Punjab Weather Today: ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅਗਲੇ 24 ਘੰਟਿਆਂ ਤੱਕ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ ਛੇ ਡਿਗਰੀ ਦੀ ਗਿਰਾਵਟ ਆਵੇਗੀ। ਇਸ ਨਾਲ ਮੌਸਮ ਸੁਹਾਵਣਾ ਹੋ ਜਾਵੇਗਾ।
Trending Photos
Punjab Weather Today: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਮੀ ਜ਼ਿਆਦਾ ਵੱਧ ਗਈ ਹੈ ਅਤੇ ਤਾਪਮਾਨ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋ ਰਿਹਾ ਹੈ। ਇਸ ਦੌਰਾਨ ਪੰਜਾਬ ਵਿੱਚ ਗਰਮੀ ਦੇ ਕਹਿਰ ਤੋਂ ਸਭ ਲੋਕ ਪਰੇਸ਼ਾਨ ਹਨ। ਦੱਸ ਦੇਈਏ ਕਿ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 45.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਵੱਧ ਹੈ। ਪੂਰੇ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਵੱਧ ਦਰਜ ਕੀਤਾ ਗਿਆ ਹੈ।
ਲਗਭਗ ਸਾਰੇ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਤੋਂ ਬਾਅਦ ਸੂਬੇ 'ਚ ਬਾਰਿਸ਼ ਅਤੇ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Rs 2000 Note Exchange News: ਅੱਜ ਤੋਂ ਸ਼ੁਰੂ ਹੋਵੇਗੀ 2000 ਦੇ ਨੋਟਾਂ ਦੀ ਬਦਲੀ, ਜਾਣੋ ਡਿਟੇਲ
ਮੌਸਮ ਵਿਭਾਗ (IMD) ਨੇ ਕਿਹਾ ਕਿ 23 ਮਈ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦਾ ਅਸਰ ਪੂਰੇ ਉੱਤਰ ਭਾਰਤ 'ਤੇ ਪਵੇਗਾ। 23 ਮਈ ਨੂੰ ਵੀ ਕੁਝ ਹਿੱਸਿਆਂ ਵਿੱਚ ਬੂੰਦਾ-ਬਾਂਦੀ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 24 ਮਈ ਨੂੰ ਪੱਛਮੀ ਗੜਬੜੀ ਦਾ ਜ਼ਿਆਦਾ ਪ੍ਰਭਾਵ ਪਵੇਗਾ। ਮੌਸਮ ਵਿਭਾਗ ਨੇ ਇਸ ਦਿਨ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਕਾਰਨ 24 ਮਈ ਨੂੰ ਭਾਰੀ ਮੀਂਹ ਪਵੇਗਾ। ਕੁਝ ਥਾਵਾਂ 'ਤੇ 50-70 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਮੌਸਮ ਵਿਗਿਆਨੀਆਂ ਮੁਤਾਬਕ ਮੌਸਮ 'ਚ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਕਾਰਨ ਵੀ ਹੈ। ਉੱਤਰੀ ਭਾਰਤ ਵਿੱਚ ਗਰਮੀ ਵਧਣ ਤੋਂ ਬਾਅਦ ਹਵਾ ਦਾ ਦਬਾਅ ਵੱਧ ਰਿਹਾ ਹੈ। ਜਿਸ ਕਾਰਨ ਵੈਸਟਰਨ ਡਿਸਟਰਬੈਂਸ ਕਾਰਨ ਅੱਜ ਬੱਦਲ ਹੋਣ ਦੀ ਸੰਭਾਵਨਾ ਹੈ ਅਤੇ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੀਂਹ ਕਾਰਨ ਮੌਸਮ ਵੀ ਸੁਹਾਵਣਾ ਹੋ ਜਾਵੇਗਾ।