Punjab Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਕਹਿਰ ਘੱਟ ਹੋ ਗਿਆ ਹੈ। ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ....
Trending Photos
Punjab and Chandigarh Weather Update: ਪੰਜਾਬ ਅਤੇ ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਹਲਕੀ ਠੰਡ ਵਧਣ ਲੱਗੀ ਹੈ। ਇਸ ਗੱਲ ਦੀ ਲੋਕਾਂ ਨੂੰ ਰਾਹਤ ਹੈ ਕਿ ਧੁੰਦ ਦਾ ਕਹਿਰ ਘੱਟ ਗਿਆ ਹੈ। ਇਸ ਨਾਲ ਸੜਕ ਉੱਤੇ ਜਾ ਰਹੇ ਲੋਕਾਂ ਨੂੰ ਰਾਹਤ ਮਿਲੇਗੀ। ਘੱਟੋ-ਘੱਟ ਤਾਪਮਾਨ 'ਚ ਕਰੀਬ 0.2 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਜੰਮੂ-ਕਸ਼ਮੀਰ ਤੋਂ ਇਲਾਵਾ ਹਿਮਾਚਲ ਪ੍ਰਦੇਸ਼ 'ਚ ਵੀ ਅੱਜ ਬਰਫਬਾਰੀ ਅਤੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੱਧ ਅਤੇ ਉਪਰਲੇ ਖੇਤਰਾਂ ਵਿੱਚ ਬਰਫਬਾਰੀ ਹੋ ਸਕਦੀ ਹੈ। ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਹਫਤੇ 'ਚ ਪਾਰਾ 2 ਤੋਂ 3 ਡਿਗਰੀ ਤੱਕ ਹੋਰ ਡਿੱਗ ਜਾਵੇਗਾ।
ਮੀਂਹ ਦੀ ਕੋਈ ਸੰਭਾਵਨਾ ਨਹੀਂ
ਮੌਸਮ ਵਿਭਾਗ ਅਨੁਸਾਰ ਭਾਵੇਂ ਘੱਟੋ-ਘੱਟ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਫਿਰ ਵੀ ਪੰਜਾਬ 'ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧ ਬਣਿਆ ਹੋਇਆ ਹੈ ਜਦੋਂ ਕਿ ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ 1 ਡਿਗਰੀ ਘੱਟ ਰਿਹਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 7 ਦਿਨਾਂ 'ਚ ਪੰਜਾਬ-ਚੰਡੀਗੜ੍ਹ 'ਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ: LPG Price Hike: ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ! ਸਿਲੰਡਰ ਹੋਇਆ ਮਹਿੰਗਾ, ਦੇਖੋ ਆਪਣੇ ਸ਼ਹਿਰ ਦੇ ਨਵੇਂ ਰੇਟ
ਹਵਾ ਗੁਣਵੱਤਾ ਸੂਚਕਾਂਕ ਆਮ ਨਾਲੋਂ 5 ਗੁਣਾ ਵੱਧ
ਪੰਜਾਬ ਤੇ ਹਰਿਆਣਾ ਤੋਂ ਆ ਰਹੀਆਂ ਹਵਾਵਾਂ ਕਾਰਨ ਦੋਵਾਂ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਸਾਹ ਲੈਣਾ ਔਖਾ ਹੋ ਰਿਹਾ ਹੈ। ਇੱਥੇ ਹਵਾ ਗੁਣਵੱਤਾ ਸੂਚਕਾਂਕ ਆਮ ਨਾਲੋਂ 5 ਗੁਣਾ ਵੱਧ ਹੈ। ਸੈਕਟਰ 53 ਵਿੱਚ ਪ੍ਰਦੂਸ਼ਣ ਦਾ ਪੱਧਰ 289 ਤੱਕ ਪਹੁੰਚ ਗਿਆ ਹੈ। ਜਦੋਂਕਿ ਸੈਕਟਰ 22 ਵਿੱਚ AQI 239 ਅਤੇ ਸੈਕਟਰ 25 ਵਿੱਚ 212 ਹੈ।
ਪੰਜਾਬ ਦੇ ਸ਼ਹਿਰਾਂ ਵਿੱਚ ਪ੍ਰਦੂਸ਼ਣ ਵਿੱਚ ਕਾਫੀ ਸੁਧਾਰ ਹੋਇਆ ਹੈ। ਇੱਥੇ ਬਠਿੰਡਾ ਅਤੇ ਰੂਪਨਗਰ ਵਿੱਚ AQI ਕ੍ਰਮਵਾਰ 56 ਅਤੇ 95 'ਤੇ, 100 ਤੋਂ ਘੱਟ ਹੈ। ਜਦੋਂ ਕਿ ਇੱਥੋਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਮੰਡੀ-ਗੋਬਿੰਦਗੜ੍ਹ ਹੈ, ਜਿੱਥੇ AQI 211 ਤੱਕ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬੀਓ ਹੋ ਜਾਓ ਤਿਆਰ! ਜਲਦ ਪੰਜਾਬ-ਚੰਡੀਗੜ੍ਹ 'ਚ ਪੈਣ ਜਾ ਰਹੀ ਹੈ ਕੜਾਕੇ ਦੀ ਠੰਡ