Punjab Weather Update: ਪੰਜਾਬ 'ਚ ਚੱਲ ਰਹੀਆਂ ਠੰਡੀਆਂ ਹਵਾਵਾਂ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ
Advertisement
Article Detail0/zeephh/zeephh2097964

Punjab Weather Update: ਪੰਜਾਬ 'ਚ ਚੱਲ ਰਹੀਆਂ ਠੰਡੀਆਂ ਹਵਾਵਾਂ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

Punjab Weather Update: ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਆਉਣ ਵਾਲੇ ਕੁਝ ਦਿਨਾਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਵੇਗੀ।

 

Punjab Weather Update: ਪੰਜਾਬ 'ਚ ਚੱਲ ਰਹੀਆਂ ਠੰਡੀਆਂ ਹਵਾਵਾਂ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

Punjab Weather Update: ਪੰਜਾਬ ਵਿੱਚ ਬੀਤੇ ਕਈ ਦਿਨਾਂ ਪੈ ਰਹੀ ਕੜਾਕੇ ਦੀ ਠੰਡ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਹਾਲਾਂਕਿ ਹੁਣ ਮੌਸਮ ਵਿਭਾਗ (Punjab Weather Update) ਨੇ ਅਗਲੇ ਦਿਨਾਂ ਵਿਚ ਮੌਸਮ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ 'ਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਵੇਗੀ।

ਪਹਾੜਾਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ (Punjab Weather Update) ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਪਿਛਲੇ ਮਹੀਨੇ ਰਾਤ ਦਾ ਤਾਪਮਾਨ ਜੋ 8 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ, ਹੁਣ 5 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਹੈ। ਦਿਨ ਵੇਲੇ ਚੰਗੀ ਧੁੱਪ ਹੈ, ਪਰ ਰਾਤਾਂ ਠੰਢੀਆਂ ਹੋ ਰਹੀਆਂ ਹਨ।

ਇਹ ਵੀ ਪੜ੍ਹੋ: Punjab Weather Update:ਪੰਜਾਬ 'ਚ ਅੱਜ ਧੁੱਪ ਨਿਕਲਣ ਦੀ ਸੰਭਾਵਨਾ, ਮੌਸਮ ਵੀ ਰਹੇਗਾ ਸਾਫ਼; ਪੜ੍ਹੋ ਆਪਣੇ ਸ਼ਹਿਰ ਦਾ ਹਾਲ

ਪੰਜਾਬ ਦੇ ਜ਼ਿਲ੍ਹਿਆਂ ਦੀ (Punjab Weather Update)  ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿੱਚ ਅੱਜ ਕੜਾਕੇ ਦੀ ਧੁੱਪ ਨਿਕਲੇਗੀ। ਤਾਪਮਾਨ 5 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਆਸਮਾਨ ਸਾਫ ਰਹੇਗਾ। ਤਾਪਮਾਨ ਵਿੱਚ ਗਿਰਾਵਟ ਆਵੇਗੀ। ਇਹ 5 ਤੋਂ 19 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ਵਿੱਚ ਮੌਸਮ ਸਾਫ ਰਹੇਗਾ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 5 ਤੋਂ 18 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ ਮੋਹਾਲੀ ਵਿੱਚ ਧੁੱਪ ਨਿਕਲੇਗੀ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ।

ਇਹ ਵੀ ਪੜ੍ਹੋ: Home remedies for headache: ਹਰ ਰੋਜ਼ ਵਾਰ-ਵਾਰ ਹੁੰਦਾ ਹੈ ਸਿਰ ਦਰਦ ਤਾਂ ਅਪਨਾਓ ਇਹ ਘਰੇਲੂ ਨੁਸਖੇ, ਮਿਲੇਗੀ ਰਾਹਤ 

ਗੌਰਤਲਬ ਹੈ ਕਿ ਬੀਤੇ ਦਿਨੀ  ਪੰਜਾਬ 'ਚ ਸਵੇਰੇ ਕਈ ਥਾਵਾਂ 'ਤੇ ਸੰਘਣੀ ਧੁੰਦ ਛਾਈ ਰਹੀ। ਕਈ ਥਾਵਾਂ 'ਤੇ ਹਲਕੀ ਧੁੱਪ ਨਜ਼ਰ ਆਈ। ਮੌਸਮ ਵਿਭਾਗ ਮੁਤਾਬਕ ਹੁਣ ਕਈ ਦਿਨਾਂ ਤੱਕ ਮੌਸਮ ਖੁਸ਼ਕ ਹੋ ਜਾਵੇਗਾ।

 

 

Trending news