Punjab School News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਕਰ ਦਿੱਤੀਆਂ ਜਾਣ, ਰਾਜਾ ਵੜਿੰਗ ਦੀ ਪੰਜਾਬ ਸਰਕਾਰ ਨੂੰ ਅਪੀਲ
Advertisement
Article Detail0/zeephh/zeephh1656488

Punjab School News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਕਰ ਦਿੱਤੀਆਂ ਜਾਣ, ਰਾਜਾ ਵੜਿੰਗ ਦੀ ਪੰਜਾਬ ਸਰਕਾਰ ਨੂੰ ਅਪੀਲ

ਸਮ ਵਿਭਾਗ ਵੱਲੋਂ ਦਿੱਤੀ ਗਈ ਹੈ ਅਤੇ ਇਸਦੇ ਮੁਤਾਬਕ 16 ਅਤੇ 17 ਅਪ੍ਰੈਲ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

Punjab School News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਕਰ ਦਿੱਤੀਆਂ ਜਾਣ, ਰਾਜਾ ਵੜਿੰਗ ਦੀ ਪੰਜਾਬ ਸਰਕਾਰ ਨੂੰ ਅਪੀਲ

Punjab Weather Temperature news: ਪੰਜਾਬ 'ਚ ਬੀਤੇ ਕੁਝ ਦਿਨਾਂ ਤੋਂ ਤਾਪਮਾਨ ਵਧਣ ਕਾਰਨ ਪੈ ਰਹੀ ਕੜਾਕੇ ਦੀ ਗਰਮੀ ਕਰਕੇ ਲੋਕ ਪ੍ਰੇਸ਼ਾਨ ਹਨ। ਸੂਬੇ 'ਚ ਪੈ ਰਹੀ ਗਰਮੀ ਕਰਕੇ ਇੰਜ ਜਾਪਦਾ ਹੈ ਜਿਵੇਂ ਬਾਹਰ 'ਲੂ' ਪੈ ਰਹੀ ਹੋਵੇ। ਅਜਿਹੇ 'ਚ ਕਈ ਲੋਕ ਗਰਮੀ ਕਰਕੇ ਬਿਮਾਰ ਵੀ ਹੋ ਰਹੇ ਹਨ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring news) ਵੱਲੋਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਗਈ ਕਿ ਸਕੂਲਾਂ ਵਿੱਚ ਛੁੱਟੀਆਂ (Punjab School Holidays News) ਕਰ ਦਿੱਤੀਆਂ ਜਾਣ। 

ਰਾਜਾ ਵੜਿੰਗ (Amrinder Singh Raja Warring news) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟੈਗ ਕਰਦਿਆਂ ਇੱਕ ਟਵੀਟ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਲਿਖਿਆ "ਅੱਜ ਕੱਲ੍ਹ ਸਕੂਲਾਂ ਵਿੱਚ ਛੋਟੇ ਬੱਚੇ ਬੁਖ਼ਾਰ ਨਾਲ ਬਹੁਤ ਬਿਮਾਰ ਹੋ ਰਹੇ ਹਨ ਅਤੇ ਤਾਪਮਾਨ ਦੇ ਇੱਕੋ ਦਮ ਵੱਧਣ ਕਰਕੇ ਗਰਮੀ ਵੀ ਬਹੁਤ ਜ਼ਿਆਦਾ ਵੱਧ ਗਈ ਹੈ। ਮੇਰੀ ਸਰਕਾਰ ਨੂੰ ਬੇਨਤੀ ਹੈ ਛੋਟੇ ਬੱਚਿਆਂ ਦੀ ਸਿਹਤ ਦਾ ਖ਼ਿਆਲ ਕਰਦੇ ਹੋਏ ਸਥਿਤੀ ਸੁਧਰਨ ਤੱਕ ਉਨ੍ਹਾਂ ਨੂੰ ਛੁੱਟੀਆਂ (Punjab School Holidays News) ਕਰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।" 

ਪੰਜਾਬ 'ਚ ਪਾਰਾ 41 ਡਿਗਰੀ ਤੱਕ ਵੀ ਪਹੁੰਚ ਗਿਆ ਹੈ ਅਤੇ ਇਸਦੇ ਨਾਲ ਹੀ ਝੁਲਸਾ ਦੇਣ ਵਾਲੀ ਗਰਮੀ ਨਾਲ ਲੋਕਾਂ ਦਾ ਹਾਲ ਬੇਹਾਲ ਹੋ ਗਿਆ ਹੈ। ਪੰਜਾਬ 'ਚ ਸ਼ੁਕਰਵਾਰ ਨੂੰ ਫਰੀਦਕੋਟ 'ਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।  

ਇਹ ਵੀ ਪੜ੍ਹੋ: Bathinda Military Station: ਬਠਿੰਡਾ ਮਿਲਟਰੀ ਸਟੇਸ਼ਨ ਕਤਲ ਕਾਂਡ ਦੇ ਇੱਕ ਚਸ਼ਮਦੀਦ ਨੇ ਗੁਨਾਹ ਕਬੂਲਿਆ

ਇਸ ਦੌਰਾਨ ਜਲਦ ਹੀ ਲੋਕਾਂ ਨੂੰ ਇਸ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਹਨ। ਆਉਣ ਵਾਲੇ ਦਿਨਾਂ 'ਚ ਮੌਸਮ 'ਚ ਭਾਰੀ ਬਦਲਾਅ ਹੋਣ ਦੇ ਆਸਾਰ ਹਨ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। 

ਇਹ ਜਾਣਕਾਰੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਹੈ ਅਤੇ ਇਸਦੇ ਮੁਤਾਬਕ 16 ਅਤੇ 17 ਅਪ੍ਰੈਲ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਹੀ ਨਹੀਂ 18 ਅਤੇ 19 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। 

ਇਹ ਵੀ ਪੜ੍ਹੋ: Manisha Gulati News: ਮਨੀਸ਼ਾ ਗੁਲਾਟੀ ਨੇ ਮੁੜ ਕੀਤਾ ਹਾਈਕੋਰਟ ਦਾ ਰੁਖ਼; ਇਸ ਫੈਸਲੇ ਨੂੰ ਦਿੱਤੀ ਚੁਣੌਤੀ

(For more news apart from Punjab Weather Temperature news, stay tuned to Zee PHH)

Trending news