Punjab Weather Update: ਸੂਬੇ ਵਿੱਚ ਅਗਲੇ 5 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ ਜਾਰੀ
Advertisement
Article Detail0/zeephh/zeephh2322139

Punjab Weather Update: ਸੂਬੇ ਵਿੱਚ ਅਗਲੇ 5 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ ਜਾਰੀ

Punjab Weather Update: ਵੀਰਵਾਰ ਨੂੰ ਅੰਮ੍ਰਿਤਸਰ ਵਿੱਚ 5.4 ਮਿਲੀਮੀਟਰ, ਲੁਧਿਆਣਾ ਵਿੱਚ 47.6, ਪਟਿਆਲਾ ਵਿੱਚ 1.2, ਫਰੀਦਕੋਟ ਵਿੱਚ 3.2, ਗੁਰਦਾਸਪੁਰ ਵਿੱਚ 31.4, ਐਸਬੀਐਸ ਨਗਰ ਵਿੱਚ 33.1, ਬਰਨਾਲਾ ਵਿੱਚ 35.5, ਮੁਹਾਲੀ ਵਿੱਚ 24, ਪਠਾਨਕੋਟ ਵਿੱਚ 7, ਰੋਪੜ ਵਿੱਚ 18 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

Punjab Weather Update: ਸੂਬੇ ਵਿੱਚ ਅਗਲੇ 5 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ ਜਾਰੀ

Punjab Weather Update: ਸੂਬੇ ਵਿੱਚ ਮਾਨਸੂਨ ਦੀ ਆਮਦ ਹੋਣ ਤੋਂ ਬਾਅਦ ਮੀਂਹ ਪੈਣ ਕਾਰਨ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਸੂਬੇ ਵਿੱਚ ਅੱਜ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਸੂਬਿਆਂ 'ਚ ਬਾਰਿਸ਼ ਦਾ ਅਲਰਟ ਹੈ, ਪਰ ਹਾਲਾਤ ਆਮ ਵਾਂਗ ਰਹਿਣਗੇ।

fallback

ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਸੂਬਾ ਘੱਟ ਬਾਰਿਸ਼ ਦੀ ਸਥਿਤੀ ਤੋਂ ਉਭਰਿਆ ਹੈ। ਵੀਰਵਾਰ ਨੂੰ ਸੂਬੇ 'ਚ ਔਸਤਨ 14.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਪਿਛਲੇ 4 ਦਿਨਾਂ ਦੀ ਗੱਲ ਕਰੀਏ ਤਾਂ ਸੂਬੇ 'ਚ 22.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ ਲਗਭਗ 45 ਫੀਸਦੀ ਜ਼ਿਆਦਾ ਹੈ। ਇਸ ਦੇ ਨਾਲ ਹੀ ਅੱਜ ਵੀ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ।

ਵੀਰਵਾਰ ਨੂੰ ਅੰਮ੍ਰਿਤਸਰ ਵਿੱਚ 5.4 ਮਿਲੀਮੀਟਰ, ਲੁਧਿਆਣਾ ਵਿੱਚ 47.6, ਪਟਿਆਲਾ ਵਿੱਚ 1.2, ਫਰੀਦਕੋਟ ਵਿੱਚ 3.2, ਗੁਰਦਾਸਪੁਰ ਵਿੱਚ 31.4, ਐਸਬੀਐਸ ਨਗਰ ਵਿੱਚ 33.1, ਬਰਨਾਲਾ ਵਿੱਚ 35.5, ਮੁਹਾਲੀ ਵਿੱਚ 24, ਪਠਾਨਕੋਟ ਵਿੱਚ 7, ਰੋਪੜ ਵਿੱਚ 18 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

5 ਤੋਂ 11 ਜੁਲਾਈ ਤੱਕ ਤੇਜ਼ ਮੀਂਹ ਦੀ ਭਵਿੱਖਬਾਣੀ

ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ 5 ਤੋਂ 11 ਜੁਲਾਈ ਤੱਕ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ-ਗੁਰਦਾਸਪੁਰ ਤੋਂ ਇਲਾਵਾ ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਖਰੜ, ਅਬੋਹਰ ਅਤੇ ਮਾਨਸਾ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਰੋਜ਼ਾਨਾ 10 ਤੋਂ 15 ਮਿਲੀਮੀਟਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਹਾਲਾਂਕਿ ਮੌਸਮ ਵਿਭਾਗ ਨੇ 5-6 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਉਸ ਤੋਂ ਬਾਅਦ ਸਥਿਤੀ ਆਮ ਵਾਂਗ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

fallback

ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ- ਬੀਤੀ ਸ਼ਾਮ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ— ਵੀਰਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਵੀਰਵਾਰ ਸ਼ਾਮ ਨੂੰ ਤਾਪਮਾਨ 32.6 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ- ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ। ਬੱਦਲ ਛਾਏ ਰਹਿਣ ਅਤੇ ਹਲਕੀ ਬੂੰਦਾਬਾਂਦੀ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ— ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ, ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Trending news