Punjab Weather Today: ਮਾਨਸੂਨ ਨੇ ਪੰਜਾਬ ਅਤੇ ਹਿਮਾਚਲ ਵਿੱਚ ਦਸਤਕ ਦੇ ਦਿੱਤੀ ਹੈ। ਕਈ ਹਿੱਸਿਆਂ 'ਚ ਲਗਾਤਾਰ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਰਾਹਤ ਮਿਲ ਗਈ ਹੈ।
Trending Photos
Punjab Weather Today: ਪੰਜਾਬ ਵਿੱਚ ਮੌਸਮ ਨੇ ਅੱਜ ਕਰਵਟ ਬਦਲ ਲਈ ਹੈ ਅਤੇ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਅੱਜ ਸਵੇਰ ਤੋਂ ਹੀ ਮੌਸਮ ਸਾਫ਼ ਹੋਣ ਕਰਕੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ- ਨਾਲ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਅਕਸਰ ਸਾਵਣ ਦੇ ਮਹੀਨੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੁੰਦੀ ਹੈ। ਇਸ ਲਈ ਹੁਣ ਅੱਜ ਸਾਵਣ ਦੇ ਪਹਿਲੇ ਹੀ ਦਿਨ ਤੇਜ਼ ਹਨੇਰੀ ਦੇਖਣ ਨੂੰ ਮਿਲੀ ਹੈ ਅਤੇ ਹਲਕੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕਾਲੇ ਬੱਦਲਾਂ ਕਾਰਨ ਹਨੇਰਾ ਹੋ ਗਿਆ ਹੈ।
ਇਸ ਦੇ ਨਾਲ ਹੁਣ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਗਈ ਹੈ। ਇਸ ਤੋਂ ਇਲਾਵਾ ਬਿਜਲੀ ਵਿਭਾਗ ਨੇ ਤੇਜ਼ ਹਨੇਰੀ ਦੇ ਮੱਦੇਨਜ਼ਰ ਸ਼ਹਿਰ ਦੀਆਂ ਲਾਈਟਾਂ ਬੰਦ ਕਰ ਦਿੱਤੀਆਂ ਹਨ। ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ 'ਚ ਮਾਨਸੂਨ ਦਸਤਕ ਦੇਣ ਜਾ ਰਿਹਾ ਹੈ ਅਤੇ ਜੁਲਾਈ ਮਹੀਨੇ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Immigration Scam News: ਏਜੰਟ ਦੀ ਡੌਂਕੀ ਦੀ ਸਾਜ਼ਿਸ਼ ਕਾਰਨ ਲੀਬੀਆ 'ਚ ਬੁਝਿਆ ਘਰ ਦਾ ਚਿਰਾਗ, ਦੋ ਨੌਜਵਾਨ ਲਾਪਤਾ
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਵਿੱਚ 6 ਜੁਲਾਈ ਅਤੇ 8 ਜੁਲਾਈ ਨੂੰ ਭਾਰੀ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਸੀ। ਚੰਡੀਗੜ੍ਹ ਪੰਜਾਬ ਹਰਿਆਣਾ ਦੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਮੌਨਸੂਨ ਸਰਗਰਮ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਮੀ ਰਹੇਗੀ ਅਤੇ ਇਸ ਦੇ ਨਾਲ ਹੀ ਭਾਰੀ ਮੀਂਹ ਵੀ ਪਵੇਗਾ।
ਖਾਸ ਕਰਕੇ ਪੰਜਾਬ ਦੇ ਉੱਤਰੀ ਇਲਾਕਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਹਾੜਾਂ ਨਾਲ ਲੱਗਦੇ ਹਰਿਆਣਾ ਦੇ ਸਰਹੱਦੀ ਇਲਾਕਿਆਂ 'ਚ ਵੀ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਬਹੁਤ ਜ਼ਰੂਰੀ ਹੋਣ 'ਤੇ ਹੀ ਘਰਾਂ ਤੋਂ ਬਾਹਰ ਨਿਕਲਣ।
ਇਹ ਵੀ ਪੜ੍ਹੋ: Rakhi Sawant News: ਜਦੋਂ ਤੱਕ ਸਲਮਾਨ ਖਾਨ ਨਹੀਂ ਕਰਵਾਉਂਦੇ ਵਿਆਹ ਉਦੋਂ ਤੱਕ ਰਾਖੀ ਸਾਵੰਤ ....!