਦੀ ਚੇਤਾਵਨੀ
ਚੰਡੀਗੜ੍ਹ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮੌਸਮ ਖ਼ਰਾਬ ਹੈ। ਰੁਕ-ਰੁਕ ਕੇ ਮੀਂਹ ਪੈ ਰਿਹਾ ਸੀ ਪਰ ਹੁਣ ਵੈਸਟਰਨ ਡਿਸਟਰਬੈਂਸ ਕਮਜ਼ੋਰ ਹੋ ਗਿਆ ਹੈ। ਅੱਜ ਸਵੇਰੇ ਅਤੇ ਸ਼ਾਮ ਹਲਕੀ ਧੁੰਦ ਰਹੇਗੀ। ਮੌਸਮ ਵਿਭਾਗ ਅਨੁਸਾਰ ਦਿਨ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਹੈ।