Punjab Weather Today: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਨੇਰੀ ਨਾਲ ਪਿਆ ਭਾਰੀ ਮੀਂਹ
Advertisement

Punjab Weather Today: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਨੇਰੀ ਨਾਲ ਪਿਆ ਭਾਰੀ ਮੀਂਹ

Punjab Weather Today: ਸੋਮਵਾਰ ਦੁਪਹਿਰ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ।

Punjab Weather Today: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਨੇਰੀ ਨਾਲ ਪਿਆ ਭਾਰੀ ਮੀਂਹ

Punjab Weather Today: ਸੋਮਵਾਰ ਨੂੰ ਦੁਪਹਿਰ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਦੇ ਨਾਲ ਭਾਰੀ ਮੀਂਹ ਪਿਆ। ਭਾਰੀ ਮੀਂਹ ਪੈਣ ਕਾਰਨ ਲੋਕਾਂ ਨੂੰ ਅੱਤ ਗਰਮੀ ਤੋਂ ਰਾਹਤ ਮਿਲੀ। ਚੰਡੀਗੜ੍ਹ-ਮੋਹਾਲੀ ਤੇ ਆਸਪਾਸ ਦੇ ਇਲਾਕਿਆਂ ਵਿੱਚ ਦੁਪਹਿਰ ਬਾਅਦ ਝੱਖੜ ਚੱਲਿਆ ਤੇ ਭਾਰੀ ਮੀਂਹ ਪਿਆ। ਤੇਜ਼ ਮੀਂਹ ਕਾਰਨ ਵਾਹਨਾਂ ਉਤੇ ਜਾ ਰਹੇ ਲੋਕਾਂ ਨੂੰ ਆਪਣੀ ਮੰਜ਼ਿਲ ਉਪਰ ਪੁੱਜ ਲਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਾਬਿਲੇਗੌਰ ਹੈ ਕਿ ਮੌਸਮ ਵਿਭਾਗ ਨੇ ਪੰਜਾਬ 'ਚ ਭਾਰੀ ਬਾਰਿਸ਼ ਦਾ ਚਿਤਾਵਨੀ ਜਾਰੀ ਕੀਤੀ ਸੀ।

ਮੌਸਮ ਵਿਭਾਗ ਵੱਲੋਂ ਅਗਲੇ 4 ਦਿਨਾਂ 'ਚ ਭਾਰੀ ਮੀਂਹ (heavy rain fall) ਦੀ ਸੰਭਾਵਨਾ ਜ਼ਾਹਿਰ ਕੀਤੀ ਸੀ।  ਪੰਜਾਬ 'ਚ ਅੱਜ ਵੀ ਸੂਬੇ ਦੇ 11 ਜ਼ਿਲਿਆਂ 'ਚ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਅਨੁਸਾਰ ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਫਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਸੀ ਕਿ ਮੀਂਹ ਅਤੇ ਬਿਜਲੀ ਦੇ ਦੌਰਾਨ ਦਰੱਖਤਾਂ ਦੇ ਹੇਠਾਂ ਖੜ੍ਹੇ ਨਾ ਹੋਵੋ ਅਤੇ ਨਾ ਹੀ ਖੇਤਾਂ ਵਿੱਚ ਕੰਮ ਕਰੋ। 

ਗੌਰਤਲਬ ਹੈ ਕਿ ਆਈਐਮਡੀ ਅਨੁਸਾਰ ਰਾਤ ​​ਨੂੰ ਦਿੱਲੀ ਦੇ ਜੰਤਰ-ਮੰਤਰ, ਵਿਜੇ ਚੌਕ, ਪਾਰਲੀਮੈਂਟ ਸਟਰੀਟ ਅਤੇ ਕਨਾਟ ਪਲੇਸ 'ਚ ਭਾਰੀ ਮੀਂਹ ਪਿਆ। ਨੋਇਡਾ, ਗਾਜ਼ੀਆਬਾਦ ਅਤੇ ਗੁੜਗਾਓਂ ਵਿੱਚ ਵੀ ਮੀਂਹ ਪਿਆ। ਇੱਕ-ਦੋ ਦਿਨ ਬਰਸਾਤ ਜਾਰੀ ਰਹੇਗੀ। ਰਾਜਸਥਾਨ ਦੇ ਬੀਕਾਨੇਰ, ਜੈਸਲਮੇਰ, ਬਾੜਮੇਰ, ਜਾਲੋਰ, ਜੋਧਪੁਰ, ਰਾਜਸਮੰਦ, ਸਿਰੋਹੀ, ਉਦੈਪੁਰ ਜ਼ਿਲ੍ਹਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ 70-80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਸੂਬੇ ਦੇ ਇਨ੍ਹਾਂ ਇਲਾਕਿਆਂ 'ਚ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਕੈਨੇਡਾ 'ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ

ਕਾਬਿਲੇਗੌਰ ਹੈ ਕਿ ਉੱਤਰ ਪ੍ਰਦੇਸ਼ ਵਿੱਚ ਮੌਸਮ ਦਾ ਪੈਟਰਨ ਬਦਲਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਬੱਦਲ ਛਾਏ ਰਹਿਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੀਂਹ ਕਾਰਨ ਕੁਝ ਥਾਵਾਂ 'ਤੇ ਆਰੇਂਜ ਅਲਰਟ ਤੇ ਕੁਝ ਇਲਾਕਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰਾਖੰਡ ਦੇ ਉੱਤਰਕਾਸ਼ੀ, ਚਮੋਲੀ ਨਿਧੇਰਾ ਗੜ੍ਹ, ਬਾਗੇਸ਼ਵਰ, ਅਲਮੋਸ਼ ਦੇ ਨਾਲ-ਨਾਲ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

 

ਹ ਵੀ ਪੜ੍ਹੋ : Punjab News: ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ- ਬਾਰਾਂ ਤੇ ਰੈਸਟੋਰੈਂਟਾਂ ਦੀ ਕੀਤੀ ਚੈਕਿੰਗ, ਛਾਪੇਮਾਰੀ ਦੌਰਾਨ ਮਿਲੇ 20 ਹੁੱਕੇ

Trending news